ਬੰਗਾਲ ਦੀ ਖਾੜੀ ਤੋਂ ਉੱਠ ਰਿਹੈ ਤੂਫਾਨ, ਇਨ੍ਹਾਂ ਸੂਬਿਆਂ ਉਤੇ ਅਸਰ, ਭਾਰੀ ਮੀਂਹ ਤੇ ਗੜ੍ਹੇਮਾਰੀ…

ਇਸ ਸਾਲ ਮਾਨਸੂਨ ਦੀ ਭਾਰੀ ਬਾਰਿਸ਼ ਹੋਈ ਹੈ। ਦਿੱਲੀ-ਐਨਸੀਆਰ ਸਮੇਤ ਦੇਸ਼ ਦੇ ਵੱਡੀ ਗਿਣਤੀ ਹਿੱਸਿਆਂ ਵਿੱਚ ਮਾਨਸੂਨ ਦੀ ਬਾਰਿਸ਼ ਨੇ ਆਪਣਾ ਰਿਕਾਰਡ ਤੋੜ ਦਿੱਤਾ ਹੈ। ਹੁਣ ਮਾਨਸੂਨ ਦੀ ਵਾਪਸੀ ਸ਼ੁਰੂ ਹੋ ਗਈ ਹੈ। ਮੌਸਮ ਵਿਭਾਗ ਨੇ ਦੱਸਿਆ ਕਿ ਪੱਛਮੀ ਰਾਜਸਥਾਨ ਤੋਂ ਮਾਨਸੂਨ ਦੀ ਵਾਪਸੀ 23 ਸਤੰਬਰ ਤੋਂ ਸ਼ੁਰੂ ਹੋਵੇਗੀ।
ਇਸ ਦੌਰਾਨ ਰਾਜਸਥਾਨ, ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ, ਬੰਗਾਲ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਇਸ ਸਾਲ ਦੇਸ਼ ਭਰ ਵਿੱਚ ਲਗਾਤਾਰ ਮੀਂਹ ਪੈਣ ਕਾਰਨ ਸਰਦੀ ਛੇਤੀ ਸ਼ੁਰੂ ਹੋ ਜਾਵੇਗੀ। ਦੇਸ਼ ਭਰ ਵਿਚ ਮੌਸਮ ਅਚਾਨਕ ਵਿਗੜ ਸਕਦਾ ਹੈ। ਇਸ ਕਾਰਨ ਇਸ ਸਾਲ ਠੰਢ ਵਧਣ ਦੀ ਸੰਭਾਵਨਾ ਹੈ।
ਆਈਐਮਡੀ ਦੇ ਅਨੁਸਾਰ ਐਤਵਾਰ ਨੂੰ ਦਿੱਲੀ ਐਨਸੀਆਰ ਵਿਚ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਪਰ, ਧੁੱਪ ਅਤੇ ਛਾਂ ਦੀ ਖੇਡ ਜਾਰੀ ਰਹੇਗੀ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਰਾਜਸਥਾਨ ਵਿਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ ਅਤੇ ਉੱਤਰਾਖੰਡ ਅਤੇ ਹਿਮਾਚਲ ਵਿੱਚ ਵੀ ਮੀਂਹ ਪੈ ਸਕਦਾ ਹੈ। ਪਰ, ਉੱਤਰ ਪ੍ਰਦੇਸ਼ ਅਤੇ ਬਿਹਾਰ ਵਿਚ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਪ੍ਰਾਇਦੀਪ ਭਾਰਤ ਵਿੱਚ ਅੱਜ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।
ਬੰਗਾਲ ਦੀ ਖਾੜੀ ਵਿਚ ਚੱਕਰਵਾਤੀ ਸਰਕੂਲੇਸ਼ਨ
ਮੌਸਮ ਵਿਭਾਗ ਨੇ ਕਿਹਾ ਕਿ ਪੱਛਮੀ ਰਾਜਸਥਾਨ, ਬੰਗਾਲ ਦੀ ਖਾੜੀ ਨੇੜੇ ਚੱਕਰਵਾਤੀ ਚੱਕਰ ਸਰਕੂਲੇਸ਼ਨ ਬਣ ਰਿਹਾ ਹੈ। ਇਸ ਕਾਰਨ ਪ੍ਰਾਇਦੀਪ ਭਾਰਤ ਅਤੇ ਪੂਰਬੀ ਤੱਟਵਰਤੀ ਰਾਜਾਂ ਵਿੱਚ ਭਾਰੀ ਮੀਂਹ ਪੈ ਸਕਦਾ ਹੈ। ਆਂਧਰਾ ਪ੍ਰਦੇਸ਼, ਤੇਲੰਗਾਨਾ, ਅੰਦਰੂਨੀ ਕਰਨਾਟਕ, ਤਾਮਿਲਨਾਡੂ ਅਤੇ ਉੜੀਸਾ ਵਿੱਚ ਜਿੱਥੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਰਾਜਾਂ ਵਿੱਚ ਵੀ ਬਾਰਿਸ਼ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਕੜਾਕੇ ਦੀ ਪਵੇਗੀ ਠੰਢ
ਇਸ ਸਾਲ ਲਾ ਨੀਨਾ ਦੇ ਪ੍ਰਭਾਵ ਕਾਰਨ ਦੇਸ਼ ਭਰ ਵਿੱਚ ਕੜਾਕੇ ਦੀ ਠੰਢ ਪੈਣ ਦੀ ਸੰਭਾਵਨਾ ਹੈ। ਲਾ ਨੀਨਾ ਦੇ ਪ੍ਰਭਾਵ ਕਾਰਨ ਜੇਟ ਸਟ੍ਰੀਮ ਰਾਜਸਥਾਨ, ਪੰਜਾਬ, ਹਰਿਆਣਾ, ਦਿੱਲੀ ਅਤੇ ਉੱਤਰ ਪ੍ਰਦੇਸ਼ ਨੂੰ ਕਵਰ ਕਰਦੇ ਉੱਤਰੀ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਤਾਪਮਾਨ ਨੂੰ ਹੇਠਾਂ ਲਿਆਉਂਦੀ ਹੈ। ਲਾ ਨੀਨਾ ਦੇ ਕਾਰਨ ਦੱਖਣ-ਪੱਛਮੀ ਮਾਨਸੂਨ ਬਹੁਤ ਮਜ਼ਬੂਤ ਹੋ ਜਾਂਦਾ ਹੈ ਅਤੇ ਦੇਸ਼ ਭਰ ਵਿੱਚ ਔਸਤ ਤੋਂ ਵੱਧ ਬਾਰਿਸ਼ ਹੁੰਦੀ ਹੈ। ਇਸ ਨੂੰ ਸਰਦੀਆਂ ਨਾਲ ਜੋੜਿਆ ਜਾਂਦਾ ਹੈ।