School holidays- ਇਸ ਦੀਵਾਲੀ ਸਕੂਲੀ ਬੱਚਿਆਂ ਦੀਆਂ ਮੌਜਾਂ, ਵੇਖੋ ਛੁੱਟੀਆਂ ਦੀ ਲਿਸਟ…

Diwali holidays- ਇਸ ਦੀਵਾਲੀ ਮੌਕੇ ਸਕੂਲੀ ਬੱਚਿਆਂ ਲਈ ਖੁਸ਼ਖਬਰੀ ਹੈ। ਰਾਜਸਥਾਨ ਦੇ ਸਰਕਾਰੀ ਸਕੂਲਾਂ ਵਿਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਇਸ ਵਾਰ ਦੀਵਾਲੀ ਮੌਕੇ ਕੁੱਲ 14 ਦਿਨਾਂ ਦੀਆਂ ਛੁੱਟੀਆਂ ਮਿਲਣਗੀਆਂ। ਰਾਜਸਥਾਨ ਸਿੱਖਿਆ ਵਿਭਾਗ ਨੇ ਦੀਵਾਲੀ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਹੈ, ਜੋ ਕਿ 27 ਅਕਤੂਬਰ ਤੋਂ 7 ਨਵੰਬਰ 2024 ਤੱਕ ਰਹਿਣਗੀਆਂ।
ਇਸ ਤੋਂ ਇਲਾਵਾ 25 ਅਤੇ 26 ਅਕਤੂਬਰ ਨੂੰ ਹੋਣ ਵਾਲੀ ਅਧਿਆਪਕ ਕਾਨਫਰੰਸ ਕਾਰਨ ਸਾਰੇ ਸਰਕਾਰੀ ਸਕੂਲਾਂ ਵਿੱਚ ਪਹਿਲਾਂ ਹੀ ਦੋ ਦਿਨ ਦੀ ਛੁੱਟੀ ਰਹੇਗੀ, ਜਿਸ ਨਾਲ ਵਿਦਿਆਰਥੀਆਂ ਨੂੰ ਕੁੱਲ 14 ਦਿਨਾਂ ਦੀਆਂ ਛੁੱਟੀਆਂ ਰਹਿਣਗੀਆਂ। ਇਸ ਤਰ੍ਹਾਂ ਸਰਕਾਰੀ ਸਕੂਲਾਂ ਦੇ ਵਿਦਿਆਰਥੀ 25 ਅਕਤੂਬਰ ਤੋਂ 7 ਨਵੰਬਰ ਤੱਕ ਛੁੱਟੀਆਂ ਦਾ ਆਨੰਦ ਲੈ ਸਕਣਗੇ।
ਸਰਕਾਰੀ ਕਾਲਜਾਂ ਵਿੱਚ ਵਿਦਿਆਰਥੀਆਂ ਨੂੰ ਦੀਵਾਲੀ ਦੀਆਂ 8 ਦਿਨਾਂ ਦੀਆਂ ਛੁੱਟੀਆਂ ਮਿਲਣਗੀਆਂ, ਜੋ ਕਿ 27 ਅਕਤੂਬਰ ਤੋਂ 3 ਨਵੰਬਰ ਤੱਕ ਚੱਲਣਗੀਆਂ। ਰਾਜਸਥਾਨ ਸਿੱਖਿਆ ਵਿਭਾਗ ਦੇ ਕੈਲੰਡਰ ਮੁਤਾਬਕ ਅਕਤੂਬਰ ਮਹੀਨੇ ਵਿੱਚ ਦੀਵਾਲੀ ਦੀ ਛੁੱਟੀ ਹੁੰਦੀ ਹੈ। ਇਸ ਤਹਿਤ 27 ਅਕਤੂਬਰ ਤੋਂ 07 ਨਵੰਬਰ 2024 ਤੱਕ ਸਰਕਾਰੀ ਸਕੂਲਾਂ ਵਿੱਚ ਦੀਵਾਲੀ ਦੀ ਛੁੱਟੀ ਰਹੇਗੀ।
- First Published :