Thousands of petitions of panchayat elections rejected in one fell swoop Know what AG defended hdb – News18 ਪੰਜਾਬੀ

ਪੰਜਾਬ ਸਰਕਾਰ ਵਲੋਂ ਪੰਚਾਇਤੀ ਚੋਣਾਂ ਨੂੰ ਲੈਕੇ ਕੋਈ ਸ਼ੰਕਾ ਨਹੀਂ ਹੈ, ਅਤੇ ਨਿਰਵਿਘਨ 15 ਅਕਤੂਬਰ ਨੂੰ ਵੋਟਾਂ ਪੈਣ ਜਾ ਰਹੀਆਂ ਹਨ। ਦਰਅਸਲ ਹਾਈ ਕੋਰਟ ਨੇ ਫ਼ੈਸਲਾ ਸੁਣਾਇਆ ਕਿ ਚੋਣਾਂ ’ਚ ਕਿਸੇ ਵੀ ਪ੍ਰਕਾਰ ਦੀ ਸਮੱਸਿਆ ਲਈ ਰਾਜ ਚੋਣ ਕਮਿਸ਼ਨ ਕੋਲ ਪਹੁੰਚ ਕਰਨੀ ਚਾਹੀਦੀ ਸੀ। ਅਦਾਲਤ ਨੇ ਦਿਨ ਭਰ ਦੀ ਸੁਣਵਾਈ ਤੋਂ ਬਾਅਦ ਸ਼ਾਮ 4 ਵਜੇ ਸਾਰੀਆਂ ਹੀ ਪਟੀਸ਼ਨਾਂ ਨੂੰ ਰੱਦ ਕਰਨ ਦਾ ਫ਼ੈਸਲਾ ਸੁਣਾਇਆ।
ਇਹ ਵੀ ਪੜ੍ਹੋ:
ਬੱਚੇ ਦੇ ਤਰਲਿਆਂ ਨਾਲ ਵੀ ਨਹੀਂ ਪਸੀਜਿਆ ਪੱਥਰ ਦਿਲ… ਵੇਖੋ, ਕਿਵੇਂ ਕਾਰ ਟੋਅ ਕਰ ਲੈ ਗਏ ਪੁਲਿਸ ਮੁਲਾਜ਼ਮ
ਹਾਲਾਂਕਿ ਇਸ ਸਬੰਧੀ ਅਕਾਲੀ ਦਲ ਨੇ ਕਿਹਾ ਕਿ ਉਨ੍ਹਾਂ ਕੋਲ ਕਾਨੂੰਨੀ ਬਦਲ ਖੁੱਲ੍ਹੇ ਹਨ ਅਤੇ ਉਹ ਮੰਗਲਵਾਰ ਨੂੰ ਸਰਵਉੱਚ ਅਦਾਲਤ ਸੁਪਰੀਮ ਕੋਰਟ ਦੇ ਬੂਹਾ ਖੜਕਾਉਣਗੇ। ਉੱਧਰ ਮੁੱਖ ਮੰਤਰੀ ਭਗਵੰਤ ਮਾਨ ਨੇ ਹਾਈ ਕੋਰਟ ਦਾ ਧੰਨਵਾਦ ਕਰਦਿਆਂ ਕਿਹਾ ਕਿ 15 ਅਕਤੂਬਰ ਨੂੰ ਅਮਨ-ਸ਼ਾਂਤੀ ਨਾਲ ਆਪਸੀ ਭਾਈਚਾਰਾ ਕਾਇਮ ਰੱਖਦੇ ਹੋਏ ਵੋਟਾਂ ਪਾਓ ਅਤੇ ਪਿੰਡਾਂ ਦੇ ਚੰਗੇ ਨੁਮਾਇੰਦੇ ਚੁਣਨ ਅਤੇ ਵਿਕਾਸ ਦੇ ਰਾਹ ਨੂੰ ਪੱਧਰਾ ਬਣਾਉਣ ’ਚ ਯੋਗਦਾਨ ਪਾਓ।
👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।
- First Published :