Punjab

ਆਸਟ੍ਰੇਲੀਆ ਤੋਂ ਪਰਤ ਰਹੇ ਨੌਜਵਾਨ ਦੀ ਏਅਰਪੋਰਟ ਤੋਂ ਘਰ ਆਉਂਦੇ ਸਮੇਂ ਸੜਕ ਹਾਦਸੇ ‘ਚ ਮੌਤ


ਨੈਸ਼ਨਲ ਹਾਈਵੇ ਫਗਵਾੜਾ ਉਤੇ ਸ਼ੂਗਰ ਮਿੱਲ ਚੌਕ ਨੇੜੇ ਟਰੈਕਟਰ-ਟਰਾਲੀ ਨਾਲ ਇਕ ਟੈਕਸੀ ਦੇ ਟਕਰਾਉਣ ਕਾਰਨ ਆਸਟ੍ਰੇਲੀਆ ਵਾਸੀ ਐਨਆਰਆਈ ਦਿਲਪ੍ਰੀਤ ਸਿੰਘ (28) ਲੁਧਿਆਣਾ ਅਤੇ ਟੈਕਸੀ ਡਰਾਈਵਰ ਯੁਵਰਾਜ ਮਸੀਹ ਸਮੇਤ ਦੋ ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦੋਂ ਕਿ ਗੁਰਿੰਦਰ ਕੌਰ (ਮ੍ਰਿਤਕ ਐਨਆਰਆਈ ਦਿਲਪ੍ਰੀਤ ਦੀ ਮਾਤਾ) ਗੰਭੀਰ ਜ਼ਖ਼ਮੀ ਹੋ ਗਈ।

ਮ੍ਰਿਤਕ ਦਿਲਪ੍ਰੀਤ ਦੇ ਪਿਤਾ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਉਸ ਦੀ ਪਤਨੀ ਆਪਣੇ ਐਨਆਰਆਈ ਲੜਕੇ ਦਿਲਪ੍ਰੀਤ ਨਾਲ ਆਸਟਰੇਲੀਆ ਤੋਂ ਵਾਪਸ ਪਰਤੇ ਸਨ ਅਤੇ ਅੰਮ੍ਰਿਤਸਰ ਹਵਾਈ ਅੱਡੇ ’ਤੇ ਉਤਰਨ ਤੋਂ ਬਾਅਦ ਟੈਕਸੀ ਵਿੱਚ ਲੁਧਿਆਣਾ ਆ ਰਹੇ ਸਨ, ਇਸ ਦੌਰਾਨ ਗੱਡੀ ਗੰਨੇ ਨਾਲ ਭਰੀ ਟਰੈਕਟਰ ਟਰਾਲੀ ਨਾਲ ਜਾ ਟਕਰਾਈ।

ਇਸ਼ਤਿਹਾਰਬਾਜ਼ੀ

ਜਾਂਚ ਅਧਿਕਾਰੀ ਜਤਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਟਰੈਕਟਰ ਚਾਲਕ ਖ਼ਿਲਾਫ਼ ਧਾਰਾ 304ਏ, 337,338,426 ਆਈਪੀਸੀ ਤਹਿਤ ਕੇਸ ਦਰਜ ਕਰ ਲਿਆ ਹੈ ਜੋ ਅਜੇ ਫਰਾਰ ਹੈ।

  • First Published :

Source link

Related Articles

Leave a Reply

Your email address will not be published. Required fields are marked *

Back to top button