ਸਵੇਰੇ-ਸਵੇਰੇ ਦਿੱਲੀ ਦੇ CRPF ਸਕੂਲ ਨੇੜੇ ਧਮਾਕਾ… explosion heard in a school in delhi rohini area fsl team reached delhi police – News18 ਪੰਜਾਬੀ

Delhi School Blast- ਦਿੱਲੀ ਦੇ ਰੋਹਿਨੀ ਵਿਚ ਪ੍ਰਸ਼ਾਂਤ ਵਿਹਾਰ ਇਲਾਕੇ ’ਚ ਸੀਆਰਪੀਐੱਫ ਦੇ ਸਕੂਲ ਨੇੜੇ ਜ਼ੋਰਦਾਰ ਧਮਾਕੇ ਦੀ ਆਵਾਜ਼ ਸੁਣੀ ਗਈ ਹੈ। ਦਿੱਲੀ ਫਾਇਰ ਸੇਵਾ (ਡੀਐੱਫਐੱਸ) ਨੇ ਕਿਹਾ ਕਿ ਧਮਾਕੇ ਵਿਚ ਕਿਸੇ ਦੇ ਜ਼ਖ਼ਮੀ ਹੋਣ ਦੀ ਕੋਈ ਰਿਪੋਰਟ ਨਹੀਂ ਹੈ। ਰੋਹਿਨੀ ਦੇ ਸੈਕਟਰ 14 ਵਿਚ ਸੀਆਰਪੀਐੱਫ ਸਕੂਲ ਨੇੜੇ ਹੋਏ ਧਮਾਕੇ ਮਗਰੋਂ ਅੱਗ ਬੁਝਾਊ ਗੱਡੀਆਂ, ਬੰਬ ਨਕਾਰਾ ਦਸਤੇ ਤੇ ਪੁਲਿਸ ਫੋਰੈਂਸਿਕ ਟੀਮ ਮੌਕੇ ’ਤੇ ਪਹੁੰਚ ਗਈਆਂ ਹਨ।
ਇਹ ਧਮਾਕਾ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ) ਸਕੂਲ ਦੀ ਕੰਧ ਨੇੜੇ ਹੋਇਆ। ਪ੍ਰਾਪਤ ਜਾਣਕਾਰੀ ਅਨੁਸਾਰ ਧਮਾਕੇ ਦੀ ਆਵਾਜ਼ ਕਾਰਨ ਆਸ-ਪਾਸ ਦੇ ਵਾਹਨਾਂ ਦੇ ਸ਼ੀਸ਼ੇ ਟੁੱਟ ਗਏ। ਧਮਾਕੇ ਤੋਂ ਤੁਰੰਤ ਬਾਅਦ ਧੂੰਏਂ ਦਾ ਵੱਡਾ ਗੁਬਾਰ ਉੱਠਦਾ ਦੇਖਿਆ ਗਿਆ। ਇਸ ਕਾਰਨ ਸਥਾਨਕ ਲੋਕ ਦਹਿਸ਼ਤ ਵਿਚ ਹਨ।
ਦਿੱਲੀ ਪੁਲਿਸ ਨੇ FSL ਟੀਮ ਨੂੰ ਮੌਕੇ ‘ਤੇ ਬੁਲਾਇਆ ਹੈ, ਉਹ ਜਾਂਚ ਤੋਂ ਬਾਅਦ ਸਪੱਸ਼ਟ ਕਰਨਗੇ ਕਿ ਪੂਰਾ ਮਾਮਲਾ ਕੀ ਹੈ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੀ ਟੀਮ ਵੀ ਮੌਕੇ ‘ਤੇ ਪਹੁੰਚ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਧਮਾਕੇ ਵਿਚ ਘੱਟ ਤੀਬਰਤਾ ਵਾਲੇ ਵਿਸਫੋਟਕ ਹੋਣ ਦੀ ਸੰਭਾਵਨਾ ਹੈ। ਸਪੈਸ਼ਲ ਸੈੱਲ ਦੇ ਸੀਨੀਅਰ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ। ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਲਈ ਜਾ ਰਹੀ ਹੈ।
ਰੋਹਿਣੀ ਦੇ ਡੀਸੀਪੀ ਅਮਿਤ ਗੋਇਲ ਨੇ ਦੱਸਿਆ ਕਿ ਧਮਾਕੇ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਮਾਹਿਰਾਂ ਨੂੰ ਬੁਲਾਇਆ ਗਿਆ ਹੈ। ਫਿਲਹਾਲ ਇਹ ਸਪੱਸ਼ਟ ਨਹੀਂ ਹੈ ਕਿ ਇਹ ਧਮਾਕਾ ਕਿਸ ਕਿਸਮ ਦਾ ਸੀ। ਡੀਸੀਪੀ ਨੇ ਕਿਹਾ ਕਿ ਧਮਾਕੇ ਦੀ ਜਾਂਚ ਲਈ ਮਾਹਿਰਾਂ ਨੂੰ ਬੁਲਾਇਆ ਗਿਆ ਹੈ। ਮਾਹਿਰਾਂ ਦੀ ਟੀਮ ਘਟਨਾ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ ਅਤੇ ਜਲਦੀ ਹੀ ਸਥਿਤੀ ਸਪੱਸ਼ਟ ਹੋ ਜਾਵੇਗੀ।
ਘਟਨਾ ਦੀ ਗੰਭੀਰਤਾ ਨੂੰ ਦੇਖਦੇ ਹੋਏ ਦਿੱਲੀ ਪੁਲਿਸ ਦੀ ਫੋਰੈਂਸਿਕ ਸਾਇੰਸ ਲੈਬਾਰਟਰੀ (FSL) ਦੀ ਟੀਮ ਮੌਕੇ ‘ਤੇ ਪਹੁੰਚ ਗਈ ਹੈ। ਐਫਐਸਐਲ ਟੀਮ ਧਮਾਕੇ ਦੇ ਕਾਰਨਾਂ ਦੀ ਜਾਂਚ ਕਰੇਗੀ ਅਤੇ ਸਪੱਸ਼ਟ ਕਰੇਗੀ ਕਿ ਇਹ ਕਿਸੇ ਤਰ੍ਹਾਂ ਦਾ ਹਮਲਾ ਹੈ ਜਾਂ ਕੋਈ ਹਾਦਸਾ। ਸੂਤਰਾਂ ਮੁਤਾਬਕ ਧਮਾਕੇ ਕਾਰਨ ਨੇੜੇ ਖੜ੍ਹੇ ਵਾਹਨਾਂ ਦੇ ਸ਼ੀਸ਼ੇ ਟੁੱਟ ਗਏ। ਕੁਝ ਘਰਾਂ ਦੇ ਸ਼ੀਸ਼ੇ ਟੁੱਟਣ ਦੀ ਵੀ ਖ਼ਬਰ ਹੈ।
- First Published :