opposition to panchayat elections is not stopping villagers have demanded that elections again hdb – News18 ਪੰਜਾਬੀ

ਪੰਜਾਬ ਦੇ ਵਿੱਚ ਪੰਚਾਇਤੀ ਚੋਣਾਂ ਹੋਈਆਂ ਸਨ ਅਤੇ ਲੋਕਾਂ ਦੇ ਵੱਲੋਂ ਆਪਣੇ ਮਨਪਸੰਦੀ ਦਾ ਸਰਪੰਚ ਦੀ ਚੋਣ ਕੀਤੀ ਗਈ। ਚੋਣਾਂ ਤੋਂ ਬਾਅਦ ਐਲਾਨ ਹੋਏ ਨਤੀਜਿਆਂ ਤੇ ਵੀ ਲੋਕਾਂ ਦੇ ਵੱਲੋਂ ਸਵਾਲ ਚੁੱਕੇ ਜਾ ਰਹੇ ਹਨ। ਕਈ ਜਗ੍ਹਾ ‘ਤੇ ਉਮੀਦਵਾਰਾਂ ਦੇ ਵੱਲੋਂ ਨਤੀਜਿਆਂ ਨੂੰ ਗਲਤ ਠਹਿਰਾਇਆ ਜਾ ਰਿਹਾ ਹੈ। ਪੰਜਾਬ ਭਰ ਵਿੱਚ ਹੋਈਆਂ ਪੰਚਾਇਤੀ ਚੋਣਾਂ ਦੋਰਾਨ ਵੱਖ-ਵੱਖ ਪਿੰਡਾਂ ਵਿਚ ਲੋਕਾਂ ਨੇ ਧੱਕੇਸ਼ਾਹੀ ਕਰਨ ਦੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਹੈ ਕਿ ਚੋਣ ਦੁਵਾਰਾ ਤੋਂ ਹੋਣੀ ਚਾਹੀਦੀ ਹੈ ਤਾਂ ਜੋ ਸਰਪੰਚੀ ਅਤੇ ਪੰਚੀ ਦੇ ਉਮੀਦਵਾਰਾਂ ਨੂੰ ਇਨਸਾਫ ਮਿਲ ਸਕੇ।
ਇਹ ਵੀ ਪੜ੍ਹੋ:
ਲੋਕਾਂ ਨੇ ਚੌਂਕ ’ਚ ਕੁੱਟਿਆ ਸ਼ਰਾਬੀ ਟਰੈਕਟਰ ਚਾਲਕ… ਵੇਖੋ, ਮੌਕੇ ’ਤੇ ਪੁਲਿਸ ਨੇ ਕਿਵੇਂ ਮੁਸ਼ਕਿਲ ਨਾਲ ਕੀਤਾ ਕਾਬੂ
ਹੁਸ਼ਿਆਰਪੁਰ ਦੇ ਬਲਾਕ ਉੜਮੁੜ ਟਾਂਡਾ ਅਧੀਨ ਪੈਂਦੇ ਪਿੰਡ ਪ੍ਰੇਮ ਪੁਰ ਦੀ ਸਾਬਕਾ ਸਰਪੰਚ ਅਤੇ ਸਰਪੰਚੀ ਦੀ ਉਮੀਦਵਾਰ ਬੀਬੀ ਬਚਨ ਕੌਰ ਨੇ ਪ੍ਰੈਸ ਵਾਰਤਾ ਦੌਰਾਨ ਦੱਸਿਆ ਕਿ ਉਨ੍ਹਾਂ ਅਤੇ ਉਨ੍ਹਾਂ ਦੇ ਸਾਥੀ ਪੰਚੀ ਦੇ ਉਮੀਦਵਾਰਾਂ ਨੂੰ ਜਿਤਦੇ ਹੋਣ ਦੇ ਬਾਵਜੂਦ ਹਾਰਿਆਂ ਕਰਾਰ ਦੇ ਦਿੱਤਾ। ਉਹਨਾਂ ਕਿਹਾ ਕਿ ਸਾਡੇ ਕੋਲੋਂ ਗਿਣਤੀ ਹੋਣ ਤੋਂ ਪਹਿਲਾਂ ਹੀ ਕਾਗਜ਼ਾਂ ‘ਤੇ ਸਾਈਨ ਕਰਵਾ ਕੇ ਸਾਨੂੰ ਗਿਣਤੀ ਵਿਚ ਬੈਠਣ ਵੀ ਨਹੀਂ ਦਿੱਤਾ ਗਿਆ। ਜਦ ਕਿ ਉਹ ਪਹਿਲੀ ਗਿਣਤੀ ਵਿਚ ਜਿੱਤ ਹਾਸਲ ਕਰ ਰਹੇ ਸਨ ਪਰ ਕੁੱਝ ਦੇਰ ਬਾਅਦ ਕੁਝ ਗਿਣਤੀ ਕਰਵਾ ਰਹੇ ਅਧਿਕਾਰੀਆਂ ਨੇ ਸਾਡੇ ਪੋਲਿੰਗ ਏਜੰਟ ਨੂੰ ਵੀ ਬਾਹਰ ਭੇਜ ਦਿੱਤਾ ਗਿਆ।
ਉਨ੍ਹਾਂ ਕਿਹਾ ਕਿ ਧੱਕੇਸ਼ਾਹੀ ਦੇ ਨਾਲ ਸਾਡੀ ਜਿੱਤ ਨੂੰ ਹਾਰ ਦੇ ਵਿੱਚ ਬਦਲ ਦਿੱਤਾ ਗਿਆ। ਉਨ੍ਹਾਂ ਗਿਣਤੀ ਕਰਵਾ ਰਹੇ ਅਧਿਕਾਰੀਆਂ ‘ਤੇ ਇਲਜ਼ਾਮ ਲਗਾਇਆ ਕਿ ਇਹ ਅਧਿਕਾਰੀ ਲੋਕਲ ਹੋਣ ਕਾਰਨ ਸਰਕਾਰੀ ਬਾਬੂਆਂ ਦੀ ਸੁਣਵਾਈ ਕਰਦੇ ਰਹੇ ਅਤੇ ਉਹਨਾਂ ਦੇ ਵੱਲੋਂ ਸਾਡੇ ਨਾਲ ਧੱਕੇਸ਼ਾਹੀ ਕੀਤੀ ਗਈ ਹੈ।
👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।
- First Published :