Punjab
ਝੋਨੇ ਦੀ ਨਿਰਵਿਘਨ ਅਤੇ ਸੁਚਾਰੂ ਖ਼ਰੀਦ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਵਚਨਬੱਧ: CM ਮਾਨ

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਕੋਲ ਆਮ ਅਨਾਜ ਉਤਪਾਦਕਾਂ ਦੇ ਹਿੱਤਾਂ ਦੀ ਰਾਖੀ ਲਈ ਚੌਲਾਂ ਦੀ ਮਿਲਿੰਗ ਕਰਵਾਉਣ ਲਈ ਪਲਾਨ ਬੀ ਤਿਆਰ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੇ ਵਡੇਰੇ ਹਿੱਤਾਂ ਦੇ ਮੱਦੇਨਜ਼ਰ ਇਹ ਫੈਸਲਾ ਲੈਣ ਤੋਂ ਪਿੱਛੇ ਨਹੀਂ ਹਟੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੀਆਂ ਦੁਸ਼ਮਣ ਤਾਕਤਾਂ ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਕਰਨ ਲਈ ਝੋਨੇ ਦੀ ਖ਼ਰੀਦ ਦਾ ਸਿਹਰਾ ਲੈਣ ਲਈ ਇਸ ਮਾਮਲੇ ਦਾ ਸਿਆਸੀਕਰਨ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ।