ਭਾਕਿਯੂ ਏਕਤਾ ਉਗਰਾਹਾਂ ਵੱਲੋਂ ਪੱਕੇ ਮੋਰਚੇ ਜਾਰੀ ਰੱਖਣ ਦਾ ਐਲਾਨ

ਚੰਡੀਗੜ੍ਹ – ਝੋਨੇ ਦੀ ਖ੍ਰੀਦ 4 ਦਿਨਾਂ ਵਿੱਚ ਨਿਰਵਿਘਨ ਚਾਲੂ ਕਰਨ ਦਾ ਮਾਨ ਸਰਕਾਰ ਦਾ ਭਰੋਸਾ ਅਮਲੀ ਰੂਪ ਵਿੱਚ ਤਸੱਲੀਬਖ਼ਸ਼ ਢੰਗ ਨਾਲ ਲਾਗੂ ਹੋਣ ਤੱਕ ਭਾਰਤੀ ਕਿਸਾਨ ਯੂਨੀਅਨ ਏਕਤਾ-ਉਗਰਾਹਾਂ ਵੱਲ਼ੋਂ ਟੌਲ ਪਲਾਜਿਆਂ ਅਤੇ ਸਿਆਸੀ ਆਗੂਆਂ ਵਿਰੁੱਧ ਚੱਲ ਰਹੇ ਪੱਕੇ ਧਰਨੇ ਬਾਦਸਤੂਰ ਜਾਰੀ ਰੱਖੇ ਜਾਣਗੇ।
ਸਾਂਝੇ ਪ੍ਰੈਸ ਬਿਆਨ ਰਾਹੀਂ ਇਹ ਐਲਾਨ ਕਰਦਿਆਂ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਕਿਹਾ ਹੈ ਕਿ ਢਾਈ ਸਾਲਾਂ ਦਾ ਤਜਰਬਾ ਦੱਸਦਾ ਹੈ ਕਿ ਮਾਨ ਸਰਕਾਰ ਦੇ ਭਰੋਸੇ ਉੱਪਰ ਯਕੀਨ ਨਹੀਂ ਕੀਤਾ ਜਾ ਸਕਦਾ।
ਕਿਸਾਨ ਆਗੂਆਂ ਨੇ ਪੰਜਾਬ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਚੱਲ ਰਹੇ ਪੱਕੇ ਮੋਰਚਿਆਂ ਵਿੱਚ ਹੋਰ ਵੀ ਵਧੇਰੇ ਜੋਸ਼ ਨਾਲ ਸ਼ਮੂਲੀਅਤ ਜਾਰੀ ਰੱਖੀ ਜਾਵੇ ਤਾਂ ਕਿ ਝੋਨੇ ਦੀ ਨਿਰਵਿਘਨ ਖਰੀਦ ਨੂੰ ਅਮਲੀ ਰੂਪ ਵਿਚ ਤਸੱਲੀਬਖ਼ਸ਼ ਢੰਗ ਨਾਲ ਲਾਗੂ ਕਰਨ ਲਈ ਸਰਕਾਰ ਨੂੰ ਮਜਬੂਰ ਕੀਤਾ ਜਾ ਸਕੇ।
👉 ਨਿਊਜ਼18 **ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ https://punjab.news18.com/ ‘**ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update **ਰਹਿਣ ਲਈ ਸਾਨੂੰ Facebook ‘**ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ https://shorturl.at/npzE4 ਕਲਿੱਕ ਕਰੋ।