ਗਿਆਨੀ ਹਰਪ੍ਰੀਤ ਸਿੰਘ ਨੇ ਦਿੱਤਾ ਜਥੇਦਾਰੀ ਦੇ ਅਹੁਦੇ ਤੋਂ ਅਸਤੀਫਾ, ਭਾਵੁਕ ਹੁੰਦਿਆਂ ਦਿੱਤਾ ਬਿਆਨ…

ਤਖਤ ਸ੍ਰੀ ਦਮਦਮਾ ਸਾਹਿਬ ਤੋਂ ਗਿਆਨੀ ਹਰਪ੍ਰੀਤ ਸਿੰਘ ਦੇ ਵੱਲੋਂ ਜਥੇਦਾਰ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ। ਦਰਅਸਲ ਵਿਰਸਾ ਸਿੰਘ ਵਲਟੋਹਾ ਲਗਾਤਾਰ ਗਿਆਨੀ ਹਰਪ੍ਰੀਤ ਸਿੰਘ ’ਤੇ ਸਵਾਲ ਚੁੱਕ ਰਹੇ ਸਨ। ਜਿਸ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਨੇ ਭਾਵੁਕ ਹੁੰਦਿਆਂ ਬਿਆਨ ਦਿੱਤਾ ਅਤੇ ਵੀਡੀਓ ਜਾਰੀ ਕਰ ਕੇ ਉਨ੍ਹਾਂ ਨੇ ਆਪਣੇ ਅਸਤੀਫੇ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ।
ਗਿਆਨੀ ਹਰਪ੍ਰੀਤ ਸਿੰਘ ਨੇ ਵੀਡੀਓ ਸੰਦੇਸ਼ ‘ਚ ਭਾਵੁਕ ਹੁੰਦੇ ਹੋਏ ਕਿਹਾ ਕਿ ਉਹ ਜਥੇਦਾਰ ਵਜੋਂ ਅਸਤੀਫ਼ਾ ਦੇ ਰਹੇ ਹਨ। ਉਹ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਅਪੀਲ ਕਰਦੇ ਹਨ ਕਿ ਉਨ੍ਹਾਂ ਨੂੰ ਜਿਹੜੀ ਵੀ ਸਹੂਲਤਾਂ ਅਤੇ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ, ਉਹ ਵਾਪਸ ਕਰ ਰਹੇ ਹਨ, ਉਹ ਇਨ੍ਹਾਂ ਅਫੋਰਡ ਨਹੀਂ ਕਰ ਸਕਦੇ। ਉਹ ਇੱਕ ਨਿਮਾਣੇ ਸਿੱਖ ਵਾਂਗ ਛੋਟੇ ਜਿਹੇ ਘਰ ਵਿੱਚ ਰਹਿੰਦੇ ਹਨ।
ਗਿਆਨੀ ਹਰਪ੍ਰੀਤ ਸਿੰਘ ਨੇ ਇਸ ਮੌਕੇ ਕਿਹਾ ਕਿ ਵਿਰਸਾ ਸਿੰਘ ਵਲਟੋਹਾ ਨੇ ਉਨ੍ਹਾਂ ਉਪਰ ਨਿੱਜੀ ਹਮਲੇ ਕੀਤੇ ਹਨ ਅਤੇ ਵਲਟੋਹਾ ਉਨ੍ਹਾਂ ਦੇ ਪਰਿਵਾਰ ਉਤੇ ਨਿੱਜੀ ਹਮਲੇ ਕਰ ਰਹੇ ਹਨ। ਇਸ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੁੱਪ ਉਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਸੋਸ਼ਲ ਮੀਡੀਆ ਵਿੰਗ ਵਿਰਸਾ ਸਿੰਘ ਵਲਟੋਹਾ ਦੀ ਪੁਸ਼ਤਪਨਾਹੀ ਕਰ ਰਹੇ ਹਨ।
- First Published :