Punjab

ਭਲਕੇ ਕਿਸਾਨ ਕਰਨਗੇ ਸੂਬੇ ਦੇ ਸਾਰੇ ਟੋਲ ਪਲਾਜ਼ੇ ਮੁਫ਼ਤ – News18 ਪੰਜਾਬੀ

ਚੰਡੀਗੜ੍ਹ- ਸੂਬਾ ਵਾਸੀਆਂ ਲਈ ਅਹਿਮ ਖ਼ਬਰ ਹੈ। ਭਲਕੇ ਯਾਨੀ 17 ਅਕਤੂਬਰ ਨੂੰ ਸੂਬੇ ਦੇ ਸਾਰੇ ਟੋਲ ਪਲਾਜ਼ਿਆਂ ‘ਤੇ ਕਿਸਾਨਾਂ ਵੱਲੋਂ ਮੁਫ਼ਤ ਕਰਵਾ  ਦਿੱਤਾ ਜਾਵੇਗਾ। ਇਹ ਫੈਸਲਾ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਲਿਆ ਗਿਆ ਹੈ। ਇਹ ਫੈਸਲਾ ਝੋਨੇ ਦੀ ਗਲਤ ਖਰੀਦ ਦੇ ਵਿਰੋਧ ਵਿੱਚ ਲਿਆ ਗਿਆ। ਕੇਂਦਰ ਅਤੇ ਪੰਜਾਬ ਸਰਕਾਰ ਦੋਵਾਂ ਖਿਲਾਫ ਰੋਸ ਹੈ।

ਇਸ਼ਤਿਹਾਰਬਾਜ਼ੀ

ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ 17 ਅਕਤੂਬਰ ਤੋਂ ਪੂਰੇ ਪੰਜਾਬ ਟੋਲ ਪਲਾਜ਼ਿਆਂ ਨੂੰ ਮੁਫ਼ਤ ਕੀਤਾ ਜਾਵੇਗਾ ਤੇ 18 ਅਕਤੂਬਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਤੇ ਭਾਰਤੀ ਜਨਤਾ ਪਾਰਟੀ ਦੇ ਲੀਡਰਾਂ ਦੇ ਘਰਾਂ ਬਾਹਰ ਪੱਕਾ ਮੋਰਚਾ ਲਾਇਆ ਜਾਵੇਗਾ।

ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਜਥੇਬੰਦੀ ਦੀ 5 ਮੈਂਬਰੀ ਸੂਬਾ ਲੀਡਰਸ਼ਿਪ ਟੀਮ ਨੇ ਉਪਰੋਕਤ ਫੈਸਲਾ ਲਿਆ ਹੈ। ਫੈਸਲੇ ਅਨੁਸਾਰ ਦੋਵੇਂ ਤਰ੍ਹਾਂ ਦੇ ਮਾਰਚ ਦਿਨ-ਰਾਤ ਜਾਰੀ ਰਹਿਣਗੇ। ਇਹ ਰੋਸ ਕੇਂਦਰ ਅਤੇ ਪੰਜਾਬ ਸਰਕਾਰ ਦੋਵਾਂ ਖਿਲਾਫ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਵੱਲੋਂ ਐਲਾਨਿਆ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਝੋਨੇ ਦੀ ਨਿਰਵਿਘਨ ਖਰੀਦ ਨਹੀਂ ਹੁੰਦੀ।

ਇਸ਼ਤਿਹਾਰਬਾਜ਼ੀ

ਇਸ ਦੇ ਨਾਲ ਹੀ ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਦੇ ਮੁਲਾਜ਼ਮ ਵੀ 21 ਅਕਤੂਬਰ ਨੂੰ ਬੱਸਾਂ ਦਾ ਚੱਕਾ ਜਾਮ ਕਰਨ ਜਾ ਰਹੇ ਹਨ।

ਨਿਊਜ਼18 **ਦੀ ਵੈੱਬ ਸਾਈਟ ‘****ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ https://punjab.news18.com/ ‘**ਤੇ ਕਲਿੱਕ ਕਰ ਸਕਦੇ ਹੋ।  ਹਰ ਵੇਲੇ Update **ਰਹਿਣ ਲਈ ਸਾਨੂੰ Facebook ‘**ਤੇ Like ਕਰੋ।  Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ YouTube ਚੈਨਲ ਨੂੰ Subscribe **ਕਰੋ।  ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘**ਤੇ https://shorturl.at/npzE4 ਕਲਿੱਕ ਕਰੋ।

ਇਸ਼ਤਿਹਾਰਬਾਜ਼ੀ
  • First Published :

Source link

Related Articles

Leave a Reply

Your email address will not be published. Required fields are marked *

Back to top button