Jagmeet Singh Brar contest by election from Giddarbaha may be candidate from Azad or Akali Dal hdb – News18 ਪੰਜਾਬੀ

ਗਿੱਦੜਬਾਹਾ ਤੋਂ ਸਾਬਕਾ ਕਾਂਗਰਸੀ ਆਗੂ ਜਗਮੀਤ ਸਿੰਘ ਬਰਾੜ ਜ਼ਿਮਨੀ ਚੋਣ ਲੜ ਸਕਦੇ ਹਨ। ਦੱਸ ਦੇਈਏ ਕਿ 2 ਵਾਰ ਪ੍ਰਕਾਸ਼ ਸਿੰਘ ਬਾਦਲ ਅਤੇ 5 ਵਾਰ ਉਨ੍ਹਾਂ ਸੁਖਬੀਰ ਬਾਦਲ ਸਾਹਮਣੇ ਉਨ੍ਹਾਂ ਚੋਣ ਲੜੀ, ਉਨ੍ਹਾਂ ਦਾਅਵਾ ਕੀਤਾ ਕਿ ਕਦੇ ਵੀ 50 ਹਜ਼ਾਰ ਤੋਂ ਘੱਟ ਵੋਟਾਂ ਹਾਸਲ ਨਹੀਂ ਹੋਈਆ। ਬਰਾੜ ਨੇ ਕਿਹਾ ਕਿ ਹਲਕਾ ਵਾਸੀਆਂ ਵਲੋਂ ਉਨ੍ਹਾਂ ਨੂੰ ਲਗਾਤਾਰ ਫ਼ੋਨ ਆ ਰਹੇ ਹਨ, ਜਿਸ ਤੋਂ ਬਾਅਦ ਉਨ੍ਹਾਂ ਸੋਸ਼ਲ ਮੀਡੀਆ ’ਤੇ ਵੀਡੀਓ ਅਪਲੋਡ ਕਰ ਜ਼ਿਮਨੀ ਚੋਣ ਲੜਨ ਦੇ ਸੰਕੇਤ ਦਿੱਤੇ। ਉਨ੍ਹਾਂ ਸੋਸ਼ਲ ਮੀਡੀਆ ’ਤੇ ਵੀਡੀਓ ਰਾਹੀਂ ਦਾਅਵਾ ਕੀਤਾ ਕਿ ਗਿੱਦੜਬਾਹਾ ਉਨ੍ਹਾਂ ਦੀ ਕਰਮਭੂਮੀ ਅਤੇ ਹੁਣ ਹਥਿਆਰ ਚੁੱਕਾ ਦਾ ਮੌਕਾ ਹੈ।
ਇਹ ਵੀ ਪੜ੍ਹੋ:
ਰੀਲੀਜ਼ ਹੋਣ ਜਾ ਰਹੀ ਕੰਗਨਾ ਦੀ ਫ਼ਿਲਮ ਐਮਰਜੈਂਸੀ… ਵਿਵਾਦਤ ਸੀਨ ਹਟਾਉਣ ਤੋਂ ਬਾਅਦ ਸੈਂਸਰ ਬੋਰਡ ਨੇ ਦਿੱਤੀ ਇਜਾਜ਼ਤ
ਹਾਲਾਂਕਿ ਪਹਿਲਾਂ ਜਗਮੀਤ ਬਰਾੜ ਆਮ ਆਦਮੀ ਪਾਰਟੀ ਦੇ ਹੱਕ ’ਚ ਖੜ੍ਹੇ ਨਜ਼ਰ ਆ ਰਹੇ ਸਨ, ਪਰ ਮੌਜੂਦਾ ਸਮੇਂ ’ਚ ਉਹ ਅਕਾਲੀ ਦਲ ਵਲੋਂ ਵੀ ਉਮੀਦਵਾਰ ਹੋ ਸਕਦੇ ਹਨ। ਇੱਥੇ ਇਹ ਵੀ ਦੱਸਣਾ ਜ਼ਰੂਰੀ ਹੈ ਕਿ ਸੁਖਬੀਰ ਬਾਦਲ ਦੀ ਸੱਜੀ ਬਾਂਹ ਮੰਨੇ ਜਾਣ ਵਾਲੇ ਗੁਰਦੀਪ ਸਿੰਘ ਡਿੰਪੀ ਢਿਲੋਂ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਚੁੱਕੇ ਹਨ। ਜਿਸ ਕਾਰਨ ਗਿੱਦੜਬਾਹਾ ’ਚ ਸੁਖਬੀਰ ਬਾਦਲ ਦੇ ਚੋਣ ਲੜਨ ਦੀਆਂ ਖ਼ਬਰਾਂ ਜਰੂਰ ਹਨ ਪਰ ਜਿਵੇਂ ਜਗਮੀਤ ਬਰਾੜ ਦਾ ਹਲਕੇ ’ਚ ਕਾਫ਼ੀ ਅਸਰ-ਰਸੂਖ਼ ਹੈ ਉਨ੍ਹਾਂ ’ਤੇ ਵੀ ਅਕਾਲੀ ਦਲ ਦਾਅ ਖੇਡ ਸਕਦਾ ਹੈ।
ਗੌਰਤਲੱਬ ਹੈ ਕਿ ਉਨ੍ਹਾਂ ਸਿਆਸੀ ਸਫ਼ਰ ਦੀ ਸ਼ੁਰੂਆਤ 1980 ’ਚ ਮਰਹੂਮ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਖ਼ਿਲਾਫ਼ ਕਾਂਗਰਸ ਦੀ ਟਿਕਟ ’ਤੇ ਲੜੀ ਸੀ। ਹਾਲਾਂਕਿ ਉਹ ਜ਼ਿਆਦਾ ਦੇਰ ਕਾਂਗਰਸ ਪਾਰਟੀ ਨਾਲ ਜੁੜੇ ਰਹੇ, ਪਰ 2014 ਦੀਆਂ ਲੋਕ ਸਭਾ ਚੋਣਾਂ ’ਚ ਜਦੋਂ ਕਾਂਗਰਸ 50 ਦਾ ਅੰਕੜਾ ਵੀ ਨਹੀਂ ਪਾਰ ਸਕੀ ਤਾਂ ਜਗਮੀਤ ਬਰਾੜ ਨੇ ਕਾਂਗਰਸ ਦੀ ਕੌਮੀ ਲੀਡਰਸ਼ਿਪ ’ਤੇ ਸਵਾਲ ਚੁੱਕੇ। ਜਗਮੀਤ ਬਰਾੜ ਦੀ ਬਗਾਵਤ ਤੋਂ ਬਾਅਦ ਪਾਰਟੀ ਵਲੋਂ ਉਨ੍ਹਾਂ ਨੂੰ ਬਾਹਰ ਦਾ ਰਸਤਾ ਵਿਖਾ ਦਿੱਤਾ ਗਿਆ।
👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।