National
ਜਲਦ ਬਣਨਗੇ ਇਲੈਕਟ੍ਰਾਨਿਕ ਡਰਾਈਵਿੰਗ ਲਾਇਸੈਂਸ ਤੇ RC, ਨਾਲ ਰੱਖਣ ਦੀ ਨਹੀਂ ਪਵੇਗੀ ਜ਼ਰੂਰਤ…

ਦਿੱਲੀ ਸਰਕਾਰ ਸਮਾਰਟ ਕਾਰਡ, ਡਰਾਈਵਿੰਗ ਲਾਇਸੈਂਸ (DL) ਅਤੇ ਵਾਹਨ ਰਜਿਸਟ੍ਰੇਸ਼ਨ ਸਰਟੀਫਿਕੇਟ (RC) ਨੂੰ ਇਲੈਕਟ੍ਰਾਨਿਕ ਕਾਰਡਾਂ ਨਾਲ ਬਦਲਣ ਦੀ ਯੋਜਨਾ ਬਣਾ ਰਹੀ ਹੈ। ਰਿਪੋਰਟਾਂ ਮੁਤਾਬਕ ਇਹ ਨਵੇਂ ਕਾਰਡ ਆਧਾਰ ਕਾਰਡ ਦੀ ਤਰ੍ਹਾਂ ਹੀ ਪ੍ਰਿੰਟ ਕੀਤੇ ਜਾ ਸਕਣਗੇ । ਇਨ੍ਹਾਂ ਦੀ ਵਰਤੋਂ ਕਰਨਾ ਆਸਾਨ ਹੋਵੇਗਾ।
ਨਵੀਂ ਯੋਜਨਾ ਦੇ ਫਾਇਦੇ…
ਦਿੱਲੀ ਟਰਾਂਸਪੋਰਟ ਵਿਭਾਗ ਦੇ ਅਧਿਕਾਰੀ ਮੁਤਾਬਕ ਇਸ ਯੋਜਨਾ ਦੀ ਸਮੀਖਿਆ ਕੀਤੀ ਜਾ ਰਹੀ ਹੈ ਜੋ ਪਹਿਲਾਂ ਰਾਜਸਥਾਨ ਸਰਕਾਰ ਵੱਲੋਂ ਪੇਸ਼ ਕੀਤਾ ਗਿਆ ਹੈ। ਇਸ ਯੋਜਨਾ ਦਾ ਉਦੇਸ਼ ਸਮਾਰਟ ਕਾਰਡ ਪ੍ਰਣਾਲੀ ਨੂੰ ਡਿਜੀਟਲ ਰੂਪ ਵਿੱਚ ਬਦਲਣਾ ਹੈ। ਟਰਾਂਸਪੋਰਟ ਮੰਤਰੀ ਕੈਲਾਸ਼ ਗਹਿਲੋਤ ਨੇ ਵਾਹਨਾਂ ਦੀ ਰਜਿਸਟ੍ਰੇਸ਼ਨ ਨਾਲ ਜੁੜੀਆਂ ਸਮੱਸਿਆਵਾਂ ਦੇ ਹੱਲ ਲਈ ਇਸ ਯੋਜਨਾ ਨੂੰ ਅੱਗੇ ਵਧਾਇਆ। ਉਨ੍ਹਾਂ ਨੇ ਰਜਿਸਟ੍ਰੇਸ਼ਨ ਸਰਟੀਫਿਕੇਟ (ਆਰ.ਸੀ.) ਦੀ ਡਿਲਿਵਰੀ ਵਿੱਚ ਹੋ ਰਹੀ ਦੇਰੀ ‘ਤੇ ਚਿੰਤਾ ਪ੍ਰਗਟ ਕੀਤੀ ਸੀ ਅਤੇ ਇਸ ‘ਤੇ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਸਨ।
- First Published :