Farmers are worried because of paddy growing in markets government has been warned of struggle hdb – News18 ਪੰਜਾਬੀ

ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਫ਼ਸਲ ਦਾ ਸੀਜ਼ਨ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ। ਪਰ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਫ਼ਾਜ਼ਿਲਕਾ ਦੀ ਮੁੱਖ ਅਨਾਜ ਮੰਡੀ ਦੇ ਪ੍ਰਬੰਧਾਂ ਨੂੰ ਲੈ ਕੇ ਪ੍ਰਸ਼ਾਸਨ ‘ਤੇ ਸਵਾਲ ਖੜ੍ਹੇ ਕੀਤੇ ਹਨ। ਸਯੁੰਕਤ ਕਿਸਾਨ ਮੋਰਚਾ ਦੇ ਕਿਸਾਨ ਆਗੂਆਂ ਨੇ ਮੰਡੀ ਦਾ ਦੌਰਾ ਕਰਕੇ ਪ੍ਰਸ਼ਾਸਨ ਵੱਲੋਂ ਕੀਤੇ ਪ੍ਰਬੰਧਾਂ ਦਾ ਖ਼ੁਲਾਸਾ ਕੀਤਾ। ਉੱਧਰ ਅਧਿਕਾਰੀ ਮੰਡੀ ਵਿੱਚ ਮੁਕੰਮਲ ਪ੍ਰਬੰਧਾਂ ਦਾ ਦਾਅਵਾ ਕਰ ਰਹੇ ਹਨ। ਅਧਿਕਾਰੀ ਕਿਸਾਨ ਆਗੂਆਂ ਵੱਲੋਂ ਮੰਡੀ ਵਿੱਚ ਦਰਜ਼ ਕੀਤੀਆਂ ਗਈਆਂ ਕਮੀਆਂ ਨੂੰ ਜਲਦੀ ਹੱਲ ਕਰਵਾਉਣ ਦੀ ਗੱਲ ਆਖ ਰਹੇ ਹਨ।
ਇਹ ਵੀ ਪੜ੍ਹੋ:
ਕਿਸਾਨ, ਆੜ੍ਹਤੀ ਤੇ ਸ਼ੈਲਰ ਮਾਲਕਾਂ ਦੀ ਸਰਕਾਰ ਨੂੰ warning…ਝੋਨੇ ਦੀ ਚੁਕਾਈ ਦਾ ਹੱਲ ਨਾ ਹੋਣ ’ਤੇ ਕਰਨਗੇ ਸੜਕਾਂ ਜਾਮ
ਕਿਸਾਨ ਆਗੂ ਮੰਡੀ ਦੀਆਂ ਖਾਮੀਆਂ ਲਈ ਪ੍ਰਸ਼ਾਸਨ ਨੂੰ ਜ਼ਿੰਮੇਵਾਰ ਠਹਿਰਾ ਰਹੇ ਹਨ। ਕਿਸਾਨ ਆਗੂਆਂ ਨੇ ਪ੍ਰਸ਼ਾਸਨ ਨੂੰ ਇੱਕ ਹਫ਼ਤੇ ਦਾ ਸਮਾਂ ਦਿੱਤਾ ਹੈ। ਤਾਂ ਜੋ ਮੰਡੀ ਦੀਆਂ ਕਮੀਆਂ ਨੂੰ ਭਰਿਆ ਜਾ ਸਕੇ, ਨਹੀਂ ਤਾਂ ਕਿਸਾਨ ਆਗੂਆਂ ਨੇ ਸੰਘਰਸ਼ ਦੀ ਚਿਤਾਵਨੀ ਦਿੱਤੀ ਹੈ। ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਪੰਜਾਬ ਪ੍ਰੈੱਸ ਸਕੱਤਰ ਮਾਸਟਰ ਬੂਟਾ ਰਾਮ ਅਤੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਪ੍ਰਹਿਲਾਦ ਸਿੰਘ ਨੇ ਦੱਸਿਆ ਕਿ ਅੱਜ ਉਨ੍ਹਾਂ ਨੇ ਕਿਸਾਨਾਂ ਨੂੰ ਨਾਲ ਲੈ ਕੇ ਪੂਰੀ ਦਾਣਾ ਮੰਡੀ ਦਾ ਦੌਰਾ ਕੀਤਾ, ਜਿਸ ਦੌਰਾਨ ਇਹ ਗੱਲ ਸਾਹਮਣੇ ਆਈ ਹੈ।
ਉਨ੍ਹਾਂ ਕਿਹਾ ਕਿ ਪਿਛਲੇ 10-12 ਦਿਨਾਂ ਤੋਂ ਮੰਡੀ ‘ਚ ਕਿਸਾਨ ਆਪਣੀ ਫ਼ਸਲ ਲੈ ਕੇ ਬੈਠੇ ਹਨ, ਜਿਸ ਦੇ ਬਾਵਜੂਦ ਉਨ੍ਹਾਂ ਨੂੰ ਪੂਰਾ ਭਾਅ ਨਹੀਂ ਮਿਲ ਰਿਹਾ ਉਨ੍ਹਾਂ ਦੀ ਫਸਲ ਦੀ ਚੋਰੀ ਕੀਤੀ ਜਾ ਰਹੀ ਹੈ, ਜਿਸ ਨੂੰ ਬਾਅਦ ‘ਚ ਬਿਨਾਂ ਲਾਇਸੈਂਸ ਦੇ ਚਲਾਏ ਜਾ ਰਹੇ ਸਾਈਫਟਰਾਂ ਦੇ ਰੂਪ ‘ਚ ਦੁਕਾਨਾਂ ‘ਤੇ ਪਹੁੰਚਾਇਆ ਜਾ ਰਿਹਾ ਹੈ ਉਨ੍ਹਾਂ ਕਿਹਾ ਕਿ ਇਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਵੀ ਚੇਤਾਵਨੀ ਦਿੱਤੀ ਗਈ ਸੀ ਪਰ ਕਿਸਾਨਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ।
👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।