ਪੰਜਾਬ ਦੇ ਸਾਰੇ Toll Plaza ਅੱਜ ਕਿਸਾਨਾਂ ਵੱਲੋਂ ਕੀਤੇ ਗਏ ਮੁਫਤ? ਜਾਣੋ ਵੇਰਵੇ

ਪੰਜਾਬ ਦੇ ਲੋਕਾਂ ਲਈ ਅਹਿਮ ਖਬਰ ਹੈ। ਦਰਅਸਲ, ਸੂਬੇ ਦੇ ਸਾਰੇ ਟੋਲ ਪਲਾਜ਼ਾ ਕਿਸਾਨਾਂ ਵੱਲੋਂ ਅੱਜ ਯਾਨੀ 17 ਅਕਤੂਬਰ ਨੂੰ ਮੁਫ਼ਤ ਕਰ ਦਿੱਤੇ ਜਾਣਗੇ।
ਜਾਣਕਾਰੀ ਅਨੁਸਾਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਝੋਨੇ ਦੀ ਸਹੀ ਖਰੀਦ ਨਾ ਹੋਣ ਦੇ ਵਿਰੋਧ ‘ਚ ਟੋਲ ਪਲਾਜ਼ਾ ਨੂੰ ਫਰੀ ਕਰਨ ਦਾ ਫੈਸਲਾ ਕੀਤਾ ਹੈ। ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਜਥੇਬੰਦੀ ਦੀ 5 ਮੈਂਬਰੀ ਸੂਬਾ ਲੀਡਰਸ਼ਿਪ ਟੀਮ ਨੇ ਉਪਰੋਕਤ ਫੈਸਲਾ ਲਿਆ ਹੈ। ਇਹ ਰੋਸ ਕੇਂਦਰ ਅਤੇ ਪੰਜਾਬ ਸਰਕਾਰ ਦੋਵਾਂ ਖਿਲਾਫ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਵੱਲੋਂ ਐਲਾਨਿਆ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਝੋਨੇ ਦੀ ਨਿਰਵਿਘਨ ਖਰੀਦ ਨਹੀਂ ਹੁੰਦੀ।
ਤੁਹਾਨੂੰ ਦੱਸ ਦੇਈਏ ਕਿ ਸੰਗਠਨ ਨੇ ਸ਼ੁੱਕਰਵਾਰ ਤੋਂ ਵਿਧਾਇਕਾਂ, ਮੰਤਰੀਆਂ ਅਤੇ ਭਾਜਪਾ ਨੇਤਾਵਾਂ ਦੇ ਘਰਾਂ ਦੇ ਬਾਹਰ ਪੱਕਾ ਮੋਰਚਾ ਲਗਾਉਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਦੇ ਮੁਲਾਜ਼ਮ ਵੀ 21 ਅਕਤੂਬਰ ਨੂੰ ਬੱਸਾਂ ਦਾ ਚੱਕਾ ਜਾਮ ਕਰਨ ਜਾ ਰਹੇ ਹਨ।
- First Published :