case of Rajinsh not stopp in Panchayat elections winning candidate attacked loser in Firozpur hdb – News18 ਪੰਜਾਬੀ

ਪੰਚਾਇਤੀ ਚੋਣਾਂ ਖਤਮ ਹੋਣ ਦੇ ਬਾਵਜੂਦ ਵੀ ਪੰਚਾਇਤੀ ਚੋਣਾਂ ਨੂੰ ਲੈ ਕੇ ਹਿੰਸਾ ਖਤਮ ਹੋਣ ਦਾ ਨਾਮ ਨਹੀਂ ਲੈ ਰਹੀ ਹੈ, ਚੋਣਾਂ ਦੀ ਰੰਜਿਸ਼ ਇੱਕ ਦੂਜੇ ਨੂੰ ਜਖਮੀ ਕਰਕੇ ਕੱਢੀ ਜਾ ਰਹੀ ਹੈ। ਮਾਮਲਾ ਫਿਰੋਜ਼ਪੁਰ ਦੇ ਪਿੰਡ ਛੀਂਬੇ ਵਾਲਾ ਚੱਕ ਸਰਕਾਰ ਦਾ ਹੈ। ਜਿੱਥੇ ਨਵੇਂ ਜਿੱਤੇ ਹੋਏ ਸਰਪੰਚ ਵੱਲੋਂ ਆਪਣੇ ਸਮਰਥਕਾਂ ਨਾਲ ਰਲ ਕੇ ਨਵੇਂ ਜਿੱਤੇ ਪੰਚ ਦੇ ਘਰ ਤੇ ਹਮਲਾ ਕੀਤਾ ਗਿਆ ਅੱਤੇ ਦੋਨਾਂ ਪਾਸੋਂ ਜੰਮ ਕੇ ਇੱਕ ਦੂਜੇ ਦੀ ਕੁੱਟਮਾਰ ਕੀਤੀ ਗਈ।
ਇਹ ਵੀ ਪੜ੍ਹੋ:
ਗੁਰਪ੍ਰੀਤ ਕਤਲ ਮਾਮਲੇ ਦੇ ਤਾਰ ਜੁੜੇ ਅੰਮ੍ਰਿਤਪਾਲ ਸਿੰਘ ਨਾਲ… DGP ਗੌਰਵ ਯਾਦਵ ਨੇ ਕੀਤੇ ਵੱਡੇ ਖੁਲਾਸੇ
ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਛੀਂਬੇ ਵਾਲਾ ਚੱਕ ਸਰਕਾਰ ਵਿੱਚ ਜਸਵੰਤ ਸਿੰਘ ਸਰਪੰਚੀ ਦੀ ਚੋਣ ਜਿੱਤਿਆ ਸੀ ਅਤੇ ਉਸਦਾ ਸਾਥੀ ਮੈਂਬਰ ਪੰਚਾਇਤ ਹਾਰ ਗਿਆ ਅਤੇ ਪਿੰਡ ਦਾ ਹੀ ਕਿਸ਼ਨ ਸਿੰਘ ਮੈਂਬਰ ਪੰਚਾਇਤ ਬਣ ਗਿਆ ਜਿਸ ਦੀ ਖਾਰ ਕੱਢਣ ਲਈ ਨਵੇਂ ਜਿੱਤੇ ਸਰਪੰਚ ਅਤੇ ਉਸਦੇ ਸਾਥੀਆਂ ਨੇ ਕਿਸ਼ਨ ਸਿੰਘ ਦੇ ਘਰ ਉੱਤੇ ਹਮਲਾ ਕਰ ਦਿੱਤਾ ਅਤੇ ਜਮ ਕੇ ਪਰਿਵਾਰ ਦੀ ਕੁੱਟਮਾਰ ਕੀਤੀ।
ਦੋਨਾਂ ਪਾਸੋਂ ਹੀ ਕੁੱਟਮਾਰ ਸ਼ੁਰੂ ਹੋ ਗਈ ਅਤੇ ਜਿਸ ਵਿੱਚ ਦਰਜਨ ਦੇ ਕਰੀਬ ਲੋਕ ਜਖਮੀ ਹੋਏ ਨੇ ਜਖਮੀਆਂ ਨੂੰ ਇਲਾਜ ਲਈ ਨੇੜੇ ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।
👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।
- First Published :