Punjab
ਜਥੇਦਾਰ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ ਅਕਾਲੀ ਦਲ ਵਿੱਚੋਂ ਕੱਢਣ ਦੇ ਹੁਕਮ

ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ। ਵਲਟੋਹਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ 15 ਅਕਤੂਬਰ ਨੂੰ ਤਲਬ ਕੀਤਾ ਗਿਆ ਸੀ।
ਵਲਟੋਹਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਉਤੇ ਆਰਐਸਐਸ ਅਤੇ ਬੀਜੇਪੀ ਦੇ ਦਬਾਅ ਹੇਠ ਕੰਮ ਕਰਨ ਦੇ ਇਲਜ਼ਾਮ ਲਗਾਏ ਸਨ।
ਹੁਣ ਸਿੰਘ ਸਾਹਿਬਾਨ ਵੱਲੋਂ ਵਿਰਸਾ ਵਲਟੋਹਾ ਨੂੰ 24 ਘੰਟਿਆਂ ‘ਚ ਅਕਾਲੀ ਦਲ ‘ਚੋਂ ਕੱਢਣ ਦੇ ਹੁਕਮ ਦਿੱਤੇ ਹਨ। ਜਥੇਦਾਰ ਨੇ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਨੂੰ ਦਿੱਤੇ ਹੁਕਮ ਵਲਟੋਹਾ ਨੂੰ 10 ਸਾਲਾਂ ਲਈ ਅਕਾਲੀ ਦਲ ‘ਚੋਂ ਕੱਢਿਆ ਜਾਵੇ।
- First Published :