Sarpanch unanimously elected in Satauj Villagers during panchayat elections honored CM Mann hdb – News18 ਪੰਜਾਬੀ

ਮੁੱਖ ਮੰਤਰੀ ਭਗਵੰਤ ਮਾਨ ਦੇ ਜੱਦੀ ਪਿੰਡ ਸਤੌਜ ’ਚ ਹਰਬੰਸ ਸਿੰਘ ਹੈਪੀ ਨੂੰ ਸਰਬਸੰਮਤੀ ਨਾਲ ਸਰਪੰਚ ਚੁਣ ਲਿਆ ਗਿਆ ਹੈ। ਇੱਥੇ ਦੱਸਣਾ ਬਣਦਾ ਹੈ ਕਿ ਬੀਤੇ ਕੱਲ੍ਹ ਹੀ ਮੁੱਖ ਮੰਤਰੀ ਨੇ ਆਪਣੇ ਪਿੰਡ ਪਹੁੰਚ ਪਿੰਡ ਵਾਸੀਆਂ ਨੂੰ ਸਰਬਸੰਮਤੀ ਨਾਲ ਪੰਚਾਇਤ ਚੁਣਨ ਦੀ ਅਪੀਲ ਕੀਤੀ ਸੀ। ਜਿਸ ਤੋਂ ਬਾਅਦ 2 ਉਮੀਦਵਾਰਾਂ ਵਲੋਂ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਲਏ ਗਏ ਅਤੇ ਹਰਬੰਸ ਸਿੰਘ ਹੈਪੀ ਨੂੰ ਸਰਪੰਚ ਐਲਾਨ ਦਿੱਤਾ ਗਿਆ।
ਇਹ ਵੀ ਪੜ੍ਹੋ:
CM ਮਾਨ ਨਾਲ ਆੜ੍ਹਤੀਆਂ ਦੀ ਬੈਠਕ… ਝੋਨੇ ਦੀ ਚੁਕਾਈ ਦਾ ਨਿਕਲਿਆ ਹੱਲ, ਕਿਸਾਨ ਅਤੇ ਆੜ੍ਹਤੀ ਦੋਵੇਂ ਰਾਜ਼ੀ
ਜ਼ਿਕਰਯੋਗ ਹੈ ਕਿ ਪੰਚਾਇਤੀ ਚੋਣਾਂ ਦੌਰਾਨ ਸਰਕਾਰ ਦੁਆਰਾ ਐਲਾਨ ਕੀਤਾ ਗਿਆ ਸੀ ਕਿ ਜੋ ਵੀ ਪਿੰਡ ਸਰਬਸੰਮਤੀ ਨਾਲ ਪੰਚਾਇਤ ਦੀ ਚੋਣ ਕਰੇਗਾ, ਉਸ ਪਿੰਡ ਨੂੰ ਗ੍ਰਾਂਟ ਵਜੋਂ 5 ਲੱਖ ਰੁਪਏ ਦਿੱਤੇ ਜਾਣਗੇ। ਪਿੰਡ ’ਚ ਹੋਈ ਸਰਬਸੰਮਤੀ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ CM ਭਗਵੰਤ ਮਾਨ ਨੇ ਕਿਹਾ ਕਿ ਸਾਰੇ ਪਿੰਡਾਂ ’ਚ ਸਰਬਸੰਮਤੀ ਨਾਲ ਪੰਚਾਇਤ ਚੁਣੀ ਜਾਣੀ ਚਾਹੀਦੀ ਹੈ, ਜਿਸ ਨਾਲ ਬੇਫਜ਼ੂਲ ਖਰਚੇ ਦੀ ਬੱਚਤ ਹੋਵੇਗੀ, ਉੱਥੇ ਹੀ ਆਪਣੀ ਭਾਈਚਾਰਕ ਸਾਂਝ ਵੀ ਵਧੇਗੀ।
👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।
- First Published :