Harmandir Sahib bathed in milky light on the occasion of Guru Ram Das Ji Prakash Purab hdb – News18 ਪੰਜਾਬੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜਿੱਥੇ ਕਿ ਰੋਜ਼ਾਨਾ ਹੀ ਹਜ਼ਾਰਾਂ-ਲੱਖਾਂ ਦੀ ਗਿਣਤੀ ਦੇ ਵਿੱਚ ਸੰਗਤਾਂ ਨਤਮਸਤਕ ਹੋਣ ਪਹੁੰਚਦੀਆਂ ਹਨ। ਇਸ ਪਵਿੱਤਰ ਗੁਰੂਘਰ ਵਿਖੇ ਆ ਕੇ ਸੰਗਤਾਂ ਆਪਣੇ ਪਰਿਵਾਰ ਦੇ ਸੁੱਖ-ਸ਼ਾਂਤੀ ਲਈ ਅਰਦਾਸ ਕਰਦੀਆਂ ਹਨ। ਅੰਮ੍ਰਿਤਸਰ ਸ਼ਹਿਰ ਦੇ ਬਾਨੀ ਧੰਨ-ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹਜ਼ਾਰਾਂ-ਲੱਖਾਂ ਦੀ ਗਿਣਤੀ ਸੰਗਤਾਂ ਸੱਚਖੰਡ ਸ਼੍ਰੀਮਾਨ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੀਆਂ।
ਇਹ ਵੀ ਪੜ੍ਹੋ:
ਪੰਚਾਇਤੀ ਚੋਣਾਂ ਦੌਰਾਨ ਡਿਊਟੀ ’ਤੇ ਮੁਲਾਜ਼ਮ ਦੀ ਮੌਤ… ਜਾਣੋ, ਪਰਿਵਾਰ ਨੇ ਮਹਿਕਮੇ ’ਤੇ ਕੀ ਲਗਾਏ ਦੋਸ਼
ਸੰਗਤਾਂ ਲੰਬੀਆਂ-ਲੰਬੀਆਂ ਕਤਾਰਾਂ ‘ਚ ਲੱਗ ਕੇ ਗੁਰੂ ਚਰਨਾਂ ਦੇ ਵਿੱਚ ਸੀਸ ਝੁਕਾਉਣ ਦੇ ਲਈ ਪਹੁੰਚ ਰਹੀਆਂ ਹਨ। ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਰੰਗ-ਬਰੰਗੀਆਂ ਲਾਈਟਾਂ ਦੇ ਨਾਲ ਸੁਸ਼ੋਭਿਤ ਕੀਤਾ ਗਿਆ ਅਤੇ ਵਿਦੇਸ਼ੀ ਫੁੱਲਾਂ ਦੇ ਨਾਲ ਸਜਾਵਟ ਕੀਤੀ ਗਈ। ਉਥੇ ਹੀ ਦੇਰ ਸ਼ਾਮ ਸ੍ਰੀ ਸੋਧਰ ਰਹਿਰਾਸ ਸਾਹਿਬ ਦੇ ਪਾਠ ਦੇ ਉਪਰੰਤ ਸੰਗਤਾਂ ਦੇ ਵੱਲੋਂ ਸਰੋਵਰ ਦੇ ਚਾਰ-ਚੁਫੇਰੇ ਅਲੌਕਿਕ ਦੀਪਮਾਲਾ ਕੀਤੀ ਗਈ ਅਤੇ ਇਸ ਉਪਰੰਤ ਅਸਮਾਨ ਦੇ ਵਿੱਚ ਸੁੰਦਰ ਆਤਿਸ਼ਬਾਜੀ ਦਾ ਨਜ਼ਾਰਾ ਵੀ ਦੇਖਣ ਨੂੰ ਮਿਲਿਆ।
ਵੱਡੀ ਗਿਣਤੀ ਵਿੱਚ ਨਤਮਸਤਕ ਹੋਣ ਆਈਆਂ ਸੰਗਤਾਂ ਨੇ ਇਸ ਅਦਭੁੱਤ ਨਜ਼ਾਰੇ ਦਾ ਆਨੰਦ ਮਾਨਿਆ ਅਤੇ ਕਈ ਸੰਗਤਾਂ ਨੇ ਇਸ ਨਜ਼ਾਰੇ ਨੂੰ ਆਪਣੇ ਮੋਬਾਇਲ ਫੋਨ ਦੇ ਵਿੱਚ ਵੀ ਕੈਦ ਕੀਤਾ।
ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ। ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ। Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ। ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।
- First Published :