Earthquake- ਭੂਚਾਲ ਦੇ ਜ਼ੋਰਦਾਰ ਝਟਕੇ, ਘਰਾਂ ਵਿਚ ਬਾਹਰ ਨਿਕਲੇ ਲੋਕ

ਗੁਜਰਾਤ ਵਿਚ ਕਈ ਥਾਈਂ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਜਾ ਰਹੇ ਹਨ। ਗੁਜਰਾਤ ਦੇ ਕੱਛ ਜ਼ਿਲ੍ਹੇ ‘ਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ। ਰਿਪੋਰਟਾਂ ਮੁਤਾਬਕ ਇਹ ਭੂਚਾਲ ਸਵੇਰੇ ਕਰੀਬ 3:54 ਵਜੇ ਆਇਆ।
ਰਿਐਕਟਰ ਸਕੇਲ ਉਤੇ ਇਸ ਭੂਚਾਲ ਦੀ ਤੀਬਰਤਾ 4 ਦੱਸੀ ਜਾ ਰਹੀ ਹੈ। ਇਸ ਦਾ ਕੇਂਦਰ ਬਿੰਦੂ ਕੱਛ ਵਿੱਚ ਖਾਵੜਾ ਤੋਂ ਲਗਭਗ 47 ਕਿਲੋਮੀਟਰ ਉੱਤਰ-ਪੂਰਬ ਵਿੱਚ ਦੱਸਿਆ ਜਾ ਰਿਹਾ ਹੈ। ਹੁਣ ਤੱਕ ਮਿਲੀ ਜਾਣਕਾਰੀ ਮੁਤਾਬਕ ਫਿਲਹਾਲ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।
ਦੱਸ ਦਈਏ ਕਿ ਇਸ ਤੋਂ ਪਹਿਲਾਂ 23 ਸਤੰਬਰ ਨੂੰ ਗੁਜਰਾਤ ਦੇ ਕੱਛ ਜ਼ਿਲ੍ਹੇ ਵਿੱਚ 3.3 ਤੀਬਰਤਾ ਦਾ ਭੂਚਾਲ ਮਹਿਸੂਸ ਕੀਤਾ ਗਿਆ ਸੀ। ਇਹ ਭੂਚਾਲ ਸਵੇਰੇ 10.05 ਵਜੇ ਦਰਜ ਕੀਤਾ ਗਿਆ ਸੀ ਅਤੇ ਇਸ ਦਾ ਕੇਂਦਰ ਰਾਪਰ ਤੋਂ 12 ਕਿਲੋਮੀਟਰ ਪੱਛਮ-ਦੱਖਣ-ਪੱਛਮ ਵਿੱਚ ਸੀ। ਆਈਐਸਆਰ ਨੇ ਇਹ ਵੀ ਕਿਹਾ ਸੀ ਕਿ ਰਾਜ ਦੇ ਸੌਰਾਸ਼ਟਰ-ਕੱਛ ਖੇਤਰ ਵਿੱਚ ਇਸ ਮਹੀਨੇ ਹੁਣ ਤੱਕ ਚਾਰ ਵਾਰ ਤਿੰਨ ਤੋਂ ਵੱਧ ਤੀਬਰਤਾ ਵਾਲੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਜਾ ਚੁੱਕੇ ਹਨ।
ਭੂਚਾਲ ਕਿਉਂ ਅਤੇ ਕਿਵੇਂ ਆਉਂਦੇ ਹਨ?
ਦਰਅਸਲ, ਸਾਡੀ ਧਰਤੀ ਦੀਆਂ ਚਾਰ ਮੁੱਖ ਪਰਤਾਂ ਹਨ, ਜਿਨ੍ਹਾਂ ਨੂੰ ਅੰਦਰੂਨੀ ਕੋਰ, ਬਾਹਰੀ ਕੋਰ, ਮੈਂਟਲ ਅਤੇ ਕ੍ਰਸਟ ਕਿਹਾ ਜਾਂਦਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਧਰਤੀ ਦੇ ਹੇਠਾਂ ਮੌਜੂਦ ਪਲੇਟਾਂ ਹਮੇਸ਼ਾ ਘੁੰਮਦੀਆਂ ਰਹਿੰਦੀਆਂ ਹਨ, ਜਿਸ ਕਾਰਨ ਜਦੋਂ ਉਹ ਇੱਕ ਦੂਜੇ ਨਾਲ ਟਕਰਾ ਜਾਂਦੀਆਂ ਹਨ ਤਾਂ ਧਰਤੀ ਦੀ ਸਤ੍ਹਾ ਦੇ ਹੇਠਾਂ ਵਾਈਬ੍ਰੇਸ਼ਨ ਸ਼ੁਰੂ ਹੋ ਜਾਂਦੀ ਹੈ। ਹੁਣ ਜਦੋਂ ਇਹ ਪਲੇਟਾਂ ਆਪਣੀ ਥਾਂ ਤੋਂ ਹਿੱਲਦੀਆਂ ਹਨ ਤਾਂ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਜਾਂਦੇ ਹਨ।
- First Published :