International

ਹੁਣ ਕੈਨੇਡਾ PR ਦਾ ਸੁਪਨਾ ਟੁੱਟਿਆ, ਜਸਟਿਨ ਟਰੂਡੋ ਸਰਕਾਰ ਨੇ ਲੈ ਲਿਆ ਸਖਤ ਫੈਸਲਾ…

ਕੈਨੇਡਾ ਵਿਚ ਪੱਕੇ ਹੋਣ ਦੇ ਇੱਛੁਕ ਵਿਦੇਸ਼ੀ ਲੋਕਾਂ ਨੂੰ ਇਕ ਹੋਰ ਝਟਕਾ ਲੱਗਾ ਹੈ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਹੈ ਕਿ ਉਹ ਕੈਨੇਡਾ ਵਿੱਚ ਆਰਜ਼ੀ ਤੌਰ ਉਤੇ ਪਰਵਾਸੀ ਕਾਮਿਆਂ ਦੀ ਗਿਣਤੀ ਘੱਟ ਕਰਨਗੇ। ਕੈਨੇਡਾ ਵਿੱਚ ਕੌਮਾਂਤਰੀ ਵਿਦਿਆਰਥੀਆਂ ਲਈ ਸਟੱਡੀ ਪਰਮਿਟ ਦੀ ਗਿਣਤੀ ਨੂੰ ਸੀਮਤ ਕਰਨ ਤੋਂ ਇੱਕ ਮਹੀਨੇ ਬਾਅਦ ਟਰੂਡੋ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ 2025 ਤੋਂ ਸ਼ੁਰੂ ਹੋਣ ਵਾਲੇ ਇਮੀਗ੍ਰੇਸ਼ਨ ਨੰਬਰਾਂ ਵਿਚ ਕਟੌਤੀ ਕਰੇਗੀ ਅਤੇ ਕੰਪਨੀਆਂ ਲਈ ਸਖ਼ਤ ਨਿਯਮਾਂ ਦਾ ਐਲਾਨ ਕਰੇਗੀ।

ਇਸ਼ਤਿਹਾਰਬਾਜ਼ੀ

ਉਨ੍ਹਾਂ ਨੇ ਇੱਕ ਟਵੀਟ ਕਰਕੇ ਇਹ ਕਿਹਾ ਹੈ, “ਅਸੀਂ ਕੈਨੇਡਾ ਵਿੱਚ ਆਰਜ਼ੀ ਤੌਰ ʼਤੇ ਕੰਮ ਕਰਨ ਵਾਲਿਆਂ ਦੀ ਗਿਣਤੀ ਘੱਟ ਕਰਾਂਗੇ।” ਅਸੀਂ ਕੰਪਨੀਆਂ ਲਈ ਸਖ਼ਤ ਨਿਯਮ ਲੈ ਕੇ ਆ ਰਹੇ ਹਾਂ ਕਿ ਉਹ ਪਹਿਲਾਂ ਸਾਬਤ ਕਰਨ ਕਿ ਉਹ ਸਥਾਨਕ ਕਾਮਿਆਂ ਨੂੰ ਕਿਉਂ ਨਹੀਂ ਰੱਖ ਸਕਦੀਆਂ।” ਉਨ੍ਹਾਂ ਨੇ ਇੱਕ ਟਵੀਟ ਕਰ ਕੇ ਇਹ ਕਿਹਾ ਹੈ, “ਅਸੀਂ ਕੈਨੇਡਾ ਵਿੱਚ ਆਰਜ਼ੀ ਤੌਰ ʼਤੇ ਕੰਮ ਕਰਨ ਵਾਲਿਆਂ ਦੀ ਗਿਣਤੀ ਘੱਟ ਕਰਾਂਗੇ।”

ਇਸ ਤੋਂ ਪਹਿਲਾਂ ਸਟੱਡੀ ਵੀਜ਼ਿਆਂ ਦੀ ਗਿਣਤੀ ਤਿੰਨ ਵਾਰ ਘਟਾਈ ਜਾ ਚੁੱਕੀ। ਪਿਛਲੇ ਮਹੀਨੇ ਵਰਕ ਪਰਮਿਟ ਧਾਰਕਾਂ ਦੀਆਂ ਅਰਜੀਆਂ ਲੈਣੀਆਂ ਬੰਦ ਕੀਤੀਆਂ, ਹੁਣ ਪੱਕੇ ਹੋਣ ਵਾਲਿਆਂ ਦੀ ਗਿਣਤੀ 21 ਫ਼ੀਸਦੀ ਘਟਾਉਣ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਕੋਵਿਡ ਕਾਲ ਵਿਚ ਵਿਗੜੇ ਅਬਾਦੀ ਸੰਤੁਲਨ ਨੂੰ ਠੀਕ ਕਰਨ ਲਈ ਇਸ ਸਾਲ ਸਿਰਫ਼ ਪੰਜ ਲੱਖ ਲੋਕਾਂ ਨੂੰ ਪੱਕਾ ਕੀਤਾ ਜਾਵੇਗਾ, ਜਦ ਕਿ 2025 ’ਚ ਇਹ ਗਿਣਤੀ 3 ਲੱਖ 95 ਹਜ਼ਾਰ ਹੋਵੇਗੀ। ਅਗਲੇ ਦੋ ਸਾਲਾਂ ਵਿੱਚ ਹਰ ਸਾਲ 15 -15 ਹਜਾਰ ਹੋਰ ਕਟੌਤੀਆਂ ਹੋਣਗੀਆਂ। ਭਾਵਹ 2027 ‘ਚ ਗਿਣਤੀ ਘਟਕੇ 3 ਲੱਖ 65 ਹਜ਼ਾਰ ਰਹਿ ਜਾਵੇਗੀ।

ਇਸ਼ਤਿਹਾਰਬਾਜ਼ੀ

ਖ਼ਬਰ ਏਜੰਸੀ ਰਾਇਟਰਜ਼ ਨੇ ਇਕ ਸਰਕਾਰੀ ਸਰੋਤ ਦੇ ਹਵਾਲੇ ਨਾਲ ਜਾਣਕਾਰੀ ਦਿੱਤੀ ਹੈ ਕਿ ਕੈਨੇਡਾ 2025 ਵਿਚ 3,95,000 ਨਵੇਂ ਸਥਾਈ ਨਿਵਾਸੀ, 2026 ਵਿਚ 3,80,000 ਅਤੇ 2027 ਵਿੱਚ 3,65,000 ਨਵੇਂ ਸਥਾਈ ਨਿਵਾਸੀ ਲਿਆਏਗਾ। ਜਦਕਿ 2024 ਵਿਚ ਆਉਣ ਵਾਲੇ ਕਾਮਿਆਂ ਦੀ ਗਿਣਤੀ 4,85,000 ਹੈ।

ਰਾਇਟਰਜ਼ ਦੇ ਸ੍ਰੋਤ ਮੁਤਾਬਕ ਅਸਥਾਈ ਨਿਵਾਸੀਆਂ ਦੀ ਗਿਣਤੀ 2025 ਵਿਚ ਲਗਭਗ 30,000 ਤੋਂ 3,00,000 ਦੇ ਵਿਚਕਾਰ ਘੱਟ ਹੋ ਸਕਦੀ ਹੈ। ਇਸ ਮੌਕੇ ਅਵਾਸ ਮੰਤਰੀ ਮਾਈਕ ਮਿਲਰ ਨੇ ਕਿਹਾ ਕਿ ਵਿਦੇਸ਼ਾਂ ਵਿਚੋਂ ਕਾਮੇ ਸੱਦਣ ਦੀ ਥਾਂ ਹੁਣ ਇੱਥੇ ਵੱਸਦੇ ਅਸਥਾਈ ਲੋਕਾਂ ਨੂੰ ਪੱਕੇ ਕਰਨ ਵਿੱਚ ਪਹਿਲ ਦਿੱਤੀ ਜਾਏਗੀ, ਜੋ ਕਿ ਘਰਾਂ ਦੀ ਘਾਟ ਪੂਰੀ ਕਰਨ ਅਤੇ ਸਭ ਲਈ ਰੁਜਗਾਰ ਦੇ ਮੌਕੇ ਬਣਾਉਣ ਲਈ ਜਰੂਰੀ ਹੈ। ਉਨ੍ਹਾਂ ਦੱਸਿਆ ਕਿ ਅਗਲੇ ਤਿੰਨ ਸਾਲਾਂ ਵਿਚ 6 ਲੱਖ 70 ਹਜਾਰ ਘਰ ਬਣਾਉਣੇ ਜਰੂਰੀ ਹਨ ਤਾਂ ਕਿ ਸਭ ਨੂੰ ਛੱਤ ਮੁਹੱਈਆ ਕਰਵਾਈ ਜਾ ਸਕੇ।  

ਇਸ਼ਤਿਹਾਰਬਾਜ਼ੀ

Source link

Related Articles

Leave a Reply

Your email address will not be published. Required fields are marked *

Back to top button