Gurdeep Randhawa AAP candidate from Dera Baba Nanak Party workers happy atmosphere hdb – News18 ਪੰਜਾਬੀ

ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਆਮ ਆਦਮੀ ਪਾਰਟੀ ਨੇ ਗੁਰਦੀਪ ਰੰਧਾਵਾ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਇੱਥੇ ਦੱਸਣਾ ਬਣਦਾ ਹੈ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਵੀ ਹਲਕਾ ਇੰਚਾਰਜ ਗੁਰਦੀਪ ਰੰਧਾਵਾ ਨੂੰ ਚੋਣ ਮੈਦਾਨ ’ਚ ਉਤਾਰਿਆ ਗਿਆ ਸੀ, ਪਰ ਉਹ ਕਾਂਗਰਸ ਆਗੂ ਸੁਖਜਿੰਦਰ ਸਿੰਘ ਰੰਧਾਵਾਂ ਤੋਂ ਹਾਰ ਗਏ ਸਨ।
ਇਹ ਵੀ ਪੜ੍ਹੋ:
ਲੋਕਾਂ ਨੇ ਚੌਂਕ ’ਚ ਕੁੱਟਿਆ ਸ਼ਰਾਬੀ ਟਰੈਕਟਰ ਚਾਲਕ… ਵੇਖੋ, ਮੌਕੇ ’ਤੇ ਪੁਲਿਸ ਨੇ ਕਿਵੇਂ ਮੁਸ਼ਕਿਲ ਨਾਲ ਕੀਤਾ ਕਾਬੂ
ਪਾਰਟੀ ਵਲੋਂ ਟਿਕਟ ਮਿਲਣ ਮਗਰੋਂ ਰੰਧਾਵਾ ਪੂਰੇ ਪਰਿਵਾਰ ਸਣੇ ਗੁਰਦੁਆਰਾ ਸਾਹਿਬ ਨਤਮਸਤਕ ਹੋਣ ਲਈ ਪਹੁੰਚੇ। ਜਿੱਥੇ ਗੁਰੂ ਸਾਹਿਬ ਦਾ ਅਸ਼ੀਰਵਾਦ ਲੈਣ ਉਪੰਰਤ ਉਨ੍ਹਾਂ ਮੀਡੀਆ ਦੇ ਰੂਬਰੂ ਹੁੰਦਿਆ ਕਿਹਾ ਕਿ ਉਹ ਇਸ ਵਾਰ ਸੀਟ ਜਿੱਤ ਕੇ ਆਮ ਆਦਮੀ ਪਾਰਟੀ ਦੀ ਝੋਲੀ ਪਾਉਣਗੇ।
ਉੱਧਰ ਕਾਂਗਰਸ ਪਾਰਟੀ ਵਲੋਂ ਸੁਖਜਿੰਦਰ ਸਿੰਘ ਰੰਧਾਵਾ ਦੀ ਪਤਨੀ ਜਤਿੰਦਰ ਕੌਰ ਰੰਧਾਵਾ ਨੂੰ ਉਮੀਦਵਾਰ ਐਲਾਨਣ ਦੀ ਸੰਭਾਵਨਾ ਹੈ। ਜਦਕਿ ਅਕਾਲੀ ਦਲ ਵਲੋਂ ਸੁੱਚਾ ਸਿੰਘ ਲੰਗਾਹ ਨੂੰ ਪਾਰਟੀ ਟਿਕਟ ਦਾ ਮਜ਼ਬੂਤ ਦਾਅਵੇਦਾਰ ਮੰਨਿਆ ਜਾ ਰਿਹਾ ਹੈ। ਆਉਣ ਵਾਲੇ ਦਿਨਾਂ ’ਚ ਸਾਰੀਆਂ ਪਾਰਟੀਆਂ ਵਲੋਂ ਉਮੀਦਵਾਰ ਐਲਾਨੇ ਜਾਣ ਦੀ ਸੰਭਾਵਨਾ ਹੈ, ਜਿਸ ਤੋਂ ਬਾਅਦ ਚੋਣ ਮੈਦਾਨ ਪੂਰੀ ਤਰ੍ਹਾਂ ਤਿਆਰ ਹੋ ਜਾਵੇਗਾ।
👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।
- First Published :