National
ਹਰਿਆਣਾ ਨੂੰ ਮਿਲਿਆ ਨਵਾਂ ਮੁੱਖ ਮੰਤਰੀ, ਅਮਿਤ ਸ਼ਾਹ ਨੇ ਇਸ ਨਾਂ ਉਤੇ ਲਾਈ ਮੁਹਰ – News18 ਪੰਜਾਬੀ

ਹਰਿਆਣਾ ਦੇ ਨਵੇਂ ਮੁੱਖ ਮੰਤਰੀ ਦੇ ਨਾਂ ਦਾ ਐਲਾਨ ਹੋ ਗਿਆ ਹੈ। ਨਾਇਬ ਸੈਣੀ ਨੂੰ ਭਾਜਪਾ ਵਿਧਾਇਕ ਦਲ ਦਾ ਨੇਤਾ ਚੁਣ ਲਿਆ ਗਿਆ ਹੈ। ਇਹ ਐਲਾਨ ਪੰਚਕੂਲਾ ਦੇ ਸੈਕਟਰ 5 ਸਥਿਤ ਭਾਜਪਾ ਦਫ਼ਤਰ ਵਿੱਚ ਵਿਧਾਇਕ ਦਲ ਦੀ ਮੀਟਿੰਗ ਵਿੱਚ ਕੀਤਾ ਗਿਆ।
ਜਾਣਕਾਰੀ ਮੁਤਾਬਕ ਸਾਬਕਾ ਮੰਤਰੀ ਅਨਿਲ ਵਿੱਜ ਨੇ ਨਾਇਬ ਸੈਣੀ ਦੇ ਨਾਂ ਦਾ ਪ੍ਰਸਤਾਵ ਰੱਖਿਆ ਅਤੇ ਫਿਰ ਭਾਜਪਾ ਵਿਧਾਇਕਾਂ ਵੱਲੋਂ ਉਨ੍ਹਾਂ ਦੇ ਨਾਂ ਨੂੰ ਹਰੀ ਝੰਡੀ ਦੇ ਦਿੱਤੀ ਗਈ। ਅਜਿਹੇ ‘ਚ ਨਾਇਬ ਸੈਣੀ ਦੂਜੀ ਵਾਰ ਹਰਿਆਣਾ ਦੇ ਮੁੱਖ ਮੰਤਰੀ ਬਣਨ ਜਾ ਰਹੇ ਹਨ। ਵੀਰਵਾਰ 17 ਅਕਤੂਬਰ ਨੂੰ ਉਹ ਪੰਚਕੂਲਾ ਦੇ ਸੈਕਟਰ 5 ਸਥਿਤ ਸ਼ਾਲੀਮਾਰ ਮਾਲ ਦੇ ਕੋਲ ਮੈਦਾਨ ਵਿੱਚ ਮੁੱਖਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ।
ਇਸ਼ਤਿਹਾਰਬਾਜ਼ੀ
- First Published :