AAP candidate Harinder Dhaliwal from Barnala said development will be main agenda in by election hdb – News18 ਪੰਜਾਬੀ

ਬਰਨਾਲਾ ਵਿਧਾਨ ਸਭਾ ਉਪ ਚੋਣ ਲਈ ਆਮ ਆਦਮੀ ਪਾਰਟੀ ਵੱਲੋਂ ਹਰਿੰਦਰ ਸਿੰਘ ਧਾਲੀਵਾਲ ਨੂੰ ਉਮੀਦਵਾਰ ਬਣਾਇਆ ਗਿਆ ਹੈ। ਪਾਰਟੀ ਵਰਕਰਾਂ ਨੇ ਸੰਸਦ ਮੈਂਬਰ ਮੀਤ ਹੇਅਰ ਦੇ ਘਰ ‘ਆਪ’ ਉਮੀਦਵਾਰ ਹਰਿੰਦਰ ਧਾਲੀਵਾਲ ਨੂੰ ਦਾ ਮੂੰਹ ਮਿੱਠਾ ਕਰਵਾਇਆ। ਇਸ ਮੌਕੇ ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰ ਧਾਲੀਵਾਲ ਨੇ ਕਿਹਾ ਕਿ ਉਹ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਅਤੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੇ ਧੰਨਵਾਦੀ ਹਨ। ਜਿਨ੍ਹਾਂ ਨੇ ਉਨ੍ਹਾਂ ‘ਤੇ ਭਰੋਸਾ ਪ੍ਰਗਟ ਕਰਦਿਆਂ ਉਨ੍ਹਾਂ ਨੂੰ ਵਿਧਾਨ ਸਭਾ ਲਈ ਉਮੀਦਵਾਰ ਐਲਾਨਿਆ|
ਇਹ ਵੀ ਪੜ੍ਹੋ:
ਲੋਕਾਂ ਨੇ ਚੌਂਕ ’ਚ ਕੁੱਟਿਆ ਸ਼ਰਾਬੀ ਟਰੈਕਟਰ ਚਾਲਕ… ਵੇਖੋ, ਮੌਕੇ ’ਤੇ ਪੁਲਿਸ ਨੇ ਕਿਵੇਂ ਮੁਸ਼ਕਿਲ ਨਾਲ ਕੀਤਾ ਕਾਬੂ
ਉਨ੍ਹਾਂ ਕਿਹਾ ਕਿ ਉਹ ਲੰਬੇ ਸਮੇਂ ਤੋਂ ਬਰਨਾਲਾ ਸ਼ਹਿਰ ਨਾਲ ਜੁੜੇ ਹੋਏ ਹਨ। ਉਨ੍ਹਾਂ ਦਾ ਬਚਪਨ ਇੱਥੇ ਹੀ ਬੀਤਿਆ ਅਤੇ ਉਨ੍ਹਾਂ ਦੀ ਸਕੂਲੀ ਪੜ੍ਹਾਈ ਵੀ ਇੱਥੇ ਹੀ ਹੋਈ। ਉਨ੍ਹਾਂ ਕਿਹਾ ਕਿ ਜਦੋਂ ਤੋਂ ਆਮ ਆਦਮੀ ਪਾਰਟੀ ਹੋਂਦ ਵਿੱਚ ਆਈ ਹੈ, ਉਹ ਪਾਰਟੀ ਵਿੱਚ ਸਰਗਰਮੀ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਬਰਨਾਲਾ ਸ਼ਹਿਰ ਵਿੱਚ ਲਗਾਤਾਰ ਪਾਰਟੀ ਗਤੀਵਿਧੀਆਂ ਵਿੱਚ ਹਿੱਸਾ ਲੈਂਦੇ ਆ ਰਹੇ ਹਨ।
ਉਨ੍ਹਾਂ ਕਿਹਾ ਕਿ ਪਾਰਟੀ ਦਾ ਏਜੰਡਾ ਵਿਕਾਸ ਹੈ ਜਦੋਂ ਤੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ, ਉਹ ਬਰਨਾਲਾ ਹਲਕੇ ਦੇ ਵਿਕਾਸ ਲਈ ਲਗਾਤਾਰ ਉਪਰਾਲੇ ਕਰ ਰਹੇ ਹਨ। ਭਵਿੱਖ ਵਿੱਚ ਵੀ ਬਰਨਾਲਾ ਹਲਕੇ ਦਾ ਵਿਕਾਸ ਹੀ ਉਨ੍ਹਾਂ ਦਾ ਮੁੱਖ ਉਦੇਸ਼ ਹੋਵੇਗਾ।
👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।
- First Published :