ਪੰਜਾਬੀ ਗਾਇਕ ਦਾ ਹੋਇਆ ਦਿਹਾਂਤ, ਸੰਗੀਤ ਜਗਤ ‘ਚ ਸੋਗ ਦੀ ਲਹਿਰ

ਪੰਜਾਬੀ ਇੰਡਸਟਰੀ ਤੋਂ ਇਸ ਸਮੇਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਗਾਇਕ ਹੈਪੀ ਸਿੰਘ ਨੇ ਦੇ ਦਿਹਾਂਤ ਹੋ ਗਿਆ ਹੈ। ਇਸਦੀ ਜਾਣਕਾਰੀ ਸੁਖਸ਼ਿੰਦਰ ਸ਼ਿੰਦਾ ਨੇ ਸੋਸ਼ਲ ਮੀਡੀਆ ਰਾਹੀਂ ਦਿੱਤੀ ਹੈ। ਉਨ੍ਹਾਂ ਨੇ ਇੱਕ ਨੋਟ ਸ਼ੇਅਰ ਕੀਤਾ ਹੈ। ਗਾਇਕ ਸੁਖਸ਼ਿੰਦਰ ਸ਼ਿੰਦਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਤਸਵੀਰ ਸਾਂਝੀ ਕੀਤੀ ਹੈ।
ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਗਾਇਕ ਨੇ ਲਿਖਿਆ ਕਿ ‘ਸ਼ਾਕਿੰਗ ਨਿਊਜ਼, ਮੈਨੂੰ ਇਸ ਗੱਲ ‘ਤੇ ਯਕੀਨ ਨਹੀਂ ਹੋ ਰਿਹਾ ।ਅਲਵਿਦਾ ਹੈਪੀ ਵੀਰ ਜੀ ਵਾਹਿਗੁਰੂ ਆਪਣੇ ਚਰਨਾਂ ‘ਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ’। ਗਾਇਕ ਨੇ ਇਸ ਤਸਵੀਰ ਨੂੰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਤਾਂ ਹਰ ਕਿਸੇ ਨੇ ਉਨ੍ਹਾਂ ਦੇ ਦਿਹਾਂਤ ‘ਤੇ ਦੁੱਖ ਜਤਾਇਆ ਹੈ।
ਗਾਇਕ ਦੇ ਅਚਾਨਕ ਦਿਹਾਂਤ ਤੋਂ ਹਰ ਕੋਈ ਦੁੱਖੀ ਹੈ ਅਤੇ ਸੁਖਸ਼ਿੰਦਰ ਸ਼ਿੰਦਾ ਦੀ ਪੋਸਟ ਉੱਤੇ ਕਮੈਂਟ ਰਾਹੀਂ ਦੁੱਖ ਪ੍ਰਗਟ ਕਰ ਰਿਹਾ ਹੈ। ਦੱਸ ਦੇਈਏ ਕਿ ਹੈਪੀ ਸਿੰਘ ਨੇ ਪੰਜਾਬੀ ਸਗੀਤ ਜਗਨ ਨੂੰ ਕਈ ਹਿੱਟ ਗੀਤ ਦਿੱਤੇ ਸਨ ਅਤੇ ਉਨ੍ਹਾਂ ਨੇ ਆਪਣੇ ਗੀਤਾਂ ਰਾਹੀਂ ਲੋਕਾਂ ਦਾ ਦਿਲ ਜਿੱਤਿਆ ਸੀ।
- First Published :