During panchayat elections SSP at ground zero Self maintained command of law and order hdb – News18 ਪੰਜਾਬੀ

ਪੰਚਾਇਤੀ ਚੋਣਾਂ ਲਈ ਉਮੀਦਵਾਰਾਂ ਵਲੋਂ ਕਾਗਜ਼ ਭਰਨ ਦਾ ਅੱਜ ਆਖ਼ਰੀ ਦਿਨ ਹੈ, ਜਿਸ ਦੇ ਚੱਲਦਿਆਂ ਸੁਰਖਿਆ ਪ੍ਰਬੰਧਾਂ ਦੇ ਖ਼ਾਸ ਇੰਤਜ਼ਾਮ ਕੀਤੇ ਗਏ ਹਨ। ਅਮਨ-ਸ਼ਾਂਤੀ ਕਾਇਮ ਰੱਖਣ ਲਈ ਪੁਲਿਸ ਟੀਮਾਂ ਦੁਆਰਾ ਪਿੰਡਾਂ ਅਤੇ ਕਸਬਿਆਂ ’ਚ ਫਲੈਗ ਮਾਰਚ ਕੀਤੇ ਜਾ ਰਹੇ ਹਨ। ਪੁਲਿਸ ਵਲੋਂ ਐਲਾਨ ਕੀਤਾ ਗਿਆ ਹੈ ਕਿ ਮਾੜੇ ਅਨਸਰਾਂ ਵਾਰੇ ਜਾਣਕਾਰੀ ਜ਼ਰੂਰ ਸਾਂਝੀ ਕੀਤੀ ਜਾਵੇ ਇਸ ਦੌਰਾਨ ਜਾਣਕਾਰੀ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ।
ਇਹ ਵੀ ਪੜ੍ਹੋ:
ਪੰਚਾਇਤੀ ਚੋਣਾਂ ’ਚ ਚੱਪੇ ਚੱਪੇ ’ਤੇ ਪੁਲਿਸ ਤੈਨਾਤ… ਹਰ ਆਉਣ ਜਾਣ ਵਾਲੇ ਦੀ ਕੀਤੀ ਜਾ ਰਹੀ ਚੈਕਿੰਗ
ਉੱਧਰ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਜ਼ਿਲ੍ਹਾ ਮੁਖੀ ਖ਼ੁਦ ਗਰਾਊਂਡ ਜ਼ੀਰੋ ’ਤੇ ਉਤਰੇ ਅਤੇ ਅਮਨ ਕਾਨੂੰਨ ਨੂੰ ਬਹਾਲ ਰੱਖਣ ਲਈ ਟੀਮ ਦੀ ਅਗਵਾਈ ਕੀਤੀ। ਜ਼ਿਲ੍ਹਾ ਮੁਖੀ ਨੇ ਦੱਸਿਆ ਕਿ ਸਮਾਜ ’ਚ ਮਾੜੇ ਅਨਸਰਾਂ ’ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ ਅਤੇ ਕਾਨੂੰਨ ਹੱਥ ’ਚ ਲੈਣ ਵਾਲੇ ਨੂੰ ਬਖਸ਼ਿਆ ਨਹੀਂ ਜਾਵੇਗਾ।
ਬਕਾਇਦਾ ਲੋਕਾਂ ’ਚ ਕਾਨੂੰਨ ਵਿਵਸਥਾ ’ਤੇ ਵਿਸ਼ਵਾਸ਼ ਬਣਾਉਣ ਲਈ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਸੰਵੇਦਨਸ਼ੀਲ ਥਾਵਾਂ ’ਤੇ ਪੁਲਿਸ ਬਲ ਦੀ ਤੈਨਾਤੀ ਕੀਤੀ ਗਈ ਹੈ।
👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।
- First Published :