Jathedar Raghbir Singh anger erupted over film Emergency Spoke injustice always been done Sikhs hdb – News18 ਪੰਜਾਬੀ

ਐਮਰਜੈਂਸੀ ਫ਼ਿਲਮ ਰੀਲੀਜ਼ ਹੋਣ ਜਾ ਰਹੀ ਹੈ, ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਰਘਬੀਰ ਸਿੰਘ ਦੀ ਤਿੱਖੀ ਪ੍ਰਤੀ ਕਿਰਿਆ ਸਾਹਮਣੇ ਆਈ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਨਾਲ ਕੇਂਦਰ ਹਮੇਸ਼ਾ ਧੱਕਾ ਕਰਦਾ ਆਇਆ ਹੈ, ਹੁਣ ਕੰਗਨਾ ਦੀ ਵਿਵਾਦਤ ਫ਼ਿਲਮ ਨੂੰ ਰੀਲੀਜ਼ ਕਰਨਾ ਵੀ ਇਸ ਕੜੀ ਦਾ ਹਿੱਸਾ ਹੈ।
ਇਹ ਵੀ ਪੜ੍ਹੋ:
ਪੁਲਿਸ ਤੋਂ ਬਾਅਦ ਕੁਲ੍ਹੜ ਪੀਜ਼ਾ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚ ਕਰਨਗੇ ਨਿਹੰਗ ਸਿੰਘ
ਉਨ੍ਹਾਂ ਕਿਹਾ ਕਿ 1984 ਤੋਂ 1995 ਤੱਕ ਚਲੇ ਸਿੱਖ ਸੰਘਰਸ਼ ਦੌਰਾਨ ਸਰਾਕਰੀ ਜ਼ਬਰ ਅਤੇ ਝੂਠੇ ਪੁਲਿਸ ਮੁਕਾਬਲਿਆਂ ’ਚ ਸ਼ਹੀਦ ਹੋਏ ਸਿੱਖਾਂ ਬਾਰੇ ਭਾਈ ਜਸਵੰਤ ਸਿੰਘ ਖਾਲੜਾ ਵਲੋਂ ਪੇਸ਼ ਕੀਤੇ ਸੱਚ ਨੂੰ ਲੁਕਾਉਣ ਲਈ ਭਾਰਤੀ ਫ਼ਿਲਮ ਸੈਂਸਰ ਬੋਰਡ ਨੇ 120 ਕੱਟ ਲਗਾ ਅਸਲੀਅਤ ਹੀ ਖ਼ਤਮ ਕਰ ਦਿੱਤੀ।
ਜਥੇਦਾਰ ਨੇ ਕਿਹਾ ਕਿ ਕਿਸੇ ਵੀ ਇਤਾਹਸਕ ਤੱਥਾਂ ’ਤੇ ਬਣਨ ਵਾਲੀ ਫ਼ਿਲਮ ’ਚੋਂ ਅਦਾਲਤਾਂ, ਮਨੁੱਖੀ ਅਧਿਕਾਰ ਸੰਸਥਾਵਾਂ ਅਤੇ ਮੀਡੀਆ ਵਲੋਂ ਪ੍ਰਮਾਣਿਤ ਤੱਥਾਂ ਨੂੰ ਬਦਲਣਾ ਮੌਲਿਕਤਾ ਦੇ ਅਧਿਕਾਰ ਅਤੇ ਜ਼ਮੂਹਰੀਅਤ ਦਾ ਘਾਣ ਕਰਨ ਦੇ ਬਰਾਬਰ ਹੈ।
ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ। ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ। Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ। ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।
- First Published :