Punjab
Punjab Holiday- ਪੰਜਾਬ ਵਿਚ ਮੰਗਲਵਾਰ ਤੇ ਵੀਰਵਾਰ ਦੀ ਛੁੱਟੀ, ਨੋਟੀਫਿਕੇਸ਼ਨ ਜਾਰੀ

ਪੰਜਾਬ ਵਿੱਚ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ 15 ਅਕਤੂਬਰ ਦਿਨ ਮੰਗਲਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਚੋਣਾਂ ਕਾਰਨ 15 ਅਕਤੂਬਰ ਨੂੰ ਪੰਜਾਬ ਵਿਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸੂਬੇ ਵਿਚ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਇਸ ਦਿਨ ਸਾਰੇ ਸਰਕਾਰੀ ਦਫ਼ਤਰ/ਬੋਰਡ/ ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰੇ ਬੰਦ ਰਹਿਣਗੇ।
ਇਸ ਤੋਂ ਇਲਾਵਾ ਚੰਡੀਗੜ੍ਹ ਵਿਚਲੇ ਸਰਕਾਰੀ (Holiday announced in punjab) ਦਫ਼ਤਰ, ਬੋਰਡ, ਕਾਰਪੋਰੇਸ਼ਨ ਬੰਦ ਰਹਿਣਗੇ। ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਦੇ ਤਹਿਤ ਕੀਤੀ ਗਈ ਹੈ ਅਤੇ ਇਸ ਸਬੰਧੀ ਇੱਕ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ।
ਇਸ਼ਤਿਹਾਰਬਾਜ਼ੀ
ਇਸ ਤੋਂ ਇਲਾਵਾ 17 ਅਕਤੂਬਰ ਵੀਰਵਾਰ ਨੂੰ ਵੀ ਮਹਾਰਿਸ਼ੀ ਵਾਲਮੀਕਿ ਜਯੰਤੀ ਦਿਵਸ ਵਜੋਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
- First Published :