person threw ink on the ballot papers Voters made a huge commotion at the polling booth hdb – News18 ਪੰਜਾਬੀ

ਜ਼ਿਲ੍ਹਾ ਫਿਰੋਜ਼ਪੁਰ ਦੇ ਹਲਕਾ ਜ਼ੀਰਾ ਦੇ ਪਿੰਡ ਲੋਹਕੇ ਖ਼ੁਰਦ ’ਚ ਇੱਕ ਸ਼ਰਾਰਤੀ ਅਨਸਰ ਨੇ ਬੈਲਟ ਬਾਕਸ ’ਚ ਸਿਆਹੀ ਸੁੱਟ ਵੋਟਾਂ ’ਚ ਵਿਘਨ ਪਾਉਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਮੌਕੇ ’ਤੇ ਮੌਜੂਦ ਵੋਟਰਾਂ ਅਤੇ ਉਮੀਦਵਾਰਾਂ ਨੇ ਹੰਗਾਮਾ ਕੀਤਾ, ਜਿਸ ਕਾਰਨ ਮਾਹੌਲ ਤਨਾਅਪੂਰਨ ਹੋ ਗਿਆ। ਦਰਅਸਲ ਸਿਆਹੀ ਨਾਲ ਵੋਟਾਂ ਪੂਰੀ ਤਰ੍ਹਾਂ ਖ਼ਰਾਬ ਹੋ ਗਈਆਂ, ਸਾਰੀਆਂ ਪਰਚੀਆਂ ਨੀਲੀ ਸਿਆਹੀ ਨਾਲ ਗੱਚ ਹੋ ਗਈਆਂ।
ਇਹ ਵੀ ਪੜ੍ਹੋ:
ਵਲਟੋਹਾ ਨੇ ਖ਼ੁਦ ਹੀ ਅਕਾਲੀ ਦਲ ਨੂੰ ਕਿਹਾ ਅਲਵਿਦਾ… ਜਥੇਦਾਰ ਨੇ ਪਾਰਟੀ ਤੋਂ ਬਾਹਰ ਕਰਨ ਦੇ ਸੁਣਾਏ ਸਨ ਹੁਕਮ
ਹਾਲਾਤ ਇਹ ਬਣ ਗਏ ਕਿ ਉਮੀਦਵਾਰਾਂ ਦੇ ਨਾਮ ਪੜ੍ਹਨੇ ਮੁਸ਼ਕਲ ਹੋ ਗਏ। ਜਿਸ ਕਾਰਨ ਲੋਕਾਂ ਨੇ ਚੋਣਾਂ ਮੁਲਤਵੀ ਕਰਨ ਦੀ ਮੰਗ ਕੀਤੀ। ਦੱਸ ਦੇਈਏ ਕਿ ਪੰਚਾਇਤੀ ਚੋਣਾਂ ਦੌਰਾਨ ਕਈ ਥਾਵਾਂ ’ਤੇ ਬੂਥ ਕੈਪਚਰਿੰਗ ਅਤੇ ਫਾਈਰਿੰਗ ਦੇ ਮਾਮਲੇ ਸਾਹਮਣੇ ਆਏ ਹਨ।
👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।
- First Published :