National

ਭਿਆਨਕ ਸੜਕ ਹਾਦਸੇ ਵਿਚ ਦੋ ਵਿਦੇਸ਼ੀ ਕੁੜੀਆਂ ਸਣੇ 3 ਦੀ ਮੌਤ

ਉੱਤਰ ਪ੍ਰਦੇਸ਼ ਦੇ ਇਟਾਵਾ ਜ਼ਿਲ੍ਹੇ ਵਿਚ ਆਗਰਾ-ਲਖਨਊ ਐਕਸਪ੍ਰੈੱਸ ਵੇਅ ਉਤੇ ਇਕ ਟਰੱਕ ਨਾਲ ਟਕਰਾਉਣ ਕਾਰਨ ਕਾਰ ’ਚ ਸਫਰ ਕਰ ਰਹੀਆਂ ਦੋ ਵਿਦੇਸ਼ੀ ਲੜਕੀਆਂ ਸਣੇ ਤਿੰਨ ਜਣਿਆਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਗੰਭੀਰ ਜ਼ਖਮੀ ਹੋ ਗਏ।

ਸੀਨੀਅਰ ਪੁਲਿਸ ਕਪਤਾਨ ਸੰਜੇ ਕੁਮਾਰ ਵਰਮਾ ਨੇ ਦੱਸਿਆ ਕਿ ਲਖਨਊ ਤੋਂ ਦਿੱਲੀ ਆ ਰਹੀ ਇੱਕ ਕਾਰ ਅੱਗੇ ਜਾ ਰਹੇ ਟਰੱਕ ਨਾਲ ਟਕਰਾ ਗਈ। ਉਨ੍ਹਾਂ ਦੱਸਿਆ ਕਿ ਹਾਦਸੇ ਵਿਚ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਪੁਲਿਸ ਨੂੰ ਗੱਡੀ ਵਿੱਚ ਸਵਾਰ ਵਿਅਕਤੀਆਂ ਨੂੰ ਕੱਢਣ ਲਈ ਜੱਦੋਜਹਿਦ ਕਰਨੀ ਪਈ।

ਇਸ਼ਤਿਹਾਰਬਾਜ਼ੀ

ਇਸ ਮੌਕੇ ਕਾਰ ਸਵਾਰਾਂ ਅਫਗਾਨਿਸਤਾਨ ਦੀ ਰਹਿਣ ਵਾਲੀ 30 ਸਾਲਾ ਨਾਜ਼, ਉਸ ਦੀ ਰੂਸੀ ਦੋਸਤ 20 ਸਾਲਾ ਕੈਥਰੀਨ ਅਤੇ ਕਾਰ ਚਾਲਕ ਸੰਜੀਵ (40) ਵਾਸੀ ਤੁਗਲਕਾਬਾਦ ਐਕਸਟੈਂਸ਼ਨ, ਦਿੱਲੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਨ੍ਹਾਂ ਤੋਂ ਇਲਾਵਾ ਕਾਰ ਵਿੱਚ ਸਵਾਰ ਨਾਜ਼ ਦੀ ਭੈਣ ਆਤਿਫਾ (25), ਕ੍ਰਿਸਟੀਨ (20) ਅਤੇ ਰਾਹੁਲ (38) ਵਾਸੀ ਅੰਬੇਡਕਰ ਨਗਰ, ਦਿੱਲੀ ਗੰਭੀਰ ਜ਼ਖ਼ਮੀ ਹੋ ਗਏ।

ਇਸ਼ਤਿਹਾਰਬਾਜ਼ੀ

ਪੁਲਿਸ ਮੁਤਾਬਕ ਕਾਰ ਵਿਚ ਸਵਾਰ ਇਹ ਸਾਰੇ ਲੋਕ ਲਖਨਊ ਤੋਂ ਦਿੱਲੀ ਜਾ ਰਹੇ ਸਨ। ਇਸ ਦੌਰਾਨ ਇਹ ਕਾਰ ਐਕਸਪ੍ਰੈੱਸ ਵੇਅ ‘ਤੇ ਬਹੁਤ ਤੇਜ਼ ਰਫਤਾਰ ਨਾਲ ਜਾ ਰਹੀ ਸੀ। ਇਸ ਦੌਰਾਨ ਉਸ ਦੀ ਕਾਰ ਕੰਟਰੋਲ ਤੋਂ ਬਾਹਰ ਹੋ ਗਈ ਅਤੇ ਅੱਗੇ ਜਾ ਰਹੇ ਵਾਹਨ ਨਾਲ ਟਕਰਾ ਗਈ।

  • First Published :

Source link

Related Articles

Leave a Reply

Your email address will not be published. Required fields are marked *

Back to top button