ਸਲਮਾਨ ਖਾਨ ਦੇ ਕਰੀਬੀ ਸਾਬਕਾ ਮੰਤਰੀ ਬਾਬਾ ਸਿੱਦੀਕੀ ਦਾ ਕਤਲ, ਸਲਮਾਨ ਦੇ ਕੱਟੜ ਦੁਸ਼ਮਣ ‘ਤੇ ਸ਼ੱਕ? – News18 ਪੰਜਾਬੀ

Baba Siddique Killed: ਸਾਬਕਾ ਮੰਤਰੀ MLA ਅਤੇ ਸਲਮਾਨ ਖਾਨ ਸ਼ਾਹਰੁਖ ਖਾਨ ਦੇ ਕਰੀਬੀ NCP ਆਗੂ ਬਾਬਾ ਸਿੱਦੀਕੀ ਦੀ ਮੁੰਬਈ ਵਿਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਜਿਸ ਸਮੇਂ ਮੁੰਬਈ ‘ਚ ਦੁਸਹਿਰੇ ‘ਤੇ ਪਟਾਕੇ ਚਲਾਏ ਜਾ ਰਹੇ ਸਨ, ਉਸੇ ਸਮੇਂ ਗੋਲੀਆਂ ਦੀ ਆਵਾਜ਼ ਨਾਲ ਸ਼ਹਿਰ ਹਿੱਲ ਗਿਆ। ਮੁੰਬਈ ਦੇ ਬਾਂਦਰਾ ਈਸਟ ਇਲਾਕੇ ‘ਚ ਬਾਬਾ ਸਿੱਦੀਕੀ ‘ਤੇ ਭਾਰੀ ਗੋਲੀਬਾਰੀ ਹੋਈ।
ਦੋ ਗੋਲੀਆਂ ਉਨ੍ਹਾਂ ਦੀ ਛਾਤੀ ਵਿੱਚ ਲੱਗੀਆਂ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਬਾਬਾ ਸਿੱਦੀਕੀ ‘ਤੇ ਉਸ ਸਮੇਂ ਗੋਲੀਬਾਰੀ ਹੋਈ ਜਦੋਂ ਉਹ ਆਪਣੇ ਪੁੱਤਰ ਅਤੇ ਵਿਧਾਇਕ ਜੀਸ਼ਾਨ ਸਿੱਦੀਕੀ ਦੇ ਦਫਤਰ ਦੇ ਬਾਹਰ ਸਨ। ਮੁੰਬਈ ਪੁਲਸ ਨੇ ਇਸ ਮਾਮਲੇ ‘ਚ ਦੋ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਪਰ ਸਭ ਤੋਂ ਵੱਡਾ ਸਵਾਲ ਇਹ ਹੈ ਕਿ ਬਾਬਾ ਸਿੱਦੀਕੀ ਨੂੰ ਕਿਸ ਨੇ ਮਾਰਿਆ?
ਬਾਬਾ ਸਿੱਦੀਕੀ ਦੀ ਹੱਤਿਆ ਕਿਸਨੇ ਕੀਤੀ ਇਸ ਨੂੰ ਲੈ ਕੇ ਅਜੇ ਵੀ ਸਸਪੈਂਸ ਬਣਿਆ ਹੋਇਆ ਹੈ। ਮੁੰਬਈ ਪੁਲਸ ਨੂੰ ਕੋਈ ਠੋਸ ਸਬੂਤ ਨਹੀਂ ਮਿਲਿਆ ਹੈ। ਪੁਲਸ ਇਸ ਕਤਲ ਦੀ ਗੁੱਥੀ ਸੁਲਝਾਉਣ ਵਿੱਚ ਲੱਗੀ ਹੋਈ ਹੈ। ਪਰ ਸ਼ੱਕ ਦੀ ਸੂਈ ਸਲਮਾਨ ਖਾਨ ਦੇ ਕੱਟੜ ਦੁਸ਼ਮਣ ਵੱਲ ਘੁੰਮ ਰਹੀ ਹੈ।
ਜੀ ਹਾਂ, ਸੂਤਰਾਂ ਦਾ ਕਹਿਣਾ ਹੈ ਕਿ ਬਾਬਾ ਸਿੱਦੀਕੀ ਕਤਲ ਕੇਸ ਵਿੱਚ ਸ਼ੱਕ ਦੀ ਸੂਈ ਸਾਬਰਮਤੀ ਜੇਲ੍ਹ ਵਿੱਚ ਬੰਦ ਲਾਰੈਂਸ ਬਿਸ਼ਨੋਈ ਉੱਤੇ ਵੀ ਘੁੰਮ ਰਹੀ ਹੈ। ਹਾਲਾਂਕਿ ਹੁਣ ਤੱਕ ਨਾ ਤਾਂ ਮੁੰਬਈ ਪੁਲਸ ਅਤੇ ਨਾ ਹੀ ਦਿੱਲੀ ਪੁਲਸ ਦੇ ਸਪੈਸ਼ਲ ਸੈੱਲ ਨੂੰ ਅਜਿਹੇ ਇਨਪੁਟ ਮਿਲੇ ਹਨ, ਜਿਸ ਤੋਂ ਸਾਬਤ ਹੋ ਸਕੇ ਕਿ ਬਾਬਾ ਸਿੱਦੀਕੀ ਦੇ ਕਤਲ ਪਿੱਛੇ ਲਾਰੈਂਸ ਬਿਸ਼ਨੋਈ ਗੈਂਗ ਦਾ ਹੱਥ ਹੋ ਸਕਦਾ ਹੈ।
ਫਿਲਹਾਲ ਪੁਲਸ ਇਸ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕਰ ਰਹੀ ਹੈ। ਇਸ ਸਮੇਂ ਲਾਰੈਂਸ ਬਿਸ਼ਨੋਈ ਗੁਜਰਾਤ ਦੀ ਸਾਬਰਮਤੀ ਜੇਲ੍ਹ ਵਿੱਚ ਬੰਦ ਹੈ। ਉਹ ਪਿਛਲੇ ਨੌਂ ਦਿਨਾਂ ਤੋਂ ਵਰਤ ’ਤੇ ਸੀ। ਬਾਬਾ ਸਿੱਦੀਕੀ ਅਤੇ ਸਲਮਾਨ ਖਾਨ ਦੀ ਦੋਸਤੀ ਤੋਂ ਦੁਨੀਆ ਜਾਣੂ ਹੈ। ਅਤੇ ਦੁਨੀਆ ਇਹ ਵੀ ਜਾਣਦੀ ਹੈ ਕਿ ਲਾਰੈਂਸ ਬਿਸ਼ਨੋਈ ਸਲਮਾਨ ਖਾਨ ਦਾ ਕੱਟੜ ਦੁਸ਼ਮਣ ਹੈ। ਲਾਰੇਂਸ ਸਲਮਾਨ ਖਾਨ ਨੂੰ ਮਾਰਨਾ ਚਾਹੁੰਦਾ ਹੈ।
ਇਹੀ ਕਾਰਨ ਹੈ ਕਿ ਬਾਬਾ ਸਿੱਦੀਕੀ ਦੇ ਕਤਲ ਵਿੱਚ ਵੀ ਸ਼ੱਕ ਦੀ ਸੂਈ ਲਾਰੈਂਸ ਬਿਸ਼ਨੋਈ ਵੱਲ ਮੁੜ ਰਹੀ ਹੈ। ਫਿਲਹਾਲ ਪੁਲਸ ਨੇ ਇਸ ‘ਤੇ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ ਹੈ। ਪਰ ਪੁਲਸ ਇਸ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕਰ ਰਹੀ ਹੈ।
ਬਾਬਾ ਸਿੱਦੀਕੀ ਨੂੰ ਦੋ ਗੋਲੀਆਂ ਲੱਗੀਆਂ। ਦੋਵੇਂ ਗੋਲੀਆਂ ਬਾਬਾ ਸਿੱਦੀਕੀ ਦੀ ਛਾਤੀ ਵਿੱਚ ਲੱਗੀਆਂ। ਡਾਕਟਰਾਂ ਦਾ ਕਹਿਣਾ ਹੈ ਕਿ ਇਸ ਕਾਰਨ ਉਸ ਦੀ ਮੌਤ ਹੋਈ ਹੈ। ਹਾਲਾਂਕਿ ਇਸ ਮਾਮਲੇ ‘ਚ ਇਕ ਹੋਰ ਵਿਅਕਤੀ ਜ਼ਖਮੀ ਹੈ, ਉਸ ਦੀ ਲੱਤ ‘ਚ ਗੋਲੀ ਲੱਗੀ ਹੈ। ਬਾਬਾ ਸਿੱਦੀਕੀ ਅਜੀਤ ਪਵਾਰ ਧੜੇ ਦੀ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨਸੀਪੀ) ਦੇ ਆਗੂ ਸਨ। ਉਹ ਮਹਾਰਾਸ਼ਟਰ ਦੇ ਸਾਬਕਾ ਮੰਤਰੀ ਰਹਿ ਚੁੱਕੇ ਹਨ।
ਬਾਬਾ ਸਿੱਦੀਕੀ ਨੂੰ ਸ਼ਨੀਵਾਰ ਰਾਤ ਮੁੰਬਈ ਦੇ ਬਾਂਦਰਾ ਈਸਟ ਇਲਾਕੇ ‘ਚ ਤਿੰਨ ਲੋਕਾਂ ਨੇ ਗੋਲੀ ਮਾਰ ਦਿੱਤੀ ਸੀ। ਨਿਰਮਲ ਨਗਰ ਵਿੱਚ ਕੋਲਗੇਟ ਗਰਾਊਂਡ ਨੇੜੇ ਬਾਬਾ ਸਿੱਦੀਕੀ ਦੇ ਪੁੱਤਰ ਅਤੇ ਵਿਧਾਇਕ ਜੀਸ਼ਾਨ ਸਿੱਦੀਕੀ ਦੇ ਦਫ਼ਤਰ ਦੇ ਬਾਹਰ ਹੋਈ ਇਸ ਘਟਨਾ ਤੋਂ ਤੁਰੰਤ ਬਾਅਦ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।