news of a bomb in the flight of Indigo confusion among management at Chandigarh Airport hdb – News18 ਪੰਜਾਬੀ

ਚੰਡੀਗੜ੍ਹ ਏਅਰਪੋਰਟ ’ਤੇ ਜਹਾਜ਼ ’ਚ ਬੰਬ ਹੋਣ ਦੀ ਅਫ਼ਵਾਹ ਦੇ ਚੱਲਦਿਆਂ ਹੜਕੰਪ ਮੱਚ ਗਿਆ। ਏਅਰਪੋਰਟ ਪ੍ਰਬੰਧਨ ਵਲੋਂ INDIGO ਦੀ ਫਲਾਈਟ ਦੇ ਲੈਂਡ ਹੁੰਦਿਆਂ ਹੀ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਹਵਾਈ ਜਹਾਜ਼ ਨੂੰ ਖ਼ਾਲੀ ਕਰਨ ਉਪਰੰਤ ਸੁਰੱਖਿਆ ਏਜੰਸੀਆਂ ਦੁਆਰਾ ਬਰੀਕੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ:
ਪੰਚਾਇਤੀ ਚੋਣਾਂ ਦੌਰਾਨ ਡਿਊਟੀ ’ਤੇ ਮੁਲਾਜ਼ਮ ਦੀ ਮੌਤ… ਜਾਣੋ, ਪਰਿਵਾਰ ਨੇ ਮਹਿਕਮੇ ’ਤੇ ਕੀ ਲਗਾਏ ਦੋਸ਼
ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ’ਤੇ ਪੁੱਜ ਗਈਆਂ ਹਨ, ਹਾਲਾਂਕਿ ਏਅਰਪੋਰਟ ਅਥਾਰਟੀ ਵਲੋਂ ਇਸ ਸਬੰਧੀ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਹੈ। ਪਰ ਮੌਕੇ ’ਤੇ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਦੁਆਰਾ ਮਾਮਲੇ ਦੀ ਪੂਰੀ ਤਰ੍ਹਾਂ ਜਾਂਚ ਕੀਤੀ ਜਾ ਰਹੀ ਹੈ।
ਉੱਧਰ ਬੰਬ ਹੋਣ ਅਫ਼ਵਾਹ ਦੀ ਖ਼ਬਰ ਨੇ ਯਾਤਰੀਆਂ ਅਤੇ ਏਅਰਪੋਰਟ ਪ੍ਰਬੰਧਕਾਂ ’ਚ ਹਫੜਾ-ਦਫੜੀ ਮੱਚ ਗਈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਇੰਡੀਗੋ ਏਅਰਲਾਈਨਜ਼ ਦੀ ਇਹ ਫਲਾਈਟ ਹੈਦਰਾਬਾਦ ਤੋਂ ਚੰਡੀਗੜ੍ਹ ਹਵਾਈ ਅੱਡੇ ’ਤੇ ਲੈਂਡ ਹੋਣੀ ਸੀ।
👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।
- First Published :