Entertainment
Salman Khan ਨੂੰ ਘਰ ‘ਚ ਵੜ ਕੇ ਜਾਨੋਂ ਮਾਰਨ ਦੀ ਮਿਲੀ ਧਮਕੀ – News18 ਪੰਜਾਬੀ

ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਇੱਕ ਵਾਰ ਫਿਰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਅਭਿਨੇਤਾ ਨੂੰ ਵਰਲੀ, ਮੁੰਬਈ ਵਿੱਚ ਟਰਾਂਸਪੋਰਟ ਵਿਭਾਗ ਦੇ ਵਟਸਐਪ ਨੰਬਰ ‘ਤੇ ਧਮਕੀ ਦਿੱਤੀ ਗਈ ਸੀ। ਬਾਲੀਵੁੱਡ ਦੇ ਭਾਈਜਾਨ ਨੂੰ ਉਨ੍ਹਾਂ ਦੇ ਹੀ ਘਰ ਵਿੱਚ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ।
ਉਨ੍ਹਾਂ ਦੇ ਵਟਸਐਪ ਨੰਬਰ ‘ਤੇ ਅਦਾਕਾਰ ਦੀ ਕਾਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵਾਲਾ ਸੰਦੇਸ਼ ਭੇਜਿਆ ਗਿਆ, ਜਿਸ ਤੋਂ ਬਾਅਦ ਪੁਲਿਸ ਹਰਕਤ ‘ਚ ਆ ਗਈ। ਮੈਸੇਜ ਭੇਜਣ ਵਾਲੇ ਅਣਪਛਾਤੇ ਵਿਅਕਤੀ ਖ਼ਿਲਾਫ਼ ਵਰਲੀ ਪੁਲੀਸ ਸਟੇਸ਼ਨ ਵਿੱਚ ਕੇਸ ਦਰਜ ਕੀਤਾ ਗਿਆ ਸੀ।
ਇਸ਼ਤਿਹਾਰਬਾਜ਼ੀ
ਸਲਮਾਨ ਖਾਨ ਨੂੰ ਪਹਿਲਾਂ ਵੀ ਕਈ ਵਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। ਅਦਾਕਾਰ ਦੀ ਲਾਰੈਂਸ ਬਿਸ਼ਨੋਈ ਨਾਲ ਪੁਰਾਣੀ ਦੁਸ਼ਮਣੀ ਹੈ। ਪਿਛਲੇ ਸਾਲ ਗੈਂਗਸਟਰਾਂ ਦੇ ਸ਼ੂਟਰਾਂ ਨੇ ਸਲਮਾਨ ਖਾਨ ਦੇ ਕਰੀਬੀ ਬਾਬਾ ਸਿੱਦੀਕੀ ਦੀ ਸ਼ਰੇਆਮ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ।