Punjab

CM ਭਗਵੰਤ ਮਾਨ ਵੱਲੋਂ ਝੋਨੇ ਦੀ ਖਰੀਦ, ਲਿਫਟਿੰਗ ਅਤੇ ਕਿਸਾਨਾਂ ਨੂੰ ਅਦਾਇਗੀ ਸਬੰਧੀ ਹਾਸਲ ਕੀਤੀ ਗਈ ਜਾਣਕਾਰੀ

ਪੰਜਾਬ ਵਿੱਚ ਝੋਨੇ ਦੀ ਫਸਲ ਦੀ ਖਰੀਦ ਦਾ ਸੀਜ਼ਨ ਸ਼ੁਰੂ ਹੋ ਗਿਆ ਹੈ। ਜਿਸ ਨੂੰ ਲੈਕੇ ਸਰਕਾਰ ਵੱਲੋਂ ਪੁਖਤਾ ਪ੍ਰਬੰਧ ਕਰ ਲਏ ਗਏ ਹਨ। ਸ਼ਨੀਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਝੋਨੇ ਦੇ ਖਰੀਦ ਸਬੰਧੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ। ਮੀਟਿੰਗ ’ਚ ਅਧਿਕਾਰੀਆਂ ਪਾਸੋਂ ਝੋਨੇ ਦੀ ਖਰੀਦ, ਲਿਫਟਿੰਗ ਅਤੇ ਕਿਸਾਨਾਂ ਨੂੰ ਅਦਾਇਗੀ ਸਬੰਧੀ ਵਿਸਥਾਰ ’ਚ ਜਾਣਕਾਰੀ ਹਾਸਲ ਕੀਤੀ। ਇਸ ਦੌਰਾਨ ਅਧਿਕਾਰੀਆਂ ਨੂੰ ਮੰਡੀਆਂ ਵਿਚੋਂ ਲਿਫਟਿੰਗ ਤੁਰੰਤ ਕਰਨ ਦੇ ਹੁਕਮ ਦਿੱਤੇ।

ਇਸ਼ਤਿਹਾਰਬਾਜ਼ੀ

ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਝੋਨੇ ਦੀ ਖਰੀਦ ਸਬੰਧੀ ਸਮੱਸਿਆਵਾਂ ਨੂੰ ਲੈ ਕੇ 14 ਅਕਤੂਬਰ ਨੂੰ ਕੇਂਦਰੀ ਖੁਰਾਕ, ਜਨਤਕ ਵੰਡ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਪ੍ਰਹਲਾਦ ਜੋਸ਼ੀ ਨਾਲ ਮੁਲਾਕ਼ਾਤਕਰਨਗੇ। ਪੰਜਾਬ ਦੇ ਰਾਈਸ ਮਿੱਲਰਜ਼ ਅਤੇ ਆੜ੍ਹਤੀਆਂ ਦੇ ਮੁੱਦੇ ਕੇਂਦਰੀ ਮੰਤਰੀ ਕੋਲ ਉਠਾਉਣਗੇ। ਮੁੱਖ ਮੰਤਰੀ ਨੇ ਅੱਜ ਕੇਂਦਰੀ ਮੰਤਰੀ ਜੋਸ਼ੀ ਨਾਲ ਫੋਨ ਉਤੇ ਗੱਲਬਾਤ ਵੀ ਕੀਤੀ।

ਇਸ਼ਤਿਹਾਰਬਾਜ਼ੀ

ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਦੀ ਫਸਲ ਦਾ ਇਕ ਇਕ ਦਾਣਾ ਖਰੀਦਾਂਗੇ। ਮੰਡੀਆਂ ਵਿੱਚ ਹੁਣ ਤੱਕ 4.30 ਲੱਖ ਮੀਟ੍ਰਿਕ ਟਨ ਝੋਨਾ ਪਹੁੰਚਿਆ, 98 ਫੀਸਦੀ ਫਸਲ ਖਰੀਦੀ ਗਈ ਹੈ। ਵਿਭਾਗ ਵੱਲੋਂ ਕਿਸਾਨਾਂ ਨੂੰ ਫਸਲ ਦੀ ਅਦਾਇਗੀ ਲਈ 573.55 ਕਰੋੜ ਰੁਪਏ ਜਾਰੀ ਕੀਤੇ ਗਏ ਹਨ।

  • First Published :

Source link

Related Articles

Leave a Reply

Your email address will not be published. Required fields are marked *

Back to top button