ਆਪ ਦੇ ਸੀਨੀਅਰ ਆਗੂ ਨੀਲ ਗਰਗ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਬੁਲਾਰੇ ਅਤੇ ਚੇਅਰਮੈਨ ਨੀਲ ਗਰਗ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੁਲਾਕਾਤ ਕਰਕੇ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਲੈਣ ਉਪਰੰਤ ਕਿਹਾ ਕਿ ਮੁੱਖ ਮੰਤਰੀ ਮਾਨ ਬਿਲਕੁਲ ਚੰਗਾ ਅਨੁਭਵ ਕਰ ਰਹੇ ਹਨ ਅਤੇ ਉਹ ਸਿਰਫ਼ ਤੰਦਰੁਸਤ ਹੀ ਨਹੀਂ, ਬਲਕਿ ਸੂਬੇ ਦੀ ਤਰੱਕੀ ਲਈ ਬੜੀ ਦ੍ਰਿੜਤਾ ਨਾਲ ਕੰਮ ਕਰ ਰਹੇ ਹਨ। ਸੀਨੀਅਰ ਆਗੂ ਨੀਲ ਗਰਗ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨਾਲ ਹੋਈ ਮੁਲਾਕਾਤ ਦੇ ਦੌਰਾਨ ਉਹਨਾਂ ਨੇ ਪੰਜਾਬ ਦੇ ਵਪਾਰੀਆਂ ਦੀਆਂ ਕੁਝ ਮਹੱਤਵਪੂਰਨ ਸਮੱਸਿਆਵਾਂ ਨੂੰ ਵੀ ਮੁੱਖ ਮੰਤਰੀ ਦੇ ਸਾਹਮਣੇ ਰੱਖਿਆ।
ਪੰਜਾਬ ਦੇ ਮਾਣਯੋਗ ਮੁੱਖ ਮੰਤਰੀ @BhagwantMann ਸਾਹਿਬ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਲਈ। ਮੁੱਖ ਮੰਤਰੀ ਜੀ ਬਿਲਕੁਲ ਚੰਗੇ ਅਨੁਭਵ ਕਰ ਰਹੇ ਹਨ ਅਤੇ ਸਿਰਫ਼ ਤੰਦਰੁਸਤ ਹੀ ਨਹੀਂ, ਸੂਬੇ ਦੀ ਤਰੱਕੀ ਲਈ ਵੀ ਦ੍ਰਿੜਤਾ ਨਾਲ ਕੰਮ ਕਰ ਰਹੇ ਹਨ।
ਇਸ ਮੌਕੇ ‘ਤੇ ਮੈਂ ਪੰਜਾਬ ਦੇ ਵਪਾਰੀਆਂ ਦੀਆਂ ਕੁਝ ਮਹੱਤਵਪੂਰਨ ਸਮੱਸਿਆਵਾਂ ਨੂੰ… pic.twitter.com/YTHDQjlFJB
— Neel Garg (@GargNeel) October 10, 2024
ਜਿਸ ਉਪਰੰਤ ਮੁੱਖ ਮੰਤਰੀ ਮਾਨ ਨੇ ਸਮੱਸਿਆਵਾਂ ਨੂੰ ਧਿਆਨ ਨਾਲ ਸੁਣ ਕੇ ਇਹ ਭਰੋਸਾ ਦਿੱਤਾ ਕਿ ਵਪਾਰੀਆਂ ਦੀਆਂ ਚੁਣੌਤੀਆਂ ਨੂੰ ਹੱਲ ਕਰਨ ਅਤੇ ਉਨ੍ਹਾਂ ਦੇ ਹੱਕਾਂ ਦੀ ਰੱਖਿਆ ਲਈ ਪੰਜਾਬ ਸਰਕਾਰ ਹਰ ਸੰਭਵ ਕੋਸ਼ਿਸ਼ ਕਰੇਗੀ ਅਤੇ ਸਮੱਸਿਆਵਾਂ ਦਾ ਜਲਦ ਹੱਲ ਵੀ ਕੀਤਾ ਜਾਵੇਗਾ। ਨੀਲ ਗਰਗ ਨੇ ਕਿਹਾ ਕਿ ਸਾਡਾ ਉਦੇਸ਼ ਸਿਰਫ਼ ਸੂਬੇ ਵਿੱਚ ਵਪਾਰਕ ਮਾਹੌਲ ਨੂੰ ਮਜ਼ਬੂਤ ਕਰਨਾ ਹੀ ਨਹੀਂ, ਸਗੋਂ ਹਰ ਵਪਾਰੀ ਦੀ ਆਵਾਜ਼ ਨੂੰ ਸਰਕਾਰ ਤੱਕ ਪਹੁੰਚਾ ਕੇ ਨਿਆਂ ਕਰਨਾ ਹੈ। ਉਹਨਾਂ ਕਿਹਾ ਕਿ “ਵਪਾਰੀਆਂ ਦੇ ਹਿੱਤ ਨੂੰ ਪਹਿਲ ਦੇਣਾ ਅਤੇ ਪੰਜਾਬ ਦੀ ਤਰੱਕੀ ਲਈ ਇਕੱਠੇ ਅੱਗੇ ਵਧਣਾ ਹੈ।”
ਨਿਊਜ਼18 **ਦੀ ਵੈੱਬ ਸਾਈਟ ‘****ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ https://punjab.news18.com/ ‘**ਤੇ ਕਲਿੱਕ ਕਰ ਸਕਦੇ ਹੋ। ਹਰ ਵੇਲੇ Update **ਰਹਿਣ ਲਈ ਸਾਨੂੰ Facebook ‘**ਤੇ Like ਕਰੋ। Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ YouTube ਚੈਨਲ ਨੂੰ Subscribe **ਕਰੋ। ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘**ਤੇ https://shorturl.at/npzE4 ਕਲਿੱਕ ਕਰੋ।
- First Published :