Punjab
ਪੰਚਾਇਤ ਚੋਣਾਂ 'ਚ ਨਾਮਜ਼ਦਗੀ ਕਰਨ ਤੋਂ ਰੋਕੇ ਗਏ ਉਮੀਦਵਾਰ ਚੰਡੀਗੜ੍ਹ ਪੁੱਜਣ: ਡਾ. ਚੀਮਾ

ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪਾਰਟੀ ਨੇ ਇਕ ਉਚ ਪੱਧਰੀ ਲੀਗਲ ਟੀਮ ਦਾ ਗਠਨ ਕੀਤਾ ਹੈ ਤਾਂ ਜੋ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਲੋੜੀਂਦੀਆਂ ਪਟੀਸ਼ਨਾਂ ਦਾਇਰ ਕੀਤੀਆਂ ਜਾ ਸਕਣ ਕਿਉਂਕਿ ਆਪ ਸਰਕਾਰ ਨੇ ਵਿਰੋਧੀ ਧਿਰ ਦੇ ਉਮੀਦਵਾਰਾਂ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਰੋਕ ਕੇ ਲੋਕਤੰਤਰ ਦੀ ਆਵਾਜ਼ ਕੁਚਲਣ ਦਾ ਯਤਨ ਕੀਤਾ ਹੈ।