Punjab
ਪੰਜਾਬ ਭਾਜਪਾ ਵੱਲੋਂ ਸਾਬਕਾ ਵਿਧਾਇਕਾ ਉਤੇ ਵੱਡਾ ਐਕਸ਼ਨ…

ਭਾਜਪਾ ਨੇ ਸਾਬਕਾ ਵਿਧਾਇਕਾ ਸਤਕਾਰ ਕੌਰ ਨੂੰ ਪਾਰਟੀ ‘ਚੋਂ ਕੱਢ ਦਿੱਤਾ ਹੈ। ਦੱਸ ਦਈਏ ਕਿ ਸਤਿਕਾਰ ਕੌਰ ਫਿਰੋਜ਼ਪੁਰ ਦਿਹਾਤੀ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਰਹੇ ਹਨ ਅਤੇ ਹੁਣ ਉਹ ਭਾਜਪਾ ਵਿਚ ਸ਼ਾਮਲ ਹੋ ਗਏ ਸਨ।
ਉਨ੍ਹਾਂ ਨੂੰ 100 gm ਹੈਰੋਇਨ ਸਣੇ ਖਰੜ ਦੇ ਸੰਨੀ ਇਨਕਲੇਵ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਮਿਲੀ ਜਾਣਕਾਰੀ ਦੇ ਮੁਤਾਬਕ ਖਰੜ ਦੇ ਸੰਨੀ ਇਨਕਲੇਵ ‘ਚ ਸਰਚ ਆਪ੍ਰੇਸ਼ਨ ਚੱਲ ਰਿਹਾ ਹੈ। ਪ੍ਰੈਸ ਕਾਨਫਰੰਸ ਕਰਦਿਆਂ IG ਨੇ ਦੱਸਿਆ ਕਿ ਸਤਿਕਾਰ ਕੌਰ ਗਹਿਰੀ ਖੁਦ ਨਸ਼ੇ ਦੀ ਡੀਲ ਕਰਨ ਆਏ ਸਨ।
ਇਸ਼ਤਿਹਾਰਬਾਜ਼ੀ
ਕਾਂਗਰਸ ਦੀ ਸਾਬਕਾ ਵਿਧਾਇਕਾ ਜੋ ਕਿ ਅੱਜ ਕੱਲ੍ਹ ਭਾਜਪਾ ਆਗੂ ਹਨ, ਉਨ੍ਹਾਂ ਨੂੰ ਪੰਜਾਬ ਪੁਲਿਸ ਵੱਲੋਂ ਨਸ਼ੇ ਸਣੇ ਗ੍ਰਿਫਤਾਰ ਕੀਤਾ ਗਿਆ ਸੀ।
- First Published :