DGP Gaurav Yadav is among the policemen heard the problems like a family shared his thoughts hdb – News18 ਪੰਜਾਬੀ

ਸੰਗਰੂਰ ’ਚ ਡੀਜੀਪੀ ਗੌਰਵ ਯਾਦਵ ਦਾ ਵੱਖਰਾ ਹੀ ਅੰਦਾਜ ਵੇਖਣ ਨੂੰ ਮਿਲਿਆ, ਵਿਭਾਗੀ ਦੌਰੇ ਦੌਰਾਨ ਉਨ੍ਹਾਂ ਪੁਲਿਸ ਮੁਲਾਜ਼ਮਾਂ ’ਚ ਵਿਚਰਦਿਆਂ ਇੱਕ ਪਰਿਵਾਰ ਦੇ ਮੈਂਬਰ ਹੋਣ ਦਾ ਅਹਿਸਾਸ ਕਰਵਾਇਆ। ਇਸ ਦੌਰਾਨ ਉਨ੍ਹਾਂ ਕਾਂਸਟੇਬਲ ਤੋਂ ਲੈਕੇ ਸੀਨੀਅਰ ਅਫ਼ਸਰਾਂ ਨਾਲ ਇੱਕ ਟੇਬਲ ’ਤੇ ਬੈਠ ਗੱਲਬਾਤ ਕੀਤੀ ਅਤੇ ਮੁਲਾਜ਼ਮਾਂ ਨੂੰ ਕੰਮਕਾਜ ਦੌਰਾਨ ਦਰਪੇਸ਼ ਆਉਂਦੀਆਂ ਮੁਸ਼ਕਲਾਂ ਸੁਣੀਆਂ ਅਤੇ ਸਲਾਹ ਮਸ਼ਵਰਾਂ ਵੀ ਕੀਤਾ।
ਇਹ ਵੀ ਪੜ੍ਹੋ:
ਹਰ ਸਾਲ 11 ਲੋੜਵੰਦ ਕੁੜੀਆਂ ਦੇ ਵਿਆਹ ਦਾ ਐਲਾਨ… ਸਰਪੰਚ ਉਮੀਦਵਾਰ ਦਾ ਬਾਕੀਆਂ ਨਾਲੋਂ ਵੱਖਰਾ ਚੋਣ ਮਨੋਰਥ ਪੱਤਰ
ਇਸ ਮੌਕੇ ਉਨ੍ਹਾਂ ਨਾਲ ਡੀਆਈਜੀ ਪਟਿਆਲਾ ਰੇਂਜ ਮਨਦੀਪ ਸਿੰਘ ਸਿੱਧੂ ਅਤੇ ਪੁਲਿਸ ਲਾਈਨ ਦੇ ਸਮੂਹ ਅਧਿਕਾਰੀ ਪੰਚਾਇਤੀ ਚੋਣਾਂ ਤੋਂ ਪਹਿਲਾਂ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਸਪੱਸ਼ਟ ਕੀਤਾ ਕਿ ਸਾਡਾ ਮਕਸਦ ਛੋਟੇ-ਮੋਟੇ ਅਪਰਾਧਾਂ ਅਤੇ ਨਸ਼ਿਆਂ ਦਾ ਖਾਤਮਾ ਕਰਨਾ ਪ੍ਰਮੁੱਖ ਤਰਜੀਹਾਂ ਹਨ।
ਉਨ੍ਹਾਂ ਕਿਹਾ ਕਿ ਕਿਸੇ ਵੀ ਪ੍ਰਕਾਰ ਦੀ ਢਿੱਲ-ਮੱਠ ਦੇ ਮਾਮਲੇ ’ਚ ਸਬੰਧਤ ਐਸਐੱਸਪੀ (SSP), ਡੀਐੱਸਪੀ ਅਤੇ ਐੱਸਐੱਚਓ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ।
👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।
- First Published :