ਭਾਰਤ ਨੇ ਮਲੇਸ਼ੀਆ ਨੂੰ 8-1 ਨਾਲ ਹਰਾਇਆ, ਜਿੱਤ ਦੀ ਹੈਟ੍ਰਿਕ ਨਾਲ ਸੈਮੀਫਾਈਨਲ ‘ਚ Entry – News18 ਪੰਜਾਬੀ

ਨਵੀਂ ਦਿੱਲੀ- ਭਾਰਤੀ ਹਾਕੀ ਟੀਮ ਨੇ ਏਸ਼ੀਅਨ ਚੈਂਪੀਅਨਸ ਟਰਾਫੀ ਵਿੱਚ ਜਿੱਤ ਦੀ ਹੈਟ੍ਰਿਕ ਲਗਾਈ ਹੈ। ਮੌਜੂਦਾ ਚੈਂਪੀਅਨ ਭਾਰਤ ਨੇ ਬੁੱਧਵਾਰ ਨੂੰ ਮਲੇਸ਼ੀਆ ਨੂੰ 8-1 ਨਾਲ ਹਰਾਇਆ। ਇਸ ਜਿੱਤ ਨਾਲ ਭਾਰਤ ਨੇ ਹਾਕੀ ਟੂਰਨਾਮੈਂਟ ਦੇ ਸੈਮੀਫਾਈਨਲ ਲਈ ਕੁਆਲੀਫਾਈ ਕਰ ਲਿਆ ਹੈ। ਇੱਕ ਹੋਰ ਮੈਚ ਵਿੱਚ ਪਾਕਿਸਤਾਨ ਨੇ ਜਾਪਾਨ ਨੂੰ 2-1 ਨਾਲ ਹਰਾਇਆ। ਪਾਕਿਸਤਾਨ ਦੀ ਟੂਰਨਾਮੈਂਟ ‘ਚ ਇਹ ਪਹਿਲੀ ਜਿੱਤ ਹੈ।
ਭਾਰਤੀ ਟੀਮ ਨੇ ਏਸ਼ੀਅਨ ਚੈਂਪੀਅਨਸ ਟਰਾਫੀ ਵਿੱਚ ਮਲੇਸ਼ੀਆ ਤੋਂ ਪਹਿਲਾਂ ਮੇਜ਼ਬਾਨ ਚੀਨ ਅਤੇ ਜਾਪਾਨ ਨੂੰ ਹਰਾਇਆ ਹੈ। ਭਾਰਤ ਨੇ ਚੀਨ ਨੂੰ 3-0 ਅਤੇ ਜਾਪਾਨ ਨੂੰ 5-1 ਨਾਲ ਹਰਾਇਆ ਸੀ। ਭਾਰਤੀ ਟੀਮ ਹੁਣ 9 ਅੰਕਾਂ ਨਾਲ ਅੰਕ ਸੂਚੀ ‘ਚ ਪਹਿਲੇ ਨੰਬਰ ‘ਤੇ ਹੈ। ਪਾਕਿਸਤਾਨ (5) ਇਕ ਜਿੱਤ ਅਤੇ 2 ਡਰਾਅ ਨਾਲ ਦੂਜੇ ਸਥਾਨ ‘ਤੇ ਹੈ। ਇਸ ਦੇ 5 ਅੰਕ ਹਨ। ਚੀਨ (3) ਅਤੇ ਦੱਖਣੀ ਕੋਰੀਆ (2) ਤੀਜੇ ਅਤੇ ਚੌਥੇ ਸਥਾਨ ‘ਤੇ ਹਨ।
The perfect start for India 🇮🇳 🏑@Rajkumarpal05 with a magical piece of individual brilliance ✨ #SonySportsNetwork #MALvsIND #HockeyIndia #ACT2024 | @TheHockeyIndia @asia_hockey @FIH_Hockey pic.twitter.com/doJkPBl38A
— Sony Sports Network (@SonySportsNetwk) September 11, 2024
ਮਲੇਸ਼ੀਆ ਵਿਰੁੱਧ ਭਾਰਤ ਲਈ ਰਾਜ ਕੁਮਾਰ ਪਾਲ ਨੇ ਤੀਜੇ, 25ਵੇਂ ਅਤੇ 33ਵੇਂ ਮਿੰਟ ਵਿੱਚ ਤਿੰਨ ਗੋਲ ਕੀਤੇ। ਅਰਜੀਤ ਸਿੰਘ ਹੁੰਦਲ ਨੇ ਛੇਵੇਂ ਅਤੇ 39ਵੇਂ ਮਿੰਟ ਵਿੱਚ ਦੋ ਗੋਲ ਕੀਤੇ। ਇਸ ਤੋਂ ਇਲਾਵਾ ਜੁਗਰਾਜ ਸਿੰਘ ਨੇ ਸੱਤਵੇਂ ਮਿੰਟ ਵਿੱਚ, ਹਰਮਨਪ੍ਰੀਤ ਸਿੰਘ ਨੇ 22ਵੇਂ ਮਿੰਟ ਵਿੱਚ ਅਤੇ ਉੱਤਮ ਸਿੰਘ ਨੇ 40ਵੇਂ ਮਿੰਟ ਵਿੱਚ ਇੱਕ-ਇੱਕ ਗੋਲ ਕੀਤਾ। ਮਲੇਸ਼ੀਆ ਲਈ ਅਖਿਮੁੱਲ੍ਹਾ ਅਨਵਾਰ ਨੇ 34ਵੇਂ ਮਿੰਟ ਵਿੱਚ ਗੋਲ ਕੀਤਾ।
ਏਸ਼ੀਅਨ ਚੈਂਪੀਅਨਜ਼ ਟਰਾਫੀ ਹਾਕੀ ਟੂਰਨਾਮੈਂਟ 6 ਟੀਮਾਂ ਵਿਚਾਲੇ ਖੇਡਿਆ ਜਾ ਰਿਹਾ ਹੈ। ਇਹ ਟੂਰਨਾਮੈਂਟ ਰਾਊਂਡ ਰੌਬਿਨ ਫਾਰਮੈਟ ‘ਚ ਖੇਡਿਆ ਜਾ ਰਿਹਾ ਹੈ। ਟੂਰਨਾਮੈਂਟ ਵਿੱਚ ਚੋਟੀ ਦੀਆਂ 4 ਟੀਮਾਂ 16 ਸਤੰਬਰ ਨੂੰ ਹੋਣ ਵਾਲੇ ਸੈਮੀਫਾਈਨਲ ਵਿੱਚ ਥਾਂ ਬਣਾਉਣਗੀਆਂ। ਏਸ਼ੀਅਨ ਚੈਂਪੀਅਨਸ ਟਰਾਫੀ ਦਾ ਫਾਈਨਲ 17 ਸਤੰਬਰ ਨੂੰ ਖੇਡਿਆ ਜਾਵੇਗਾ।
- First Published :