ਜਾਮੀਆ ਮਸਜਿਦ ‘ਚ ਨਮਾਜ਼ ਮੌਕੇ ਧਮਾਕਾ, ਕਈ ਲੋਕਾਂ ਦੀ ਮੌਤ

ਪਾਕਿਸਤਾਨ ਦੇ ਪੇਸ਼ਾਵਰ ‘ਚ ਸ਼ੁੱਕਰਵਾਰ ਦੀ ਨਮਾਜ਼ ਦੌਰਾਨ ਵੱਡਾ ਧਮਾਕਾ ਹੋਇਆ। ਇਹ ਧਮਾਕਾ ਕਿਸਾਖਾਨੀ ਬਾਜ਼ਾਰ ਦੀ ਜਾਮਾ ਮਸਜਿਦ ‘ਚ ਹੋਇਆ, ਜਿਸ ‘ਚ ਕਈ ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ। ਧਮਾਕੇ ਦੇ ਸਮੇਂ ਮਸਜਿਦ ‘ਚ ਵੱਡੀ ਗਿਣਤੀ ‘ਚ ਲੋਕ ਨਮਾਜ਼ ਅਦਾ ਕਰ ਰਹੇ ਸਨ।
ਸਥਾਨਕ ਪ੍ਰਸ਼ਾਸਨ ਅਤੇ ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰ ਲਿਆ ਹੈ ਅਤੇ ਰਾਹਤ ਕਾਰਜ ਜਾਰੀ ਹਨ। ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਹੈ। ਅਜੇ ਤੱਕ ਕਿਸੇ ਵੀ ਸੰਗਠਨ ਨੇ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ। ਪੇਸ਼ਾਵਰ ਪਹਿਲਾਂ ਵੀ ਅੱਤਵਾਦੀ ਹਮਲਿਆਂ ਦਾ ਸ਼ਿਕਾਰ ਹੋ ਚੁੱਕਾ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਪਾਕਿਸਤਾਨ ‘ਚ ਅੱਤਵਾਦ ਨਾਲ ਜੁੜੀਆਂ ਘਟਨਾਵਾਂ ਤੇਜ਼ੀ ਨਾਲ ਵਧ ਰਹੀਆਂ ਹਨ। ਹਾਲ ਹੀ ‘ਚ ਜਾਰੀ ਰਿਪੋਰਟ ਮੁਤਾਬਕ ਫਰਵਰੀ ‘ਚ ਅੱਤਵਾਦੀ ਹਮਲਿਆਂ ‘ਚ 73 ਫੀਸਦੀ ਵਾਧਾ ਹੋਇਆ ਹੈ। ਇਨ੍ਹਾਂ ਹਮਲਿਆਂ ‘ਚ ਸਭ ਤੋਂ ਜ਼ਿਆਦਾ ਪ੍ਰਭਾਵਿਤ ਇਲਾਕਾ ਬਲੋਚਿਸਤਾਨ ਸੀ, ਜਿੱਥੇ ਅੱਤਵਾਦ ਦੀਆਂ ਘਟਨਾਵਾਂ ਵਧ ਰਹੀਆਂ ਹਨ।