Announcing the marriage of 11 needy girls every year Sarpanch candidate manifesto is different hdb – News18 ਪੰਜਾਬੀ

ਮਾਨਸਾ ’ਚ ਪੰਚਾਇਤੀ ਚੋਣਾਂ ਦੌਰਾਨ ਸਰਪੰਚੀ ਦੇ ਉਮੀਦਵਾਰ ਦੇ ਵੱਲੋਂ ਸਿਆਸੀ ਪਾਰਟੀਆਂ ਦੀ ਤਰਜ ‘ਤੇ ਚੋਣ ਮੈਨੀਫੈਸਟੋ ਤਿਆਰ ਕੀਤਾ ਗਿਆ ਹੈ। ਚੋਣ ਮੈਨੀਫੈਸਟੋ ਦੇ ਮੁਤਾਬਿਕ ਉਮੀਦਵਾਰ ਦਾ ਕਹਿਣਾ ਹੈ ਕਿ ਪਿੰਡ ਦੇ ਵਿੱਚ ਹਰ ਸਾਲ ਗਰੀਬ ਪਰਿਵਾਰਾਂ ਦੀਆਂ 11 ਲੜਕੀਆਂ ਦੇ ਵਿਆਹ ਕਰਵਾਏ ਜਾਣਗੇ। ਇਸ ਦੇ ਨਾਲ ਹੀ ਨੌਜਵਾਨਾਂ ਨੂੰ ਚੰਗੇ ਰਾਹਾਂ ਦੇ ਨਾਲ ਜੋੜਨ ਦੇ ਲਈ ਸਟੇਡੀਅਮ ਵੀ ਬਣਾਇਆ ਜਾਵੇਗਾ।
ਇਹ ਵੀ ਪੜ੍ਹੋ: ਪੰਜਾਬ ’ਚ ਪੰਚਾਇਤੀ ਚੋਣਾਂ ਰੱਦ ਹੋਣਗੀਆਂ ਜਾਂ ਨਹੀਂ… ਐਕਵੋਕੇਟ ਜਨਰਲ ਨੇ ਸਥਿਤੀ ਕੀਤੀ ਸਪੱਸ਼ਟ
ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਪਿੰਡ ਦੇ ਵਿੱਚ ਸੀ.ਸੀ.ਟੀ.ਵੀ ਕੈਮਰੇ ਵੀ ਲਗਾਏ ਜਾਣਗੇ ਅਤੇ ਇੱਥੋਂ ਤੱਕ ਕਿ ਸਰਕਾਰੀ ਸਕੂਲਾਂ ‘ਚ ਪੜ੍ਹਨ ਜਾ ਰਹੇ ਵਿਦਿਆਰਥੀਆਂ ਨੂੰ A.C. ਵਰਗੀਆਂ ਸਹੂਲਤਾਂ ਵੀ ਦਿੱਤੀਆਂ ਜਾਣਗੀਆਂ। ਸਿਹਤ ਸਹੂਲਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੈਂਸਰ ਦੇ ਮਰੀਜ਼ਾਂ ਦੇ ਲਈ ਪਿੰਡ ਵਿੱਚ ਖਾਸ ਕੈਂਪਾਂ ਦੇ ਆਯੋਜਨ ਦੀ ਵੀ ਗੱਲ ਆਖੀ ਗਈ ਹੈ। ਇਨ੍ਹਾਂ ਸਾਰੇ ਐਲਾਨਾਂ ਦੇ ਸਦਕਾ ਹੀ ਇਹ ਪਿੰਡ ਚਰਚਾਵਾਂ ਦੇ ਵਿੱਚ ਬਣਿਆ ਹੋਇਆ ਹੈ।
ਉਮੀਦਵਾਰ ਦੇ ਵੱਲੋਂ ਆਪਣੇ ਇਸ ਚੋਣ ਮੈਨੀਫੈਸਟੋ ਦੇ ਆਧਾਰ ‘ਤੇ ਹੀ ਪਿੰਡ ਵਾਲਿਆਂ ਤੋਂ ਵੋਟ ਮੰਗੇ ਜਾ ਰਹੇ ਹਨ। ਇਸ ਸਾਰੇ ਚੋਣ ਮੈਨੀਫੈਸਟੋ ਵਿੱਚ 26 ਮੁੱਖ ਪੁਆਇੰਟ ਰੱਖੇ ਗਏ ਹਨ ਜਿਨ੍ਹਾਂ ਦੇ ਆਧਾਰ ‘ਤੇ ਚੋਣ ਲੜੀ ਜਾਵੇਗੀ।
👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।
- First Published :