Diljit Dosanjh Village Pecha of Panchayats who will the people elect as Sarpanch this time hdb – News18 ਪੰਜਾਬੀ

ਪੰਚਾਇਤੀ ਚੋਣਾਂ ਦਾ ਦੌਰ ਜਾਰੀ ਹੈ, ਜਿਸ ਦੇ ਚੱਲਦਿਆਂ ਨਿਊਜ਼18 ਦੀ ਟੀਮ ਵਲੋਂ ਪੇਚਾ ਪੰਚਾਇਤਾਂ ਦਾ ਮੁਹਿੰਮ ਤਹਿਤ ਵੱਖ-ਵੱਖ ਪਿੰਡਾਂ ’ਚ ਪਹੁੰਚ ਕੀਤੀ ਜਾ ਰਹੀ ਹੈ। ਇਸ ਮੁਹਿੰਮ ਦੇ ਚੱਲਦਿਆਂ ਨਿਊਜ਼18 ਦੀ ਟੀਮ ਪੰਜਾਬੀ ਗਾਇਕ ਦਲਜੀਤ ਦੋਸਾਂਝ ਦੇ ਜੱਦੀ ਪਿੰਡ ਦੁਸਾਂਝ ਕਲਾਂ ਪਹੁੰਚੀ।
ਇਹ ਵੀ ਪੜ੍ਹੋ:
ਪੰਜਾਬ ’ਚ ਪੰਚਾਇਤੀ ਚੋਣਾਂ ਰੱਦ ਹੋਣਗੀਆਂ ਜਾਂ ਨਹੀਂ… ਐਕਵੋਕੇਟ ਜਨਰਲ ਨੇ ਸਥਿਤੀ ਕੀਤੀ ਸਪੱਸ਼ਟ
ਇਸ ਦੌਰਾਨ ਅਸੀਂ ਪਿੰਡ ਦੇ ਲੋਕਾਂ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਇਸ ਵਾਰ ਸਰਬਸੰਮਤੀ ਨਾਲ ਸਰਪੰਚ ਚੁਣਨ ਦੀ ਕੋਸ਼ਿਸ਼ ਕੀਤੀ ਗਈ ਸੀ, ਪਰ ਇਹ ਸਫ਼ਲ ਨਾ ਹੋ ਸਕੀ।ਹਾਲਾਂਕਿ ਪਿੰਡ ਵਾਲਿਆਂ ਨੇ ਸਾਬਕਾ ਸਰਪੰਚ ’ਤੇ ਪੱਖਪਾਤ ਦੇ ਦੋਸ਼ ਲਾਏ।
ਲੋਕਾਂ ਦਾ ਕਹਿਣਾ ਸੀ ਕਿ ਸਾਬਕਾ ਸਰਪੰਚ ਨੇ ਨਜਾਇਜ਼ ਕਲੋਨੀ ’ਚ ਆਪਣਾ ਘਰ ਉਸਾਰਿਆ ਤੇ ਉਥੇ ਤਾਂ ਗਲ਼ੀ ’ਚ ਇੰਟਰ-ਲਾਕ ਟਾਈਲਾਂ ਲੱਗ ਚੁੱਕੀਆਂ ਹਨ, ਪਰ ਪਿੰਡ ਦੀਆਂ ਗਲ਼ੀਆਂ ਨਾਲੀਆਂ ਦਾ ਬੁਰਾ ਹਾਲ ਹੈ। ਪਿੰਡ ਵਾਸੀਆਂ ਨੇ ਇਸ ਵਾਰ ਪੜ੍ਹੇ -ਲਿਖੇ ਅਤੇ ਸੂਝਵਾਨ ਵਿਅਕਤੀ ਨੂੰ ਸਰਪੰਚ ਚੁਣਨ ਦੀ ਗੱਲ ਦੁਹਰਾਈ।
👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।
- First Published :