Punjab
ਦੁਸਹਿਰੇ ਮੌਕੇ ਪੰਜਾਬ ਸਰਕਾਰ ਵੱਲੋਂ ਛੁੱਟੀ ਦਾ ਐਲਾਨ,ਪੜ੍ਹੋ ਪੂਰੀ ਖ਼ਬਰ…

ਚੰਡੀਗੜ੍ਹ: ਪੰਜਾਬ ਸਰਕਾਰ ਨੇ ਦੁਸਹਿਰੇ ਮੌਕੇ ਸੂਬੇ ਭਰ ਦੇ ਸਾਰੇ ਸੇਵਾ ਕੇਂਦਰਾਂ ਵਿੱਚ 12 ਅਕਤੂਬਰ, 2024 (ਸ਼ਨੀਵਾਰ) ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਤੇ ਲੋਕ ਸ਼ਿਕਾਇਤਾਂ ਬਾਰੇ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ 12 ਅਕਤੂਬਰ ਨੂੰ ਸੂਬੇ ਦੇ ਸਾਰੇ ਸੇਵਾ ਕੇਂਦਰ ਬੰਦ ਰਹਿਣਗੇ।
ਇਸ਼ਤਿਹਾਰਬਾਜ਼ੀ
ਉਨ੍ਹਾਂ ਇਹ ਵੀ ਦੱਸਿਆ ਕਿ ਸੂਬੇ ਦੇ ਨਾਗਰਿਕ ਦੁਸਹਿਰੇ ਦੇ ਮੌਕੇ ‘ਤੇ ਆਪਣੇ ਘਰਾਂ ਤੋਂ ਹੈਲਪਲਾਈਨ ਨੰਬਰ 1076 ‘ਤੇ ਕਾਲ ਕਰਕੇ ‘ਭਗਵੰਤ ਮਾਨ ਸਰਕਾਰ, ਤੁਹਾਡਾ ਦੁਆਰ’ ਸਕੀਮ ਤਹਿਤ 43 ਸੇਵਾਵਾਂ ਦਾ ਲਾਭ ਲੈ ਸਕਦੇ ਹਨ।
- First Published :