Warning to government of farmers and shellers Announcement of road blockade if paddy procurement hdb – News18 ਪੰਜਾਬੀ

ਪੰਜਾਬ ’ਚ ਝੋਨੇ ਦੀ ਖ਼ਰੀਦ ਨਾ ਹੋਣ ’ਤੇ ਪ੍ਰੇਸ਼ਾਨ ਕਿਸਾਨਾਂ, ਸ਼ੈਲਰ ਮਾਲਕਾਂ ਅਤੇ ਆੜ੍ਹਤੀਆਂ ਨੇ ਸਾਂਝੇ ਸੰਘਰਸ਼ ਦਾ ਐਲਾਨ ਕਰ ਦਿੱਤਾ ਹੈ। ਤਿੰਨੋਂ ਧਿਰਾਂ ਨੇ ਝੋਨੇ ਦੀ ਖ਼ਰੀਦ ਪ੍ਰਕਿਰਿਆ ’ਚ ਆ ਰਹੇ ਅੜਿੱਕਿਆਂ ਸਬੰਧੀ ਚਰਚਾ ਕਰਨ ਉਪਰੰਤ ਅਗਲੀ ਰਣਨੀਤੀ ਦਾ ਐਲਾਨ ਕਰ ਦਿੱਤਾ।
ਇਹ ਵੀ ਪੜ੍ਹੋ:
ਡੀਜੀਪੀ ਗੌਰਵ ਯਾਦਵ ਪੁਲਿਸ ਮੁਲਾਜ਼ਮਾਂ ’ਚ ਵਿਚਰੇ, ਪਰਿਵਾਰ ਵਾਂਗ ਸੁਣੀਆਂ ਮੁਸ਼ਕਲਾਂ… ਵਿਚਾਰ ਕੀਤੇ ਸਾਂਝੇ
ਨਵੇਂ ਪ੍ਰੋਗਰਾਮ ਤਹਿਤ ਸਮੁੱਚੇ ਪੰਜਾਬ ’ਚ ਸੜਕੀ ਆਵਾਜਾਈ ਤਿੰਨ ਘੰਟੇ ਲਈ ਬੰਦ ਕੀਤੀ ਜਾਵੇਗੀ। ਜੇਕਰ ਕੇਂਦਰ ਅਤੇ ਸੂਬਾ ਸਰਕਾਰ ਨੇ ਝੋਨੇ ਦੀ ਖ਼ਰੀਦ ’ਚ ਆ ਰਹੀਆਂ ਪ੍ਰੇਸ਼ਾਨੀਆਂ ਦੂਰ ਨਾ ਕੀਤੀਆਂ ਤਾਂ 14 ਅਕਤੂਬਰ ਨੂੰ ਸਾਂਝੀ ਮੀਟਿੰਗ ਉਲੀਕੀ ਗਈ ਹੈ। ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਤਕਰੀਬਨ 45 ਹਜ਼ਾਰ ਕਰੋੜ ਰੁਪਇਆ ਸੂਬੇ ਦਾ ਬਜ਼ਾਰ ’ਚ ਨਹੀਂ ਆ ਰਿਹਾ, ਜਿਸ ਕਾਰਨ ਅਰਥਵਿਵਸਥਾ ਡਾਂਵਾਡੋਲ ਹੋ ਰਹੀ ਹੈ।
ਉਨ੍ਹਾਂ ਕਿਹਾ ਕਿ ਕੇਂਦਰ ਅਤੇ ਸੂਬੇ ਦੀਆਂ ਗਲਤ ਨੀਤੀਆਂ ਦਾ ਹਰਜ਼ਾਨਾ ਕਿਸਾਨਾਂ ਨੂੰ ਭੁਗਤਣਾ ਪੈ ਰਿਹਾ ਹੈ। ਉਨ੍ਹਾਂ ਆਮ ਜਨਤਾ ਨੂੰ ਅਪੀਲ ਕੀਤੀ ਕਿ 13 ਅਕਤੂਬਰ ਨੂੰ ਸੜਕਾਂ ਬੰਦ ਕਰਨ ’ਚ ਸਹਿਯੋਗ ਕਰਨ, ਕਿਉਂਕਿ ਇਹ ਪੰਜਾਬ ਦੇ ਭਵਿੱਖ ਦਾ ਸਵਾਲ ਹੈ।
👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।