ਭਲਕੇ ਪ੍ਰਸ਼ਾਸਨ ਵੱਲੋਂ ਛੁੱਟੀ ਦਾ ਐਲਾਨ, ਦੋ ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ |The administration has announced a holiday tomorrow in Punjab, liquor shops will be closed for two days – News18 ਪੰਜਾਬੀ

ਪੰਜਾਬ ਵਿੱਚ ਇੱਕ ਵਾਰ ਫੇਰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ 19 ਅਕਤੂਬਰ 2024 ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਮੁੱਖ ਰੱਖਦਿਆਂ 19 ਅਕਤੂਬਰ ਦਿਨ ਸ਼ਨੀਵਾਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਸਮੂਹ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਰਹੇਗੀ। ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਸਥਾਨਕ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ-1881 ਅਧੀਨ ਹੋਵੇਗੀ।
ਜ਼ਿਲ੍ਹਾ ਮੈਜਿਸਟਰੇਟ ਅਤੇ ਡਿਪਟੀ ਕਮਿਸ਼ਨਰ ਨੇ ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟਰੇਟ ਅਤੇ ਡਿਪਟੀ ਕਮਿਸ਼ਨਰ ਨੇ ਸ੍ਰੀ ਗੁਰੂ ਰਾਮਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਮੌਕੇ 18 ਅਤੇ 19 ਅਕਤੂਬਰ ਨੂੰ ਨਗਰ ਕੀਰਤਨ ਦੇ ਰੂਟ ‘ਤੇ ਸ਼ਰਾਬ ਦੀਆਂ ਦੁਕਾਨਾਂ ਅਤੇ ਅਹਾਤੇ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਇਸ ਦਿਨ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ ਅਤੇ ਸ਼ਰਾਬ ਸਟੋਰ ਕਰਨ ‘ਤੇ ਵੀ ਪਾਬੰਦੀ ਲਗਾਈ ਗਈ ਹੈ।
ਇਸ ਸਬੰਧੀ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ 19 ਅਕਤੂਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਜ਼ਿਲ੍ਹਾ ਅੰਮ੍ਰਿਤਸਰ ਵਿੱਚ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਰਹੇਗੀ। ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।
- First Published :