ਇਸ ਦਿਨ ਰਿਲੀਜ਼ ਹੋਵੇਗੀ ‘ਸੌਂਕਣ ਸੌਂਕਣੇ 2’, ਜਾਣੋ ਇਸ ਵਾਰ ਕੀ ਹੋਵੇਗਾ ਖਾਸ?

ਫ਼ਿਲਮ ਸੌਕਣ-ਸੌਕਣੇ ਨੂੰ ਦਰਸ਼ਕਾ ਦਾ ਕਾਫੀ ਪਿਆਰ ਮਿਲਿਆ ਸੀ ਅਤੇ ਇਸ ਫਿਲਮ ਦੇ ਬਾਕਸ ਆਫਿਸ ਵਿੱਚ ਖੂਬ ਧੂਮ ਮਚਾਈ ਸੀ। ਹੁਣ ਇੱਕ ਵਾਰ ਲੋਕਾਂ ਨੂੰ ਹਸਾਉਣ ਲਈ ਮੇਕਰਸ ‘ਸੌਂਕਣ ਸੌਂਕਣੇ 2’ ਲੈ ਕੇ ਆ ਰਹੇ ਹਨ।
ਇਸ ਫਿਲਮ ਦੀ ਰਿਲੀਜ਼ ਡੇਟ ਦਾ ਵੀ ਐਲਾਨ ਕਰ ਦਿੱਤਾ ਗਿਆ ਹੈ। ਇਸ ਫਿਲਮ ਦੇ ਨਿਰਮਾਤਾ ਜਤਿਨ ਸੇਠੀ, ਰਵੀ ਦੂਬੇ ਅਤੇ ਸਰਗੁਣ ਮਹਿਤਾ ਹਨ, ਜਿੰਨ੍ਹਾਂ ਵੱਲੋਂ ਬਿੱਗ ਸੈਟਅੱਪ ਅਤੇ ਵਿਸ਼ਾਲ ਕੈਨਵਸ ਅਧੀਨ ਬਣਾਈ ਗਈ ਅਤੇ ਇਸ ਫਿਲਮ ਦਾ ਲੇਖਨ ਅੰਬਰਦੀਪ ਸਿੰਘ ਵੱਲੋਂ ਕੀਤਾ ਗਿਆ ਹੈ, ਜੋ ਕਈ ਬਿਹਤਰੀਨ ਅਤੇ ਸਫ਼ਲ ਫਿਲਮਾਂ ਦਾ ਲੇਖਨ ਅਤੇ ਨਿਰਦੇਸ਼ਨ ਕਰ ਚੁੱਕੇ ਹਨ। ‘ਨਾਦ ਸਟੂਡਿਓਜ਼ ਪ੍ਰਾਈਵੇਟ ਲਿਮਟਿਡ’ ਅਤੇ ‘ਡਰਾਮੀਯਾਤਾ ਇੰਟਰਟੇਨਮੈਂਟ’ ਵੱਲੋਂ ਸੁਯੰਕਤ ਰੂਪ ਵਿੱਚ ਬਣਾਈ ਅਤੇ ਪੇਸ਼ ਕੀਤੀ ਜਾ ਰਹੀ ਹੈ।
ਅਦਾਕਾਰਾ ਸਰਗੁਣ ਮਹਿਤਾ ਨੇ ਫਿਲਮ ਦੇ ਪੋਸਟਰ ਨੂੰ ਆਪਣੇ ਇੰਸਟਾਗ੍ਰਾਮ ਉੱਤੇ ਸ਼ੇਅਰ ਕੀਤਾ ਹੈ। ਜਿਸ ਵਿੱਚ ਤੁਸੀਂ ਵੇਖ ਸਕਦੇ ਹੋ ਕਿ ‘ਸੌਂਕਣ ਸੌਂਕਣੇ 2’ ਫਿਲਮ 30 ਮਈ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗੀ। ਅਦਾਕਾਰਾ ਨੇ ਪੋਸਟਰ ਨੂੰ ਸ਼ੇਅਰ ਕਰਦੇ ਹੋਏ ਕੈਪਸ਼ਨ ਵਿੱਚ ਲਿਖਿਆ ਕਿ ਸਾਡੇ ਉਦਯੋਗ ਦੇ ਦੋਸਤਾਂ ਲਈ ਸਨਮਾਨ ਅਤੇ ਪਿਆਰ ਵਿੱਚ, ਅਸੀਂ ਇੱਕ ਨਵੀਂ ਰਿਲੀਜ਼ ਮਿਤੀ ਦਾ ਐਲਾਨ ਕਰਦੇ ਹਾਂ, ਸੌਂਕਣ ਸੌਂਕਣੇ 2 ਸਿਨੇਮਾਘਰਾਂ ਵਿੱਚ 30 ਮਈ 2025 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ। ਸਿਨੇਮਾਘਰਾਂ ਵਿੱਚ ਮਿਲਦੇ ਹਾਂ!
ਫਿਲਮ ਦੀ ਸਟਾਰ-ਕਾਸਟ ਦੀ ਗੱਲ ਕਰੀਏ ਤਾਂ ਇਸ ਵਿੱਚ ਐਮੀ ਵਿਰਕ, ਸਰਗੁਣ ਮਹਿਤਾ ਅਤੇ ਨਿਮਰਤ ਖਹਿਰਾ ਲੀਡਿੰਗ ਕਿਰਦਾਰ ਅਦਾ ਕਰ ਰਹੇ ਹਨ, ਜਿੰਨ੍ਹਾਂ ਤੋਂ ਇਲਾਵਾ ਪੰਜਾਬੀ ਸਿਨੇਮਾ ਨਾਲ ਜੁੜੇ ਕਈ ਨਾਮਵਰ ਚਿਹਰੇ ਵੀ ਮਹੱਤਵਪੂਰਨ ਕਿਰਦਾਰਾਂ ਵਿੱਚ ਵਿਖਾਈ ਦੇਣਗੇ, ਜਿੰਨ੍ਹਾਂ ਵਿੱਚ ਨਿਰਮਲ ਰਿਸ਼ੀ, ਕਰਮਜੀਤ ਅਨਮੋਲ ਆਦਿ ਵੀ ਸ਼ਾਮਿਲ ਹਨ। ਦੱਸ ਦੇਈਏ ਕਿ ਇਸ ਦਾ ਨਿਰਦੇਸ਼ਨ ਸਮੀਪ ਕੰਗ ਵੱਲੋਂ ਕੀਤਾ ਗਿਆ ਹੈ।
13 ਮਈ 2022 ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਈ ਫਿਲਮ ‘ਸੌਂਕਣ ਸੌਂਕਣੇ’ ‘ਚ ਪੰਜਾਬੀ ਗਾਇਕ ‘ਤੇ ਅਦਾਕਾਰ ਐਮੀ ਵਿਰਕ , ਸਰਗੁਣ ਮਹਿਤਾ ਅਤੇ ਨਿਮਰਤ ਖਹਿਰਾ ਦੀ ਜੋੜੀ ਨੂੰ ਬਾੱਕਸ ਆਫਿਸ ਤੇ ਪ੍ਰਸ਼ੰਸ਼ਕਾਂ ਦਾ ਖੂਬ ਪਿਆਰ ਮਿਲਿਆ ਸੀ। ਇਨ੍ਹਾਂ ਤਿੰਨਾਂ ਕਲਾਕਾਰਾਂ ਦੀ ਲਵ ਕੈਮਿਸਟਰੀ ਨੂੰ ਦੇਖਣ ਲਈ ਕਈ ਦਰਸ਼ਕ ਨੂੰ ਕਾਫੀ ਪਸੰਦ ਆਈ ਸੀ।
ਸੌਂਕਣ ਸੌਂਕਣੇ ਦੀ ਕਹਾਣੀ ਦੀ ਗੱਲ ਕਰੀਏ ਤਾਂ ਇਹ ਇੱਕ ਰੋਮਾਂਟਿਕ ਕਾਮੇਡੀ ਫਿਲਮ ਹੈ। ਜਿਸ ਵਿੱਚ ਇੱਕ ਜੋੜੇ ਨਿਰਮਲ ਅਤੇ ਨਸੀਬ ਦੀ ਕਹਾਣੀ ਦਿਖਾਈ ਗਈ ਹੈ। ਉਨ੍ਹਾਂ ਦੇ ਵਿਆਹ ਨੂੰ 8 ਸਾਲ ਹੋ ਗਏ ਹਨ ਪਰ ਉਨ੍ਹਾਂ ਦੇ ਕੋਈ ਬੱਚਾ ਨਹੀਂ ਹੈ। ਉਸ ਦੇ ਕੋਈ ਬੱਚਾ ਨਾ ਹੋਣ ਕਾਰਨ ਨਸੀਬ ਦੀ ਸੱਸ ਉਸ ਨੂੰ ਆਪਣੇ ਪਤੀ ਦਾ ਦੂਜਾ ਵਿਆਹ ਕਰਵਾਉਣ ਲਈ ਕਹਿੰਦੀ ਹੈ। ਨਸੀਬ ਨੇ ਆਪਣੇ ਪਤੀ ਦਾ ਦੂਜਾ ਵਿਆਹ ਆਪਣੀ ਭੈਣ ਨਾਲ ਕਰਵਾ ਦਿੱਤਾ। ਦੋ ਪਤਨੀਆਂ ਦੇ ਘਰ ਆਉਣ ਤੋਂ ਬਾਅਦ ਜੋ ਡਰਾਮਾ ਹੁੰਦਾ ਹੈ, ਤੁਹਾਨੂੰ ਫਿਲਮ ਦੇਖਣੀ ਪਵੇਗੀ।