CM Bhagwant mann in favor of Jathedar harpreet singh legal action will be taken against Valtoha hdb – News18 ਪੰਜਾਬੀ

ਮੁੱਖ ਮੰਤਰੀ ਭਗਵੰਤ ਮਾਨ ਨੇ ਵੀਡੀਓ ਪੋਸਟ ਰਾਹੀਂ ਗਿਆਨੀ ਹਰਪ੍ਰੀਤ ਸਿੰਘ ਮਾਮਲੇ ’ਚ ਸਰਕਾਰ ਦਾ ਪੱਖ ਰੱਖਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਉਹ ਧਾਰਮਿਕ ਮਾਮਲਿਆਂ ’ਚ ਦਖ਼ਲਅੰਦਾਜੀ ਨਹੀ ਕਰਦੇ, ਪਰ ਜਦੋਂ ਕੌਮ ਦੇ ਕੱਦਵਾਰ ਸਖ਼ਸ਼ ’ਤੇ ਉਂਗਲ ਉਠਾਉਣਗੇ ਤਾਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਦੇ ਪਰਿਵਾਰ ’ਤੇ ਗੰਧਲੀ ਸ਼ਬਦਾਵਲੀ ਵਰਤੀ ਜਾ ਰਹੀ ਹੈ, ਉਨ੍ਹਾਂ ਦੀਆਂ ਧੀਆਂ ਪ੍ਰਤੀ ਮਾੜੀ ਸ਼ਬਦਾਵਲੀ ਵਰਤੀ ਜਾ ਰਹੀ ਹੈ।
ਇਹ ਵੀ ਪੜ੍ਹੋ:
‘ਆਪ’ ਚੇਅਰਮੈਨ ਤੇ ਕਾਂਗਰਸੀ ਵਿਧਾਇਕ ਵਿਚਾਲੇ ਤਲ਼ਖ਼ੀ… ਪਾਣੀ ਦੀ ਨਿਕਾਸੀ ਨੂੰ ਲੈਕੇ ਲਗਾਏ ਇੱਕ ਦੂਜੇ ’ਤੇ ਇਲਜ਼ਾਮ
ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਕੋਈ ਰਾਜਨੀਤਕ ਆਗੂ ਕਿਸੇ ਪਰਿਵਾਰ ’ਤੇ ਬਿਆਨਬਾਜ਼ੀ ਕਰਦਾ ਹੈ ਤਾਂ ਉਸ ਖ਼ਿਲਾਫ਼ ਕਾਰਵਾਈ ਹੋਵੇਗੀ। ਦੱਸ ਦੇਈਏ ਕਿ ਗਿਆਨੀ ਹਰਪ੍ਰੀਤ ਸਿੰਘ ’ਤੇ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਵਲੋਂ ਬਿਆਨਬਾਜ਼ੀ ਕੀਤੀ ਗਈ ਸੀ। ਵਲਟੋਹਾ ਦੀ ਇਸ ਕਾਰਵਾਈ ਤੋਂ ਬਾਅਦ ਜਥੇਦਾਰ ਰਘਬੀਰ ਸਿੰਘ ਨੇ ਵਲਟੋਹਾ ਨੂੰ ਤੁਰੰਤ ਪ੍ਰਭਾਵ ਤੋਂ ਪਾਰਟੀ ’ਚੋਂ ਬਾਹਰ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਸਨ।
👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।
- First Published :