Punjab

ਸੁਖਬੀਰ ਬਾਦਲ ਬਾਰੇ ਹੋਵੇਗਾ ਫੈਸਲਾ, ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਬੁਲਾਈ…

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਿਤ ਵਿਚਾਰ-ਅਧੀਨ ਮਸਲੇ ਅਤੇ ਚਲੰਤ ਪੰਥਕ ਮਾਮਲਿਆਂ ਸਬੰਧੀ ਜ਼ਰੂਰੀ ਵਿਚਾਰ-ਵਟਾਂਦਰੇ ਲਈ ਮਿਤੀ 2 ਦਸੰਬਰ 2024, ਦਿਨ ਸੋਮਵਾਰ ਨੂੰ ਬਾਅਦ ਦੁਪਹਿਰ 1 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਬੁਲਾਈ ਹੈ।

ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ, ਸਾਲ 2007 ਤੋਂ 2017 ਵਾਲੀ ਅਕਾਲੀ ਸਰਕਾਰ ਦੀ ਸਮੁੱਚੀ ਕੈਬਨਿਟ, ਸ਼੍ਰੋਮਣੀ ਅਕਾਲੀ ਦਲ ਦੀ ਤਤਕਾਲੀ ਕੋਰ ਕਮੇਟੀ ਅਤੇ 2015 ਵੇਲੇ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿਗ ਕਮੇਟੀ ਨੂੰ ਮਿਤੀ 2 ਦਸੰਬਰ 2024, ਦਿਨ ਸੋਮਵਾਰ ਨੂੰ ਬਾਅਦ ਦੁਪਹਿਰ 1 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤਾ ਹੈ।

ਇਸ਼ਤਿਹਾਰਬਾਜ਼ੀ

ਇਸ ਸਬੰਧੀ ਸਕੱਤਰੇਤ ਵਲੋਂ ਸਬੰਧਿਤਾਂ ਨੂੰ ਪੱਤਰ ਜਾਰੀ ਕਰ ਦਿੱਤੇ ਹਨ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਵੀ ਸਮੁੱਚੇ ਸਕੱਤਰਾਂ ਸਮੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਮੌਜੂਦ ਰਹਿਣ ਲਈ ਕਿਹਾ ਹੈ।

ਇਸ ਦੇ ਨਾਲ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਮੁਖ ਸਿੰਘ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਕੋਲੋਂ ਵੀ ਸਪੱਸ਼ਟੀਕਰਨ ਮੰਗਿਆ ਗਿਆ ਹੈ।

ਇਸ਼ਤਿਹਾਰਬਾਜ਼ੀ
  • First Published :

Source link

Related Articles

Leave a Reply

Your email address will not be published. Required fields are marked *

Back to top button