School Bus Accident- ਸਕੂਲ ਬੱਸ ਹਾਦਸੇ ਦਾ ਸ਼ਿਕਾਰ, ਕਈ ਬੱਚੇ ਜ਼ਖਮੀ

School Bus Accident- ਪੰਚਕੂਲਾ ਦੇ ਟਿੱਕਰਤਾਲ ਨੇੜੇ ਪੰਜਾਬ ਦੇ ਇੱਕ ਸਕੂਲ ਦੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਜਾਣਕਾਰੀ ਮੁਤਾਬਕ ਡਰਾਈਵਰ ਵੱਲੋਂ ਬੱਸ ਨੂੰ ਤੇਜ਼ ਰਫਤਾਰ ਨਾਲ ਚਲਾਉਣ ਕਾਰਨ ਇਹ ਹਾਦਸਾ ਵਾਪਰਿਆ। ਬੱਸ ਪੰਜਾਬ ਦੇ ਮਲੇਰਕੋਟਲਾ ਦੇ ਨਨਕਾਣਾ ਸਾਹਿਬ ਪਬਲਿਕ ਸਕੂਲ ਦੀ ਦੱਸੀ ਜਾ ਰਹੀ ਹੈ। ਬੱਸ ਇਥੇ ਡੂੰਗੀ ਖੱਡ ਵਿਚ ਜਾ ਡਿੱਗੀ। ਬੱਚਿਆਂ ਸਣੇ 48 ਲੋਕ ਬੱਸ ‘ਚ ਸਵਾਰ ਸਨ।
ਜ਼ਖਮੀ ਬੱਚਿਆਂ ਨੂੰ ਹਾਦਸੇ ਦਾ ਸ਼ਿਕਾਰ ਹੋਈ ਬੱਸ ਵਿਚੋਂ ਬਾਹਰ ਕੱਢਿਆ।
ਜਾਣਕਾਰੀ ਮੁਤਾਬਕ ਸਕੂਲ ਬੱਸ ਦਾ ਡਰਾਈਵਰ ਬੱਸ ਨੂੰ ਤੇਜ਼ ਰਫਤਾਰ ਨਾਲ ਚਲਾ ਰਿਹਾ ਸੀ। ਇਸ ਦੌਰਾਨ ਮੋਰਨੀ, ਟਿੱਕਰ ਤਾਲ ਨੇੜੇ ਡਰਾਈਵਰ ਬੱਸ ਤੋਂ ਕੰਟਰੋਲ ਗੁਆ ਬੈਠਾ, ਜਿਸ ਕਾਰਨ ਬੱਸ ਟੋਏ ਵਿੱਚ ਪਲਟ ਗਈ। ਇਸ ਹਾਦਸੇ ‘ਚ ਕਈ ਬੱਚੇ ਜ਼ਖਮੀ ਹੋਏ ਹਨ।
ਹਾਦਸੇ ਦੀ ਸੂਚਨਾ ਮਿਲਣ ‘ਤੇ ਪੁਲਿਸ ਅਤੇ ਸਥਾਨਕ ਲੋਕਾਂ ਨੇ ਮੌਕੇ ‘ਤੇ ਪਹੁੰਚ ਕੇ ਜ਼ਖਮੀ ਬੱਚਿਆਂ ਨੂੰ ਬੱਸ ‘ਚੋਂ ਬਾਹਰ ਕੱਢਿਆ ਅਤੇ ਇਲਾਜ ਲਈ ਸੈਕਟਰ 6 ਦੇ ਹਸਪਤਾਲ ਭੇਜ ਦਿੱਤਾ, ਜਿੱਥੇ ਜ਼ਖਮੀ ਬੱਚਿਆਂ ਦਾ ਇਲਾਜ ਚੱਲ ਰਿਹਾ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
- First Published :