customer who came to the shop snatched the gold chain Despite running behind snatcher escaped hdb – News18 ਪੰਜਾਬੀ

ਪੰਜਾਬ ਦੇ ਵਿੱਚ ਦਿਨੋ-ਦਿਨ ਵੱਧ ਰਹੀਆ ਲੁੱਟਾਂ ਖੋਹਾਂ, ਸਨੈਚਿੰਗ ਦੀਆਂ ਵਾਰਦਾਤਾਂ ਦੇ ਵਿੱਚ ਲਗਾਤਾਰ ਇਜਾਫਾ ਹੁੰਦਾ ਜਾ ਰਿਹਾ ਹੈ। ਸਨੈਚਰ ਬੇਖੌਫ਼ ਹੋ ਕੇ ਵਾਰਦਾਤਾਂ ਘਟਨਾਵਾਂ ਨੂੰ ਅੰਜਾਮ ਦੇ ਰਹੇ ਹਨ। ਤਾਜ਼ਾ ਮਾਮਲਾ ਸਾਹਮਣੇ ਆਇਆ ਨਾਭਾ ਵਿਖੇ ਜਿੱਥੇ ਸਨੈਚਰਾਂ ਦੇ ਵੱਲੋਂ ਦੋ ਵੱਖ-ਵੱਖ ਵਾਰਦਾਤਾਂ ਨੂੰ ਅੰਜਾਮ ਦਿੱਤਾ ਗਿਆ।
ਇਹ ਵੀ ਪੜ੍ਹੋ:
ਪੰਚਾਇਤੀ ਚੋਣਾਂ ਦੌਰਾਨ ਡਿਊਟੀ ’ਤੇ ਮੁਲਾਜ਼ਮ ਦੀ ਮੌਤ… ਜਾਣੋ, ਪਰਿਵਾਰ ਨੇ ਮਹਿਕਮੇ ’ਤੇ ਕੀ ਲਗਾਏ ਦੋਸ਼
ਪਹਿਲੀ ਵਾਰਦਾਤ ਦੇ ਵਿੱਚ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਦੇ ਵੱਲੋਂ ਤੜਕਸਾਰ ਮੈਡੀਕਲ ਸਟੋਰ ਦੇ ਮਾਲਕ ਤੋਂ ਫੇਸ ਵਾਸ਼ ਖਰੀਦਣ ਦੇ ਬਹਾਨੇ ਸਵਾ ਤੋਲੇ ਦੀ ਸੋਨੇ ਦੀ ਚੈਨ ਤੇ ਦੋ ਨੌਜਵਾਨਾਂ ਵੱਲੋਂ ਹੱਥ ਸਾਫ ਕਰਕੇ ਰਫੂ ਚੱਕਰ ਹੋ ਗਏ। ਇੱਕ ਨੌਜਵਾਨ ਬਾਹਰ ਮੋਟਰਸਾਈਕਲ ਸਟਾਰਟ ਕਰਕੇ ਖੜਾ ਸੀ। ਘਟਨਾ ਨੂੰ ਅੰਜਾਮ ਦੇ ਉਪਰੰਤ ਦੋਵੇਂ ਰਫੂ ਚੱਕਰ ਹੋਣ ਦੇ ਵਿੱਚ ਕਾਮਯਾਬ ਹੋ ਜਾਂਦੇ ਹਨ।
ਪੀੜਤ ਦੁਕਾਨਦਾਰ ਜਦੋਂ ਤੱਕ ਉੱਚੀ ਉੱਚੀ ਰੌਲਾ ਪਾਉਂਦਾ ਤਾਂ ਉਹ ਦੋ ਮੋਟਰਸਾਈਕਲ ਸਵਾਰ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਰਫੂ ਚੱਕਰ ਹੋਣ ਦੇ ਵਿੱਚ ਕਾਮਯਾਬ ਹੋ ਜਾਂਦੇ ਹਨ। ਇਹ ਘਟਨਾ ਉੱਥੇ ਲੱਗੇ ਸੀਸੀਟੀਵੀ ਕੈਮਰੇ ਦੇ ਵਿੱਚ ਕੈਦ ਹੋ ਜਾਂਦੀ ਹੈ।
👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।
- First Published :