ਮੁੰਬਈ ਤੋਂ ਨਿਊਯਾਰਕ ਜਾ ਰਹੀ ਏਅਰ ਇੰਡੀਆ ਦੀ ਫਲਾਈਟ ‘ਚ ਬੰਬ ਦੀ ਧਮਕੀ, ਦਿੱਲੀ ‘ਚ ਐਮਰਜੈਂਸੀ ਲੈਂਡਿੰਗ

Air India Flight Bomb Threat: ਸੋਮਵਾਰ ਨੂੰ ਏਅਰ ਇੰਡੀਆ ਦੇ ਜਹਾਜ਼ ਵਿਚ ਬੰਬ ਦੀ ਧਮਕੀ ਕਾਰਨ ਦਹਿਸ਼ਤ ਫੈਲ ਗਈ। ਏਅਰ ਇੰਡੀਆ ਦੀ ਫਲਾਈਟ ਮੁੰਬਈ ਤੋਂ ਨਿਊਯਾਰਕ ਜਾ ਰਹੀ ਸੀ। ਫਿਰ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਉਸ ਨੂੰ ਦਿੱਲੀ ਏਅਰਪੋਰਟ ‘ਤੇ ਉਤਾਰਿਆ ਗਿਆ। ਫਿਲਹਾਲ ਜਹਾਜ਼ ‘ਚ ਮੌਜੂਦ ਸਾਰੇ ਯਾਤਰੀ ਸੁਰੱਖਿਅਤ ਹਨ ਅਤੇ ਦਿੱਲੀ ਹਵਾਈ ਅੱਡੇ ‘ਤੇ ਜਹਾਜ਼ ਦੀ ਤਲਾਸ਼ੀ ਲਈ ਜਾ ਰਹੀ ਹੈ।
ਏਅਰ ਇੰਡੀਆ ਦਾ ਜਹਾਜ਼ ਇਸ ਸਮੇਂ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਉਤੇ ਹੈ। ਯਾਤਰੀਆਂ ਅਤੇ ਚਾਲਕ ਦਲ ਦੀ ਸੁਰੱਖਿਆ ਲਈ ਸਾਰੇ ਮਿਆਰੀ ਸੁਰੱਖਿਆ ਪ੍ਰੋਟੋਕੋਲ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਜਾ ਰਹੀ ਹੈ। ਸੀਨੀਅਰ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ।
ਇਸ ਘਟਨਾ ਉਤੇ ਏਅਰ ਇੰਡੀਆ ਦੇ ਬੁਲਾਰੇ ਨੇ ਕਿਹਾ, ‘14 ਅਕਤੂਬਰ ਨੂੰ ਮੁੰਬਈ ਤੋਂ ਜੇਐਫਕੇ ਜਾ ਰਹੀ ਏਅਰ ਇੰਡੀਆ ਦੀ ਫਲਾਈਟ ਏਆਈ 119 ਨੂੰ ਲੈ ਕੇ ਵਿਸ਼ੇਸ਼ ਸੁਰੱਖਿਆ ਅਲਰਟ ਮਿਲਿਆ ਸੀ। ਹਵਾਬਾਜ਼ੀ ਸੁਰੱਖਿਆ ਰੈਗੂਲੇਟਰ ਬਿਊਰੋ ਆਫ ਸਿਵਲ ਐਵੀਏਸ਼ਨ ਸਕਿਓਰਿਟੀ (ਬੀਸੀਏਐਸ) ਦੀ ਬੇਨਤੀ ਉਤੇ ਫਲਾਈਟ ਨੂੰ ਦਿੱਲੀ ਵੱਲ ਮੋੜ ਦਿੱਤਾ ਗਿਆ ਅਤੇ ਸੁਰੱਖਿਅਤ ਲੈਂਡਿੰਗ ਕਰਵਾਈ ਗਈ। ਸਾਰੇ ਯਾਤਰੀ ਜਹਾਜ਼ ਤੋਂ ਉਤਰ (Air India Flight Bomb Threat) ਗਏ ਅਤੇ ਦਿੱਲੀ ਹਵਾਈ ਅੱਡੇ ਦੇ ਟਰਮੀਨਲ ਉਤੇ ਹਨ।
ਬੁਲਾਰੇ ਨੇ ਅੱਗੇ ਕਿਹਾ, ‘ਸਾਡੇ ਭਾਈਵਾਲ ਇਹ ਯਕੀਨੀ ਬਣਾ ਰਹੇ ਹਨ ਕਿ ਇਸ ਅਚਾਨਕ ਵਿਘਨ ਕਾਰਨ ਸਾਡੇ ਮਹਿਮਾਨਾਂ ਨੂੰ ਹੋਣ ਵਾਲੀ ਅਸੁਵਿਧਾ ਨੂੰ ਘੱਟ ਕੀਤਾ ਜਾਵੇ। ਦੱਸ ਦਈਏ ਕਿ ਏਅਰ ਇੰਡੀਆ ਆਪਣੇ ਯਾਤਰੀਆਂ ਅਤੇ ਚਾਲਕ ਦਲ ਦੀ ਸੁਰੱਖਿਆ ਨੂੰ ਸਭ ਤੋਂ ਵੱਧ ਤਰਜੀਹ ਦਿੰਦੀ ਹੈ।
9 ਅਕਤੂਬਰ ਨੂੰ ਲੰਡਨ ਤੋਂ ਨਵੀਂ ਦਿੱਲੀ ਆ ਰਹੀ ਵਿਸਤਾਰਾ ਫਲਾਈਟ ਨੂੰ ਬੰਬ ਦੀ ਧਮਕੀ ਮਿਲੀ ਸੀ, ਜਿਸ ਤੋਂ ਬਾਅਦ ਜਹਾਜ਼ ਰਾਸ਼ਟਰੀ ਰਾਜਧਾਨੀ ਦੇ ਹਵਾਈ ਅੱਡੇ ‘ਤੇ ਸੁਰੱਖਿਅਤ ਉਤਰ (Air India Flight Bomb Threat) ਗਿਆ ਸੀ। ਸੂਤਰਾਂ ਨੇ ਦੱਸਿਆ ਕਿ ਟਾਇਲਟ ‘ਚ ਇਕ ਕਾਗਜ਼ ਦਾ ਟੁਕੜਾ ਮਿਲਿਆ ਹੈ, ਜਿਸ ‘ਤੇ ਜਹਾਜ਼ ‘ਚ ਬੰਬ ਹੋਣ ਦਾ ਸੰਦੇਸ਼ ਲਿਖਿਆ ਹੋਇਆ ਸੀ। ਇਸ ਤੋਂ ਬਾਅਦ ਤੁਰੰਤ ਸਬੰਧਤ ਅਧਿਕਾਰੀਆਂ ਨੂੰ ਸੂਚਿਤ ਕੀਤਾ ਗਿਆ। ਪੀਟੀਆਈ ਨੇ ਇਹ ਜਾਣਕਾਰੀ ਦਿੱਤੀ।
ਹਵਾਬਾਜ਼ੀ ਸੁਰੱਖਿਆ ਰੈਗੂਲੇਟਰ ਬਿਊਰੋ ਆਫ ਸਿਵਲ ਐਵੀਏਸ਼ਨ ਸਕਿਓਰਿਟੀ (ਬੀਸੀਏਐਸ) ਦੀ ਬੇਨਤੀ ਉਤੇ ਫਲਾਈਟ ਨੂੰ ਦਿੱਲੀ ਵੱਲ ਮੋੜ ਦਿੱਤਾ ਗਿਆ ਅਤੇ ਸੁਰੱਖਿਅਤ ਲੈਂਡਿੰਗ ਕਰਵਾਈ ਗਈ। ਸਾਰੇ ਯਾਤਰੀ ਜਹਾਜ਼ ਤੋਂ ਉਤਰ (Air India Flight Bomb Threat) ਗਏ ਅਤੇ ਦਿੱਲੀ ਹਵਾਈ ਅੱਡੇ ਦੇ ਟਰਮੀਨਲ ਉਤੇ ਹਨ।